Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਸੀਲੇ ਪਾਊਡਰ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਨਸੀਲੇ ਪਾਊਡਰ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਭੂੰਗਾ / ਗੜ੍ਹਦੀਵਾਲਾ 21 ਜੁਲਾਈ (ਚੌਧਰੀ)

: ਜ਼ਿਲਾ ਹੁਸ਼ਿਆਰਪੁਰ ਦੇ ਐੱਸ.ਐੱਸ.ਪੀ. ਸੁਰੇਂਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਚੌਕੀ ਸੰਸਾਰਪੁਰ ਦੇ ਇੰਚਾਰਜ ਏ.ਐੱਸ.ਆਈ. ਜਗਦੀਸ਼ ਕੁਮਾਰ ਦੀ ਅਗਵਾਈ ‘ਚ ਸਾਥੀ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਇਕ ਨੌਜਵਾਨ ਨੂੰ ਨਸ਼ੇ ਵਾਲੇ ਪਾਊਡਰ ਸਮੇਤ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਹੈ।

ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੇ ਸਬੰਧ ‘ਚ ਨਾਕਾਬੰਦੀ ਦੌਰਾਨ ਟੀ ਪੁਆਇੰਟ ਜੋਗੀਆਣਾ ਮੱਕਵਾਲ ਵਿਖੇ ਮੌਜੂਦ ਸਨ। ਇਸ ਦੌਰਾਨ ਜੋਗੀਆਣਾ ਸਾਈਡ ਤੋਂ ਇਕ ਨੌਜਵਾਨ ਸਕੂਟਰੀ ‘ਤੇ ਆਉਂਦਾ ਦਿਖਾਈ ਦਿੱਤਾ । ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਸ ਪਾਰਟੀ ਨੂੰ ਦੇਖਕੇ ਪਿੱਛੇ ਨੂੰ ਮੁੜਨ ਲੱਗਾ ਅਤੇ ਜੇਬ ਵਿਚ ਪਾਏ ਮੋਮੀ ਲਿਫਾਫੇ ਨੂੰ ਇਕ ਸਾਈਡ ‘ਤੇ ਸੁੱਟ ਦਿੱਤਾ।

ਉਨ੍ਹਾਂ ਨੇ ਦੱਸਿਆ ਕਿ ਪੁਲਸ ਕਰਮਚਾਰੀਆਂ ਨੇ ਉਸ ਨੂੰ ਫੜਕੇ ਪੁੱਛ ਪੜਤਾਲ ਕੀਤੀ ਤਾਂ ਉਸ ਨੇ ਆਪਣਾ ਨਾਂ ਅਨਮੋਲ ਕੁਮਾਰ ਪੁੱਤਰ ਜਸਪਾਲ ਸਿੰਘ ਵਾਸੀ ਸੰਘਵਾਲ ਹਾਲ ਵਾਸੀ ਜਾਗਲਾ ਜ਼ਿਲਾ ਹੁਸ਼ਿਆਰਪੁਰ ਦਾ ਵਸਨੀਕ ਦੱਸਿਆ। ਉਨ੍ਹਾਂ ਦੱਸਿਆ ਕਿ ਅਨਮੋਲ ਕੁਮਾਰ ਵੱਲੋ ਹੇਠਾਂ ਸੁੱਟੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 77 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ।

ਪੁਲਸ ਨੇ ਉਕਤ ਨੌਜਵਾਨ ਵਿਰੁੱਧ ਕਾਰਵਾਈ ਕਰਦੇ ਹੋਏ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 22-61-85 ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਮੌਕੇ ਏ.ਐੱਸ.ਆਈ. ਨਿਰਮਲ ਸਿੰਘ, ਹੈੱਡ ਕਾਂਸਟੇਬਲ ਮਨਵੀਰ ਸਿੰਘ ਆਦਿ ਮੌਜੂਦ ਸਨ।