Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਰਾਹੁਲ ਚਾਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਦਾ ਚਾਰਜ ਸੰਭਾਲਿਆ

ਰਾਹੁਲ ਚਾਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਦਾ ਚਾਰਜ ਸੰਭਾਲਿਆ

ਹੁਸ਼ਿਆਰਪੁਰ (ਬਿਊਰੋ) 

–ਕਿਹਾ, ਹੁਸ਼ਿਆਰਪੁਰ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ

7 ਜੂਨ : ਸੀਨੀਅਰ ਪੀ.ਸੀ.ਐਸ ਅਫ਼ਸਰ ਰਾਹੁਲ ਚਾਬਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਵਜੋਂ ਚਾਰਜ ਸੰਭਾਲ ਲਿਆ। ਉਹ ਲੁਧਿਆਣਾ ਤੋਂ ਬਦਲ ਕੇ ਇਥੇ ਆਏ ਹਨ, ਜਿਥੇ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਸਮੇਤ ਵੱਖ-ਵੱਖ ਜ਼ਿਲਿ੍ਹਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਅਹੁਦਿਆਂ ’ਤੇ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਚੁੱਕੇ ਹਨ। ਆਪਣੀ ਚੁਸਤ-ਦਰੁਸਤ ਕਾਰਜ ਸ਼ੈਲੀ ਕਾਰਨ ਵਧੀਆ ਅਫ਼ਸਰਾਂ ਵਿੱਚ ਗਿਣੇ ਜਾਂਦੇ 2004 ਬੈਚ ਦੇ ਪੀ.ਸੀ.ਐਸ ਅਫ਼ਸਰ ਰਾਹੁਲ ਚਾਬਾ ਦਾ ਬਿਹਤਰੀਨ ਸੇਵਾਵਾਂ ਲਈ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਜਾ ਚੁੱਕਾ ਹੈ। ਅਹੁਦੇ ਦਾ ਚਾਰਜ ਸੰਭਾਲਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕਰਨਗੇ ਅਤੇ ਲੋਕ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਉਹ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ।

ਫੋਟੋ ਕੈਪਸ਼ਨ: ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਦਾ ਚਾਰਜ ਸੰਭਾਲਦੇ ਹੋਏ ਰਾਹੁਲ ਚਾਬਾ।