Prime Punjab Times

Latest news
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ... ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼ ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ
ADVERTISEMENT
You are currently viewing ਰਾਜਵੀਰ ਸਿੰਘ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਨ ‘ਤੇ 41,000 ਰੁਪਏ ਦੀ ਰਾਸ਼ੀ ਕੀਤੀ ਹਾਸਿਲ 

ਰਾਜਵੀਰ ਸਿੰਘ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਨ ‘ਤੇ 41,000 ਰੁਪਏ ਦੀ ਰਾਸ਼ੀ ਕੀਤੀ ਹਾਸਿਲ 

ਗੜ੍ਹਦੀਵਾਲਾ 6 ਨਵੰਬਰ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਗੁਰਦੁਆਰਾ ਗਰਨਾ ਸਾਹਿਬ ਬੋਦਲ (ਦਸੂਹਾ) ਹੁਸ਼ਿਆਰਪੁਰ, ਮੀਰੀ ਪੀਰੀ ਸੇਵਾ ਸੋਸਾਇਟੀ ਦੇ ਸਹਿਯੋਗ ਸਦਕਾ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚੋਂ ਗੁਰਬਾਣੀ ਕੰਠ ਮੁਕਾਬਲਿਆਂ ਵਿੱਚ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਦੀ ਪ੍ਰੇਰਨਾ ਸਦਕਾ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀ ਰਾਜਵੀਰ ਸਿੰਘ ਸਪੁੱਤਰ ਸਰਦਾਰ ਪਰਮਜੀਤ ਸਿੰਘ ਪਿੰਡ ਹੁਸੈਨਪੁਰ ਗੁਰੂ ਕਾ ਬੀ.ਏ. ਸਮੈਸਟਰ ਪਹਿਲਾ ਨੇ 41 ਬਾਣੀਆਂ ਸੁਣਾ ਕੇ ਇਸ ਮੁਕਾਬਲੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ ਐਡਵੋਕੇਟ ਵੱਲੋਂ 41,000/-(ਇਕਤਾਲੀ ਹਜ਼ਾਰ ) ਦੀ ਰਾਸ਼ੀ ਦਾ ਚੈੱਕ ਪ੍ਰਦਾਨ ਕੀਤਾ ਗਿਆ। ਗੁਰਦੁਆਰਾ ਗਰਨਾ ਸਾਹਿਬ ਦੇ ਮੈਨੇਜਰ ਸ. ਅਵਤਾਰ ਸਿੰਘ , ਧਰਮ ਪ੍ਰਚਾਰ ਕਮੇਟੀ ਦੇ ਭਾਈ ਕਲਿਆਣ ਸਿੰਘ ,ਮੀਰੀ ਪੀਰੀ ਸੇਵਾ ਸੋਸਾਇਟੀ ਦੇ ਪ੍ਰਧਾਨ ਸ. ਮਨਦੀਪ ਸਿੰਘ ਢੀਂਡਸਾ ਵੱਲੋਂ ਵਿਦਿਆਰਥੀ ਰਾਜਵੀਰ ਸਿੰਘ ਨੂੰ ਚੈੱਕ ਪ੍ਰਦਾਨ ਕੀਤਾ ਗਿਆ । ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਜਿੱਥੇ ਗੁਰੂਆਂ ਦੀ ਬਾਣੀ ਨੂੰ ਪੜ੍ਹਨ ਅਤੇ ਸੁਣਨ ਲਈ ਪ੍ਰੇਰਿਆ ਉੱਥੇ ਉਹਨਾਂ ਨੇ ਕਿਹਾ ਕਿ ਸਾਨੂੰ ਗੁਰੂਆਂ ਦੀ ਬਾਣੀ ਨੂੰ ਆਪਣੇ ਜੀਵਨ ਵਿੱਚ ਉਤਾਰ ਕੇ, ਉਹਨਾਂ ਦੇ ਦੱਸੇ ਮਾਰਗ ‘ਤੇ ਚੱਲ ਕੇ ਸਮਾਜ ਦੇ ਸਾਰਥਕ ਕਾਰਜਾਂ ਵਿੱਚ ਹਿੱਸਾ ਪਾਉਣਾ ਚਾਹੀਦਾ ਹੈ। ਇਸ ਮੌਕੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਜਸਪਾਲ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਗਤੀਵਿਧੀਆਂ ਵਿੱਚ ਵੱਧ- ਚੜ੍ਹ ਕੇ ਹਿੱਸਾ ਲੈਂਦੇ ਹਨ। ਇਸ ਪ੍ਰਾਪਤੀ ਤੇ ਉਹਨਾਂ ਨੇ ਰਾਜਵੀਰ ਸਿੰਘ ਅਤੇ ਮੈਡਮ ਜਤਿੰਦਰ ਕੌਰ ਧਰਮ ਅਧਿਐਨ ਵਿਭਾਗ ਨੂੰ ਵਧਾਈਆਂ ਦਿੱਤੀਆਂ।