Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਰਾਜੇਸ਼ ਬਾਘਾ ਬਣੇ ਬ੍ਰਿਟਿਸ਼ ਰਵਿਦਾਸੀਆ ਹੈਰੀਟੇਜ ਫਾਊਂਡੇਸ਼ਨ ਦੀ ਭਾਰਤੀ ਇਕਾਈ ਦੇ ਕੌਮੀ ਪ੍ਰਧਾਨ

ਰਾਜੇਸ਼ ਬਾਘਾ ਬਣੇ ਬ੍ਰਿਟਿਸ਼ ਰਵਿਦਾਸੀਆ ਹੈਰੀਟੇਜ ਫਾਊਂਡੇਸ਼ਨ ਦੀ ਭਾਰਤੀ ਇਕਾਈ ਦੇ ਕੌਮੀ ਪ੍ਰਧਾਨ

ਫਗਵਾੜਾ ( ਲਾਲੀ)

ਬਲਬੀਰ ਰਾਮ ਰਤਨ ਨੂੰ ਮਿਲੀ ਕੌਮੀ ਜਨਰਲ ਸਕੱਤਰ ਦੀ ਜਿੰਮੇਵਾਰੀ

:  ਬਿ੍ਰਟੇਨ ਅਧਾਰਤ ਸਮਾਜ ਸੇਵੀ ਜੱਥੇਬੰਦੀ ਬ੍ਰਿਟਿਸ਼ ਰਵਿਦਾਸੀਆ ਹੈਰੀਟੇਜ ਫਾਊਂਡੇਸ਼ਨ ਯੂ.ਕੇ. (ਬੀ.ਆਰ.ਐਚ.ਐਫ.) ਵਲੋਂ ਸੰਤ ਸਤਨਾਮ ਸਿੰਘ ਨਰੂੜ ਅਤੇ ਸੰਤ ਬੇਲਾ ਦਾਸ ਨਰੂੜ ਨੂੰ ਭਾਰਤੀ ਸ਼ਾਖਾ ਦਾ ਸਰਪ੍ਰਸਤ ਨਿਯੁਕਤ ਕੀਤਾ ਹੈ, ਜਦਕਿ ਕਿ ਰਾਜੇਸ਼ ਬਾਘਾ ਨੂੰ ਫਾਊਂਡੇਸ਼ਨ ਦਾ ਆਲ ਇੰਡੀਆ ਪ੍ਰਧਾਨ ਅਤੇ ਬਲਬੀਰ ਰਾਮ ਰਤਨ ਨੂੰ ਅਗਲੇ ਤਿੰਨ ਸਾਲ ਲਈ ਜਨਰਲ ਸਕੱਤਰ (ਭਾਰਤੀ ਸ਼ਾਖਾ) ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਨਿਯੁਕਤੀ ਪੱਤਰ ਉਨ੍ਹਾਂ ਨੂੰ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਓਮ ਪ੍ਰਕਾਸ਼ ਬਾਘਾ ਅਤੇ ਜਨਰਲ ਸਕੱਤਰ ਸਤਪਾਲ ਨੇ ਭੇਂਟ ਕੀਤੇ। ਨਿਯੁਕਤੀ ਪੱਤਰਾਂ ਵਿੱਚ ਕਿਹਾ ਗਿਆ ਹੈ ਕਿ ਰਾਜੇਸ਼ ਬਾਘਾ ਸਮੇਤ ਸਮੂਹ ਪਤਵੰਤਿਆਂ ਦੀ ਸਮਾਜ ਅਤੇ ਮਨੁੱਖਤਾ ਪ੍ਰਤੀ ਸਮਰਪਣ ਭਾਵਨਾ ਅਤੇ ਸੇਵਾਵਾਂ ਨੂੰ ਮੁੱਖ ਰੱਖਦਿਆਂ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ ਤਾਂ ਜੋ ਉਹ ਫਾਊਂਡੇਸ਼ਨ ਦੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਭਾਰਤ ਵਿੱਚ ਅੱਗੇ ਤੋਰ ਸਕਣ। ਉਨ੍ਹਾਂ ਦੇ ਨਾਲ ਵਰਿੰਦਰ ਸ਼ਰਮਾ ਨੂੰ ਭਾਰਤੀ ਸ਼ਾਖਾ ਦੇ ਖਜ਼ਾਨਚੀ ਵਜੋਂ ਸੇਵਾ ਸੰਭਾਲੀ ਗਈ ਹੈ। ਇਸ ਦੌਰਾਨ ਮਹੰਤ ਪੁਰਸ਼ੋਤਮ ਲਾਲ ਅਤੇ ਮਹੰਤ ਗੁਰਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਓਮ ਪ੍ਰਕਾਸ਼ ਬਾਘਾ ਨੇ ਦੱਸਿਆ ਕਿ ਬ੍ਰਿਟਿਸ਼ ਰਵਿਦਾਸੀਆ ਹੈਰੀਟੇਜ ਫਾਊਂਡੇਸ਼ਨ ਦੀ ਸਥਾਪਨਾ 2019 ਵਿੱਚ ਹੋਈ ਸੀ। ਜਿਸਦਾ ਮੁੱਖ ਦਫਤਰ ਯੂ.ਕੇ. ਵਿੱਚ ਹੈ, ਪਰ ਇਸ ਸੰਸਥਾ ਦੀਆਂ ਗਤੀਵਿਧੀਆਂ ਸਿਰਫ਼ ਯੂ.ਕੇ. ਤੱਕ ਹੀ ਸੀਮਤ ਨਹੀਂ ਹਨ। ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਚਾਨਣਾ ਪਾਉਂਦੇ ਹੋਏ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕਰਨ ਲਈ ਅਕਸਰ ਕਈ ਦੇਸ਼ਾਂ ਦੀ ਯਾਤਰਾ ਕਰਕੇ ਗੁਰੂ ਸਾਹਿਬ ਦੇ ਜੀਵਨ ਫਲਸਫੇ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੀ ਭਾਰਤੀ ਸ਼ਾਖਾ ਸ਼ੁਰੂ ਕਰਨ ਨਾਲ ਗੁਰੂ ਰਵਿਦਾਸ ਮਹਾਰਾਜ ਜੀ ਦੇ ਭਾਰਤੀ ਪੈਰੋਕਾਰਾਂ ਨੂੰ ਉਨ੍ਹਾਂ ਬਾਰੇ ਹੋਰ ਜਾਣਨ ਲਈ ਇੱਕ ਪਲੇਟਫਾਰਮ ਮੁਹੱਈਆ ਹੋਵੇਗਾ ਅਤੇ ਹੋਰਨਾਂ ਤੱਕ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਫੈਲਾਉਣ ਅਤੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਵਿੱਚ ਵੀ ਮਦਦ ਮਿਲੇਗੀ

error: copy content is like crime its probhihated