ਗੜ੍ਹਦੀਵਾਲਾ 30 ਦਸੰਬਰ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਪਿੰਡ ਗਾਲੋਵਾਲ ਦੇ ਜਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਂਟ ਕੀਤੀ ਗਈ । ਇਹ ਪਰਿਵਾਰ ਆਰਥਿਕ ਪੱਖੋਂ ਕਮਜ਼ੋਰ ਹੈ। ਇਸ ਮੌਕੇ ਸੋਸਾਇਟੀ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਜਰੂਰਤਮੰਦਾਂ ਦੀ ਸੇਵਾ ਲਈ ਅੱਗੇ ਆਉਣਾ ਸੋਸਾਇਟੀ ਦਾ ਮੁੱਖ ਮੰਤਵ ਹੈ ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ, ਮਨਿੰਦਰ ਸਿੰਘ ,ਬਲਜੀਤ ਸਿੰਘ, ਜਸਵਿੰਦਰ ਸਿੰਘ, ਆਦਿ ਹਾਜ਼ਰ ਸਨ।
ਬਾਬਾ ਦੀਪ ਸਿੰਘ ਸੇਵਾ ਦਲ ਵਲੋਂ ਜਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਂਟ
- Post published:December 30, 2021