Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 14 ਜਨਵਰੀ ਨੂੰ ਫਗਵਾੜਾ ਪਹੁੰਚੇਗੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ : ਧਾਲੀਵਾਲ

14 ਜਨਵਰੀ ਨੂੰ ਫਗਵਾੜਾ ਪਹੁੰਚੇਗੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ : ਧਾਲੀਵਾਲ

ਫਗਵਾੜਾ ( ਲਾਲੀ ਦਾਦਰ )

* ਜੀ.ਟੀ ਰੋਡ ਚਾਚੋਕੀ ਵਿਖੇ ਹੋਵੇਗਾ ਯਾਤਰਾ ਦਾ ਸ਼ਾਨਦਾਰ ਸਵਾਗਤ

5 ਜਨਵਰੀ : ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਦੇ ਫਗਵਾੜਾ ਪਹੁੰਚਣ ਦੀ ਤਰੀਕ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਕਪੂਰਥਲਾ ਕਾਂਗਰਸ ਪ੍ਰਧਾਨ ਅਤੇ ਫਗਵਾੜਾ ਹਲਕੇ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਰਾਣਾ ਰੰਧਾਵਾ ਕੋਆਰਡੀਨੇਟਰ ਆਤਮਾ ਨਗਰ ਲੁਧਿਆਣਾ, ਹਰੀ ਸਿੰਘ ਜਲੰਧਰ ਨੇ ਅੱਜ ਇੱਥੇ ਯਾਤਰਾ ਦੇ ਸਵਾਗਤ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਯਾਤਰਾ 14 ਜਨਵਰੀ ਨੂੰ ਸਵੇਰੇ ਫਗਵਾੜਾ ਪਹੁੰਚੇਗੀ। ਬਲਵਿੰਦਰ ਸਿੰਘ ਧਾਲੀਵਾਲ ਅਨੁਸਾਰ ਯਾਤਰਾ ਦਾ ਫਗਵਾੜਾ ਪਹੁੰਚਣ ’ਤੇ ਜੀ.ਟੀ.ਰੋਡ ਚਾਚੋਕੀ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਕਾਂਗਰਸੀ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨੇੜਲੇ ਜਿਲਿ੍ਹਆਂ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਤੋਂ ਵੀ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਅਤੇ ਸਮਰਥਕ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਯਾਤਰਾ ਦੇ ਰਾਤ ਦੇ ਵਿਸ਼ਰਾਮ ਲਈ ਵੀ ਪ੍ਰਬੰਧ ਕੀਤੇ ਗਏ ਹਨ। 15 ਜਨਵਰੀ ਨੂੰ ਸਵੇਰੇ ਭਾਰਤ ਜੋੜੋ ਯਾਤਰਾ ਅਗਲੇ ਪੜਾਅ ਲਈ ਜਲੰਧਰ ਵੱਲ ਰਵਾਨਾ ਹੋਵੇਗੀ। ਵਿਧਾਇਕ ਧਾਲੀਵਾਲ ਨੇ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸਵਾਗਤੀ ਪ੍ਰੋਗਰਾਮ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾ ਕੇ ਇਸ ਯਾਤਰਾ ਨੂੰ ਯਾਦਗਾਰੀ ਬਣਾਉਣ ਵਿੱਚ ਸਹਿਯੋਗ ਕਰਨ। ਇਸ ਮੌਕੇ ਬਲਾਕ ਫਗਵਾੜਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਮਨੀਸ਼ ਪ੍ਰਭਾਕਰ, ਬਲਾਕ ਪ੍ਰਧਾਨ ਤਰਨਜੀਤ ਸਿੰਘ ਬੰਟੀ ਵਾਲੀਆ, ਬਲਾਕ ਫਗਵਾੜਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਜਸਵੰਤ ਸਿੰਘ ਨੀਟਾ ਜਗਪਾਲਪੁਰ, ਮਾਰਕਿਟ ਕਮੇਟੀ ਫਗਵਾੜਾ ਦੇ ਸਾਬਕਾ ਚੇਅਰਮੈਨ ਨਰੇਸ਼ ਭਾਰਦਵਾਜ, ਡੈਲੀਗੇਟ ਮੈਂਬਰ ਗੁਰਜੀਤ ਪਾਲ ਵਾਲੀਆ, ਸੀਨੀਅਰ ਆਗੂ ਵਿਨੋਦ ਵਰਮਾਨੀ, ਮੀਡੀਆ ਸੈੱਲ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੌਰਵ ਸ਼ਰਮਾ, ਬਿੱਟੂ ਚਾਵਲਾ, ਪੰਕਜ ਘੇੜਾ, ਰਜਤ ਸ਼ਰਮਾ, ਭਿੰਦਾ ਮੰਡ ਵੀ ਹਾਜ਼ਰ ਸਨ।