Prime Punjab Times

Latest news
ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ...
ADVERTISEMENT
You are currently viewing ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ ‘ਸੰਚਾਰ ਹੁਨਰ’ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ ‘ਸੰਚਾਰ ਹੁਨਰ’ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 16 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੀ ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ‘ਸੰਚਾਰ ਹੁਨਰ’ ਵਿਸ਼ੇ ‘ਤੇ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਗਣਿਤ ਵਿਭਾਗ ਦੇ ਮੁਖੀ ਮੈਡਮ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਚਾਰ ਕੌਸ਼ਲ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪ੍ਰਭਾਵਸ਼ਾਲੀ ਸੰਚਾਰ ਵਿਅਕਤੀ ਦੇ ਵਿਅਕਤੀਤਵ ਵਿਕਾਸ, ਸਿੱਖਿਆ ਅਤੇ ਪੇਸ਼ੇਵਰ ਜੀਵਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਸੰਚਾਰ ਦੇ ਵੱਖ-ਵੱਖ ਪ੍ਰਕਾਰਾਂ ਅਤੇ ਪ੍ਰਭਾਵਸ਼ਾਲੀ ਸੰਚਾਰ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਵਿੱਚ ਬੀ.ਸੀ.ਏ. ਅਤੇ ਬੀ.ਐੱਸ-ਸੀ. ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਗਣਿਤ ਵਿਭਾਗ ਦੀ ਮੈਡਮ ਦਲਜੀਤ ਕੌਰ ਵੀ ਇਸ ਮੌਕੇ ‘ਤੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਲੈਕਚਰ ਵਿਦਿਆਰਥੀਆਂ ਦੇ ਗਿਆਨ ਅਤੇ ਸ਼ਖ਼ਸੀਅਤ ਦੇ ਵਿਕਾਸ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ।