Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਰਾਵਲਪਿੰਡੀ ਵਿਖੇ ਸਜਾਇਆ 646ਵੇਂ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਰਾਵਲਪਿੰਡੀ ਵਿਖੇ ਸਜਾਇਆ 646ਵੇਂ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਫਗਵਾੜਾ ( ਲਾਲੀ ਦਾਦਰ)

* ਸੰਗਤਾਂ ਨੇ ਵੱਖ ਵੱਖ ਪੜਾਵਾਂ ਉੱਪਰ ਕੀਤਾ ਭਰਵਾਂ ਸਵਾਗਤ

11 ਫਰਵਰੀ :  ਸ੍ਰੀ ਗੁਰੂ ਰਦਿਵਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਰਾਵਲਪਿੰਡੀ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਤੋਂ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਪੂਰਵਕ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ਉੱਪਰ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਮਿਸ਼ਨਰੀ ਗਾਇਕਾਂ ਨੇ ਵੱਖ-ਵੱਖ ਪੜਾਵਾਂ ਉੱਪਰ ਗੁਰੂ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਵਲੋਂ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਭੇਂਟ ਕਰਕੇ ਅਸ਼ੀਰਵਾਦ ਲਿਆ ਗਿਆ ਅਤੇ ਪੰਜ ਪਿਆਰਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ। ਇਸ ਮੌਕੇ ਸਰਪੰਚ ਅੰਮ੍ਰਿਤਪਾਲ ਸਿੰਘ ਰਵੀ ਰਾਵਲਪਿੰਡੀ ਨੇ ਵੀ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ। ਪ੍ਰਬੰਧਕਾਂ ਨੇ ਦੱਸਿਆ ਕਿ 12 ਫਰਵਰੀ ਦਿਨ ਐਤਵਾਰ ਨੂੰ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਰਾਗੀ ਤੇ ਕੀਰਤਨੀ ਜੱਥੇ ਸੰਗਤਾਂ ਨੂੰ ਗੁਰੂ ਯਸ਼ ਸੁਣਾ ਕੇ ਨਿਹਾਲ ਕਰਨਗੇ। ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਇਸ ਮੌਕੇ ਕਮੇਟੀ ਪ੍ਰਧਾਨ ਨਿਰਮਲ ਸਿੰਘ, ਸੰਦੀਪ ਕੁਮਾਰ, ਮਹਿੰਦਰ ਰਾਮ, ਸਰਬਜੀਤ ਸਿੰਘ, ਮਨਪ੍ਰੀਤ ਸਿੰਘ, ਬਿੰਦਰ ਸਿੰਘ, ਸੁਖਦੇਵ ਰਾਜ ਸਿੰਘ, ਤੇਲੂ ਰਾਮ, ਸਤਨਾਮ ਸਿੰਘ ਨੰਬਰਦਾਰ, ਕੁਲਵੰਤ ਸਿੰਘ ਨੰਬਰਦਾਰ, ਸੁਖਦੱਤ, ਗਗਨਦੀਪ, ਸਿੰਦਰ ਪਾਲ ਪੰਚ, ਗੋਪੀ, ਵਿੱਕੀ, ਮਨਜੀਤ, ਮਨੀਸ਼, ਜਸਵਿੰਦਰ ਸਿੰਘ ਬੈਂਸ, ਸੰਦੀਪ ਕੁਮਾਰ ਪੰਚ, ਜਸਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਲਜਾਰ ਸਿੰਘ, ਸੁਖਵਿੰਦਰ ਸਿੰਘ, ਪਾਠੀ ਸੁਖਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੀਆਂ ਸੰਗਤਾਂ ਹਾਜਰ ਸਨ।
ਤਸਵੀਰ 002, ਕੈਪਸ਼ਨ- ਪਿੰਡ ਰਾਵਲਪਿੰਡੀ ਵਿਖੇ 646ਵੇਂ ਗੁਰਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦੇ ਵੱਖ ਵੱਖ ਦ੍ਰਿਸ਼।