Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬਟਾਲਾ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ

ਬਟਾਲਾ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ

ਬਟਾਲਾ ( ਅਵਿਨਾਸ਼ ਸ਼ਰਮਾ )

ਨਾਇਬ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਨੇ ਵੋਟਰ ਪ੍ਰਣ ਚੁਕਾਇਆ

25 ਜਨਵਰੀ  – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਅੱਜ ਸਥਾਨਕ ਤਹਿਸੀਲ ਦਫ਼ਤਰ ਵਿਖੇ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਰਾਸ਼ਟਰੀ ਵੋਟਰ ਦਿਵਸ ਸਮਾਗਮ ਵਿੱਚ ਐੱਸ.ਡੀ.ਐੱਮ. ਦਫ਼ਤਰ ਤੇ ਤਹਿਸੀਲ ਦਫ਼ਤਰ ਬਟਾਲਾ ਨੇ ਦਫ਼ਤਰੀ ਸਟਾਫ਼ ਦੇ ਨਾਲ ਬਟਾਲਾ ਵਾਸੀਆਂ ਨੇ ਭਾਗ ਲਿਆ।

ਇਸ ਮੌਕੇ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ਦੱਸਦਿਆਂ ਨਾਇਬ ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ ਨੇ ਕਿਹਾ ਕਿ 25 ਜਨਵਰੀ 1950 ਨੂੰ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ ਅਤੇ ਭਾਰਤੀ ਚੋਣ ਦੇ ਸਥਾਪਨਾ ਦਿਵਸ ਮੌਕੇ ਹਰ ਸਾਲ 25 ਜਨਵਰੀ ਨੂੰ ਵੋਟਰ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੰਨ 2011 ਦੀ 25 ਜਨਵਰੀ ਨੂੰ ਪਹਿਲੀ ਵਾਰ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਸੀ ਅਤੇ ਅੱਜ ਅਸੀਂ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾ ਰਹੇ ਹਾਂ।

ਨਾਇਬ ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਵੋਟਰ ਦੀ ਬਰਾਬਰ ਭਾਗੀਦਾਰੀ ਹੈ ਅਤੇ ਹਰ ਇਕ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਭਾਰਤ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ਮਾਣ ਹਾਸਲ ਹੈ ਅਤੇ ਦੇਸ਼ ਦੇ ਹਰ ਨਾਗਰਿਕ ਨੂੰ ਚੋਣਾਂ ਵਿੱਚ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਕੇ ਲੋਕਤੰਤਰ ਨੂੰ ਹੋਰ ਮਜਬੂਤ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਲੋਕਤੰਤਰ ਵਿੱਚ ਲੋਕ ਹੀ ਰਾਜ ਭਾਗ ਦੇ ਅਸਲੀ ਮਾਲਕ ਹੁੰਦੇ ਹਨ।

ਇਸ ਮੌਕੇ ਨਾਇਬ ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ ਸਿੰਘ ਨੇ ਸਮੂਹ ਹਾਜ਼ਰੀਨ ਨੂੰ ਵੋਟਰ ਪ੍ਰਣ ਵੀ ਦਿਵਾਇਆ ਕਿ ਅਸੀਂ ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਵਿਸਵਾਸ਼ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਈ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਅਸੀਂ ਆਪਣੀ ਵੋਟ ਬਣਵਾਵਾਂਗੇ ਅਤੇ ਆਪਣੇ ਵੋਟ ਦੇ ਅਧਿਕਾਰ ਦਾ ਨਿਡਰ ਹੋ ਕੇ ਅਤੇ ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾਂ ਕਿਸੇ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਾਂਗੇ।

ਇਸ ਮੌਕੇ ਐੱਸ.ਡੀ.ਐੱਮ. ਦਫ਼ਤਰ ਤੋਂ ਬਾਊ ਸੁੰਦਰ, ਸਟੈਨੋ ਰਾਜਵਿੰਦਰ ਸਿੰਘ, ਐੱਸ.ਡੀ.ਐੱਮ. ਦਫਤਰ ਤੇ ਤਹਿਸੀਲ ਦਫ਼ਤਰ ਦਾ ਸਟਾਫ ਅਤੇ ਸ਼ਹਿਰ ਵਾਸੀ ਵੀ ਹਾਜ਼ਰ ਸਨ।