Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਬਰਸਾਤ ਕਾਰਨ ਜ਼ਿਲ੍ਹੇ ’ਚ ਪੈਦਾ ਹੋਏ ਹਾਲਾਤ ਹੋਏ ਹੋਰ ਵੀ ਬਿਹਤਰ : ਕੋਮਲ ਮਿੱਤਲ

ਬਰਸਾਤ ਕਾਰਨ ਜ਼ਿਲ੍ਹੇ ’ਚ ਪੈਦਾ ਹੋਏ ਹਾਲਾਤ ਹੋਏ ਹੋਰ ਵੀ ਬਿਹਤਰ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 

ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੜ੍ਹਸ਼ੰਕਰ ਦੇ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਬਿਸਤ ਦੁਆਬ ਨਹਿਰ, ਬੇਈਂ ਅਤੇ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਘਟਿਆ
ਡੈਮਾਂ ’ਚ ਵੀ ਸਥਿਤੀ ਕਾਬੂ ਹੇਠ, ਪਾਣੀ ਛੱਡਣ ਦੀ ਜ਼ਰੂਰਤ ਪਈ, ਤਾਂ ਜ਼ਿਲ੍ਹਾ ਵਾਸੀਆਂ ਨੂੰ ਪਹਿਲਾਂ ਕਰ ਦਿੱਤਾ ਜਾਵੇਗਾ ਸੂਚਿਤ
ਅਫ਼ਵਾਹਾਂ ਤੋਂ ਰਹੋ ਸਾਵਧਾਨ, ਲੋੜ ਪੈਣ ’ਤੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਬਣਾਏ ਗਏ ਹੜ੍ਹ ਕੰਟਰੋਲ ਰੂਮ ਦੇ ਨੰਬਰਾਂ ’ਤੇ ਕੀਤਾ ਜਾਵੇ ਸੰਪਰਕ

11 ਜੁਲਾਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਲਗਾਤਾਰ ਹੋਈ ਬਰਸਾਤ ਕਾਰਨ ਜ਼ਿਲ੍ਹੇ ਵਿਚ ਪੈਦਾ ਹੋਏ ਹਾਲਾਤ ਪਹਿਲਾਂ ਨਾਲੋਂ ਹੋਰ ਵੀ ਬਿਹਤਰ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਉਪ ਮੰਡਲ ਵਿਚ ਬਰਸਾਤ ਕਾਰਨ ਕਾਫ਼ੀ ਥਾਵਾਂ ’ਤੇ ਪਾਣੀ ਖੜ੍ਹਾ ਹੋ ਗਿਆ ਸੀ ਅਤੇ ਹੁਣ ਪਾਣੀ ਦਾ ਪੱਧਰ ਲਗਭਗ ਜ਼ੀਰੋ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੀਤੇ ਦਿਨ ਗੜ੍ਹਸ਼ੰਕਰ ਦੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਜਿਥੇ ਪਾਣੀ ਖੜ੍ਹਾ ਹੋਣ ਕਾਰਨ ਬੰਦ ਹੋਏ ਪਾਵਰ ਸਟੇਸ਼ਨ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਗੜ੍ਹਸ਼ੰਕਰ ਉਪ ਮੰਡਲ ਵਿਚ ਸਥਿਤੀ ਬਿਲਕੁਲ ਆਮ ਵਾਂਗ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਸਤ ਦੁਆਬ ਨਹਿਰ ਤੇ ਬੇਈਂ ਦਾ ਪੱਧਰ ਕਾਫ਼ੀ ਥੱਲੇ ਚਲਾ ਗਿਆ ਹੈ ਅਤੇ ਗੜ੍ਹਸ਼ੰਕਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵੀ ਪਾਣੀ ਦਾ ਪੱਧਰ ਥੱਲੇ ਜਾਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਥੱਲੇ ਜਾ ਚੁੱਕਾ ਹੈ ਅਤੇ ਪੌਂਗ ਡੈਮ ਸਮੇਤ ਹੁਸ਼ਿਆਰਪੁਰ ਦੇ ਹੋਰ ਛੋਟੇ ਡੈਮਾਂ ਵਿਚ ਵੀ ਸਥਿਤੀ ਕਾਬੂ ਹੇਠ ਹੈ, ਕਿਉਂਕਿ ਇਨ੍ਹਾਂ ਡੈਮਾਂ ਵਿਚ ਪਾਣੀ ਦਾ ਪੱਧਰ ਹੁਣ ਖਤਰੇ ਦੇ ਨਿਸ਼ਾਨ ਤੋਂ ਥੱਲੇ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਡੈਮ ਤੋਂ ਪਾਣੀ ਛੱਡਣ ਦੀ ਲੋੜ ਵੀ ਪਈ, ਤਾਂ ਉਸ ਸਬੰਧ ਵਿਚ ਜ਼ਿਲ੍ਹਾ ਵਾਸੀਆਂ ਨੂੰ ਪਹਿਲਾਂ ਸੂਚਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੈਮਾਂ, ਦਰਿਆਵਾਂ, ਨਹਿਰਾਂ, ਖੱਡਾਂ, ਚੋਆਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਕਿਉਂਕਿ ਆਉਣ ਦਿਨਾਂ ਵਿਚ ਜੇਕਰ ਹਿਮਾਚਲ ਪ੍ਰਦੇਸ਼ ਸੂਬੇ ਵਿਚ ਬਾਰਿਸ਼ ਹੁੰਦੀ ਹੈ, ਤਾਂ ਡੈਮਾਂ ਤੋਂ ਪਾਣੀ ਛੱਡਣਾ ਪੈ ਸਕਦਾ ਹੈ ਅਤੇ ਸਾਡੀਆਂ ਖੱਡਾਂ ਅਤੇ ਚੋਆਂ ਵਿਚ ਬਰਸਾਤੀ ਪਾਣੀ ਆ ਸਕਦਾ ਹੈ।
ਕੋਮਲ ਮਿੱਤਲ ਨੇ ਇਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਭਾਵੀਂ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਲੈਣ ਅਤੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਖੋਲ੍ਹੇ ਗਏ ਹੜ੍ਹ ਕੰਟਰੋਲ ਰੂਮ ਦੇ ਨੰਬਰਾਂ ’ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤ ਦੌਰਾਨ ਜੋ ਫਲੱਡ ਪ੍ਰੋਟੈਕਸ਼ਨ ਵਰਕ ਅਤੇ ਹੋਰ ਨੁਕਸਾਨ ਹੋਏ ਹਨ, ਉਸ ਸਬੰਧੀ ਬਚਾਅ ਕਾਰਜ ਚੱਲ ਰਹੇ ਹਨ। ਗੜ੍ਹਸ਼ੰਦਰ ਵਿਚ ਲੋਕ ਨਿਰਮਾਣ ਵਿਭਾਗ, ਮਾਲ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਇਸ ਸਬੰਧੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਠੱਪ ਹੋਈਆਂ ਐਮਰਜੈਂਸੀ ਸੇਵਾਵਾਂ ਬਹਾਰ ਕਰ ਦਿੱਤੀਆਂ ਗਈਆਂ ਹਨ।

error: copy content is like crime its probhihated