Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਫਿਰੌਤੀ ਮੰਗ ਕੇ ਦੁਕਾਨ ’ਤੇ ਗੋਲੀਆਂ ਚਲਾਉਣ ਵਾਲਾ 24 ਘੰਟਿਆਂ ’ਚ ਕਾਬੂ

ਫਿਰੌਤੀ ਮੰਗ ਕੇ ਦੁਕਾਨ ’ਤੇ ਗੋਲੀਆਂ ਚਲਾਉਣ ਵਾਲਾ 24 ਘੰਟਿਆਂ ’ਚ ਕਾਬੂ

ਬਟਾਲਾ, 19 ਦਸੰਬਰ (ਅਵਿਨਾਸ਼ ਸ਼ਰਮਾ ) 

ਬਟਾਲਾ ਪੁਲਿਸ ਦੀ ਵੱਡੀ ਕਾਮਯਾਬੀ, ਵਿਦੇਸ਼ੀ ਗੈਂਗਸਟਰ ਕਨੈਕਸ਼ਨ ਬੇਨਕਾਬ**

: ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋਂ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਜ਼ੀਰੋ ਟੋਲਰੈਂਸ ਪਾਲਿਸੀ ਦੇ ਤਹਿਤ ਬਟਾਲਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਸੰਜੀਵ ਕੁਮਾਰ PPS, ਡੀ.ਐਸ.ਪੀ ਸਿਟੀ ਬਟਾਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਮਹਿਤਾਬ ਸਿੰਘ IPS, ਐੱਸ.ਐੱਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ  ਸੰਦੀਪ ਕੁਮਾਰ PPS, ਐੱਸ.ਪੀ (ਇਨਵੈਸਟਿਗੇਸ਼ਨ) ਦੀ ਨਿਗਰਾਨੀ ਹੇਠ ਬਟਾਲਾ ਪੁਲਿਸ ਨੇ ਫਿਰੌਤੀ ਮਾਮਲੇ ਵਿੱਚ ਗੋਲੀਆਂ ਚਲਾਉਣ ਵਾਲੇ ਦੋਸ਼ੀ ਨੂੰ 24 ਘੰਟਿਆਂ ਵਿੱਚ ਟਰੇਸ ਕਰਕੇ ਗ੍ਰਿਫਤਾਰ ਕਰ ਲਿਆ ਹੈ।

ਡੀ.ਐਸ.ਪੀ ਨੇ ਦੱਸਿਆ ਕਿ ਇੰਸਪੈਕਟਰ ਸੁਖਰਾਜ ਸਿੰਘ, ਇੰਚਾਰਜ ਸੀ.ਆਈ.ਏ ਸਟਾਫ ਬਟਾਲਾ ਅਤੇ ਥਾਣਾ ਸਿਟੀ ਦੇ ਮੁੱਖ ਅਫਸਰ ਦੀ ਅਗਵਾਈ ਹੇਠ ਟੈਕਨੀਕਲ ਅਤੇ ਖੂਫੀਆ ਸਰੋਤਾਂ ਦੀ ਮਦਦ ਨਾਲ ਦੋਸ਼ੀ ਨੂੰ ਅੰਮ੍ਰਿਤਸਰ ਬੱਸ ਸਟੈਂਡ ਤੋਂ ਕਾਬੂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਮਿਤੀ 8-12-2025 ਨੂੰ ਰਾਮੇਸ਼ ਕੁਮਾਰ ਐਂਡ ਸੰਨਜ਼, ਡੇਰਾ ਰੋਡ ਬਟਾਲਾ ਨੂੰ ਇਕ ਵਿਦੇਸ਼ੀ ਨੰਬਰ ਤੋਂ ਵਾਟਸਐਪ ਰਾਹੀਂ ਗੈਂਗਸਟਰਾਂ ਵੱਲੋਂ 30 ਲੱਖ ਰੁਪਏ ਫਿਰੌਤੀ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਮਿਤੀ 16-12-2025 ਸਵੇਰੇ ਲਗਭਗ 11:20 ਵਜੇ ਅਣਪਛਾਤੇ ਵਿਅਕਤੀ ਵੱਲੋਂ ਰਾਮੇਸ਼ ਕੁਮਾਰ ਦੀ ਦੁਕਾਨ ’ਤੇ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ।

ਪੀੜਤ ਦੇ ਬਿਆਨ ’ਤੇ ਥਾਣਾ ਸਿਟੀ ਬਟਾਲਾ ਵਿੱਚ ਮੁਕੱਦਮਾ ਨੰਬਰ 235 ਮਿਤੀ 16-12-2025 ਅਧੀਨ ਧਾਰਾ 308(4), 109 ਆਈਪੀਸੀ ਅਤੇ 25-54-59 ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਖ਼ਾਸ ਟੀਮ ਦਾ ਗਠਨ ਕੀਤਾ ਗਿਆ।

ਟੈਕਨੀਕਲ ਅਤੇ ਹਿਊਮਨ ਇੰਟੈਲੀਜੈਂਸ ਦੇ ਆਧਾਰ ’ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਦੀ ਪਛਾਣ ਗੁਰਸਾਹਿਬ ਸਿੰਘ ਉਰਫ ਗੁਰੀ ਪੁੱਤਰ ਹਰਜੀਤ ਸਿੰਘ, ਵਾਸੀ ਮੱਲਿਆਵਾਲ, ਥਾਣਾ ਘੁੰਮਣ ਕਲਾ ਵਜੋਂ ਹੋਈ, ਜਿਸ ਨੂੰ ਕੇਸ ਵਿੱਚ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ।

ਪੁੱਛਗਿੱਛ ਦੌਰਾਨ ਦੋਸ਼ੀ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਵਿਦੇਸ਼ੀ ਹੈਂਡਲਰ ਦੇ ਕਹਿਣ ’ਤੇ ਦੁਕਾਨ ’ਤੇ ਗੋਲੀ ਚਲਾਈ ਸੀ। ਵਿਦੇਸ਼ੀ ਹੈਂਡਲਰ ਬਾਰੇ ਹੋਰ ਜਾਂਚ ਜਾਰੀ ਹੈ। ਦੋਸ਼ੀ ਦਾ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਅੱਗੇ ਪੁੱਛਗਿੱਛ ਦੌਰਾਨ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।