Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਰਾਏਪੁਰ ਡੱਬਾ ਓਲੰਪਿਕ ਅਕੈਡਮੀ ਵਿਖੇ ਕਰਵਾਏ ਗੁਰਿੰਦਰਜੀਤ ਯਾਦਗਾਰੀ ਕੁਸ਼ਤੀ ਮੁਕਾਬਲੇ ਸ਼ੁਰੂ

ਰਾਏਪੁਰ ਡੱਬਾ ਓਲੰਪਿਕ ਅਕੈਡਮੀ ਵਿਖੇ ਕਰਵਾਏ ਗੁਰਿੰਦਰਜੀਤ ਯਾਦਗਾਰੀ ਕੁਸ਼ਤੀ ਮੁਕਾਬਲੇ ਸ਼ੁਰੂ

ਫਗਵਾੜਾ (ਲਾਲੀ ਦਾਦਰ) 

* ਜੇਤੂ ਪਹਿਲਵਾਨਾਂ ਨੂੰ ਬਤੌਰ ਇਨਾਮ ਦਿੱਤੀ ਨਗਦ ਰਾਸ਼ੀ

16 ਜਨਵਰੀ : ਰਾਏਪੁਰ ਡੱਬਾ ਓਲੰਪਿਕ ਰੈਸਲਿੰਗ ਅਕੈਡਮੀ ਪਰਮ ਨਗਰ ਖੋਥੜਾਂ ਰੋਡ ਫਗਵਾੜਾ ਵਿਖੇ ਗੁਰਿੰਦਰਜੀਤ ਮੈਮੋਰੀਅਲ ਸਪੋਰਟਸ ਕਲੱਬ ਅਤੇ ਯੰਗ ਸਪੋਰਟਸ ਕਲੱਬ ਮੇਹਲੀ ਵਲੋਂ ਗੁਰਿੰਦਰਜੀਤ ਯਾਦਗਾਰੀ ਕੁਸ਼ਤੀ ਮੁਕਾਬਲੇ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸ਼ੁਰੂ ਕਰਵਾਏ ਗਏ। ਅੱਜ ਪਹਿਲੇ ਦਿਨ ਬੱਚਿਆਂ ਦੇ ਕੁਸ਼ਤੀ ਮੁਕਾਬਲੇ ਹੋਏ। ਜਿਸ ਵਿਚ ਕਰੀਬ 60 ਬੱਚਿਆਂ ਨੇ ਹਿੱਸਾ ਲਿਆ। ਇਸ ਦੌਰਾਨ ਬਤੌਰ ਮੁੱਖ ਮਹਿਮਾਨ ਪਹੁੰਚੇ ਅਵਤਾਰ ਸਿੰਘ ਬਸਰਾ ਕਨੇਡਾ ਅਤੇ ਹਰਮਨ ਬਸਰਾ ਯੂ.ਐਸ.ਏ. ਵਲੋਂ ਨਗਦ ਰਾਸ਼ੀ ਭੇਂਟ ਕਰਕੇ ਹੌਸਲਾ ਅਫਜਾਈ ਕੀਤੀ ਗਈ। ਮੁੱਖ ਮਹਿਮਾਨਾਂ ਨੇ ਅਕੈਡਮੀ ਦੇ ਸੰਚਾਲਕ ਅਤੇ ਸਾਬਕਾ ਇੰਟਰਨੈਸ਼ਨਲ ਕੁਸ਼ਤੀ ਕੋਚ ਪੀ.ਆਰ. ਸੌਂਧੀ ਵਲੋਂ ਕੁਸ਼ਤੀ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਇਹਨਾਂ ਕੁਸ਼ਤੀ ਮੁਕਾਬਲਿਆਂ ਦੇ ਸੰਚਾਲਕ ਅਤੇ ਅੰਤਰ ਰਾਸ਼ਟਰੀ ਪਹਿਲਵਾਨ ਅਮਰੀਕ ਸਿੰਘ ਮੇਹਲੀ ਨੇ ਦੱਸਿਆ ਕਿ ਫਾਈਨਲ ਮੁਕਾਬਲੇ 18 ਜਨਵਰੀ ਦਿਨ ਬੁੱਧਵਾਰ ਨੂੰ ਮੇਹਲੀ ਵਿਖੇ ਕਰਵਾਏ ਜਾਣਗੇ। ਜਿਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਪਹਿਲਵਾਨ ਵੀ ਹਿੱਸਾ ਲੈਣਗੇ। ਲੜਕੀਆਂ ਦੀਆਂ ਕੁਸ਼ਤੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਇਸ ਮੌਕੇ ਰਵਿੰਦਰ ਨਾਥ ਕੋਚ, ਵਿਸ਼ਾਲ ਨੰਨ੍ਹਾ ਡਡਵਾਲ, ਸੱਬਾ ਸੰਘਾ, ਯੁਵਰਾਜ, ਰੀਤ ਪ੍ਰੀਤ ਪਾਲ ਸਿੰਘ ਪੀ.ਆਰ.ਓ. ਪੰਜਾਬ ਰੈਸਲਿੰਗ ਐਸੋਸੀਏਸ਼ਨ ਤੋਂ ਇਲਾਵਾ ਮੈਂਬਰ ਪੰਚਾਇਤ ਕਮਲਜੀਤ ਸਿੰਘ, ਹਰਨੇਕ ਸਿੰਘ ਮੇਹਲੀ, ਅਮਰਪ੍ਰੀਤ ਸਿੰਘ ਮੇਹਲੀ, ਜਗਤਾਰ ਸਿੰਘ ਸ਼ੋਕਰ ਸਰਪੰਚ ਮਜਾਰੀ, ਮਾਸਟਰ ਗੁਰਨਾਮ ਰਾਮ ਭਰੋਮਜਾਰਾ, ਕੋਚ ਬਲਵੀਰ ਸੌਂਧੀ, ਹਰਮੇਸ਼ ਲਾਲ ਆਦਿ ਹਾਜਰ ਸਨ।