Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਨਾਬਾਲਿਗ ਬੱਚੀ ਦੇ ਨਾਲ ਜਬਰ- ਜਨਾਹ ਅਤੇ ਕਤਲ ਕਰਨ ਵਾਲੇ ਦੁਸ਼ਟ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਾ ਜਾਵੇ : ਬੇਗਮਪੁਰਾ ਟਾਈਗਰ ਫੋਰਸ

ਨਾਬਾਲਿਗ ਬੱਚੀ ਦੇ ਨਾਲ ਜਬਰ- ਜਨਾਹ ਅਤੇ ਕਤਲ ਕਰਨ ਵਾਲੇ ਦੁਸ਼ਟ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਾ ਜਾਵੇ : ਬੇਗਮਪੁਰਾ ਟਾਈਗਰ ਫੋਰਸ

ਹੁਸ਼ਿਆਰਪੁਰ 28 ਨਵੰਬਰ (ਤਰਸੇਮ ਦੀਵਾਨਾ )

ਲੜਕੀ ਦੇ ਕਤਲ ਅਤੇ ਜਬਰ-ਜਨਾਹ ਦੀ ਵਾਰਦਾਤ ਨੇ ਤਮਾਮ ਲੋਕਾਂ ਨੂੰ ਸ਼ਰਮਸ਼ਾਰ ਕਰਕੇ ਰੱਖ ਦਿੱਤਾ : ਬੀਰਪਾਲ, ਹੈਪੀ

 – ਜਲੰਧਰ ਵਿੱਚ 13 ਸਾਲ ਦੀ ਨਾਬਾਲਿਗ ਲੜਕੀ ਨਾਲ ਇੱਕ ਦੁਸ਼ਟ ਵਲੋ ਜਬਰ ਜਨਾਹ ਕਰਨ ਤੋ ਬਾਦ ਲੜਕੀ ਦੇ ਕਤਲ ਦੀ ਵਾਰਦਾਤ ਨੇ ਪੰਜਾਬ ਦੇ ਬਸਿੰਦਿਆਂ ਨੂੰ ਸ਼ਰਮਸ਼ਾਰ ਕਰਕੇ ਰੱਖ ਦਿੱਤਾ ! ਇਹ ਵਿਚਾਰ “ਬੇਗਮਪੁਰਾ ਟਾਈਗਰ ਫੋਰਸ” ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਅਤੇ ਜ਼ਿਲਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਸਾਂਝੇ ਕੀਤੇ ! ਉਹਨਾਂ ਕਿਹਾ ਕਿ ਇਸ ਤਰ੍ਹਾਂ ਦਾ ਘਿਨਾਉਣਾ ਜੁਰਮ ਬਿਲਕੁਲ ਵੀ ਰਹਿਮ ਦੇ ਲਾਇਕ ਨਹੀਂ ਹੈ। ਉਹਨਾਂ ਕਿਹਾ ਕਿ ਦੋਸ਼ੀ ਨੂੰ ਚੁਰਾਹੇ ਵਿੱਚ ਖੜਾ ਕਰਕੇ ਤੇਲ ਪਾ ਕੇ ਅੱਗ ਲਾ ਦੇਣੀ ਚਾਹੀਦੀ ਹੈ। ਤਾਂ ਕਿ ਜਿਸ ਤਰ੍ਹਾਂ ਉਹ ਮਾਸੂਮ ਲੜਕੀ ਤੜਫ ਤੜਫ ਕੇ ਮਰੀ ਹੈ ਉਸੇ ਤਰ੍ਹਾਂ ਇਹ ਪਾਪੀ ਵੀ ਤੜਫ ਤੜਫ ਕੇ ਮਰੇ ਤਾਂ ਹੀ ਲੜਕੀ ਦੇ ਪਰਿਵਾਰ ਅਤੇ ਪੰਜਾਬ ਦੇ ਇਨਸਾਫ ਪਸੰਦ ਲੋਕਾਂ ਨੂੰ ਇਨਸਾਫ ਮਿਲ ਸਕੇ ਅਤੇ ਉਕਤ ਦੁਸ਼ਟ ਨੂੰ ਦਿੱਤੀ ਗਈ ਸਜ਼ਾ ਨੂੰ ਦੇਖ ਕੇ ਕੋਈ ਹੋਰ ਵਿਅਕਤੀ ਇਹੋ ਜਿਹੀ ਘਿਨਾਉਣੀ ਹਰਕਤ ਕਰਨ ਤੋਂ ਪਹਿਲਾਂ 100 ਵਾਰੀ ਸੋਚੇ । ਉਹਨਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ, ਫਕੀਰਾਂ ਤੇ ਪੈਗੰਬਰਾਂ ਦੀ ਧਰਤੀ ਹੈ। ਇੱਥੇ ਬੱਚੀਆਂ ਨੂੰ ਦੇਵੀਆ ਵਝੋ ਸਤਿਕਾਰ ਦਿੱਤਾ ਜਾਂਦਾ ਹੈ। ਲੇਕਿਨ ਕੁੱਝ ਦਿਮਾਗੀ ਬਿਮਾਰ ਲੋਕ ਅਜਿਹੀਆਂ ਗੰਦੀਆਂ ਹਰਕਤਾਂ ਨਾਲ ਪੰਜਾਬ ਦੀ ਪਵਿੱਤਰਤਾ ਨੂੰ ਗੰਧਲਾ ਕਰਨ ਵੇਲੇ ਸੋਚਦੇ ਵੀ ਨਹੀ ਉਹਨਾਂ ਕਿਹਾ ਕਿ ਇਹੋ ਜਿਹੇ ਪਾਪੀ ਖੁਦ ਸਮਾਜ ਤੇ ਕਲੰਕ ਹੁੰਦੇ ਹਨ। ਉਹਨਾਂ ਕਿਹਾ ਕਿ ਅਜਿਹੇ ਲੋਕਾਂ ਦੇ ਮਾਨਸਿਕ ਵਿਕਾਰਾ ਦਾ ਪੱਕਾ ਇਲਾਜ ਕਰਨਾ ਬਹੁਤ ਜਰੂਰੀ ਹੈ। ਉਹਨਾਂ ਨੇ ਪੀੜ੍ਹਤ ਪਰਿਵਾਰ ਦੇ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਮੰਗ ਕੀਤੀ ਕਿ ਇਸ ਕੇਸ ਨੂੰ ਫਾਸਟ ਟਰੈਕ ਕੋਰਟ ਵਿੱਚ ਟਰਾਇਲ ਚਲਾ ਕੇ ਜਲਦੀ ਤੋਂ ਜਲਦੀ ਨਿਪਟਾਇਆ ਜਾਵੇ। ਅਤੇ ਉਕਤ ਦੋਸ਼ੀ ਨੂੰ ਘੱਟ ਤੋਂ ਘੱਟ ਫਾਂਸੀ ਦੀ ਸਜ਼ਾ ਦਿੱਤੀ ਜਾਵੇ ! ਉਹਨਾਂ ਕਿਹਾ ਕਿ ਪੂਰਾ ਪੰਜਾਬ ਪੀੜਤ ਪਰਿਵਾਰ ਦੇ ਨਾਲ ਮਜ਼ਬੂਤੀ ਦੇ ਨਾਲ ਖੜ੍ਹਾ ਹੈ। ਉਹਨਾਂ ਜਲੰਧਰ ਦੀ ਪੁਲਿਸ ਅਤੇ ਜੁਡੀਸ਼ੀਅਲ ਨੂੰ ਅਪੀਲ ਕੀਤੀ ਕਿ ਪਰਿਵਾਰ ਨੂੰ ਨਿਆ ਦੇਣ ਵਿੱਚ ਬਿਲਕੁਲ ਵੀ ਲਾਪ੍ਰਵਾਹੀ ਕਰਨ ।

error: copy content is like crime its probhihated