Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਰਾਵਲਪਿੰਡੀ-ਮਲਕਪੁਰ ਬੇਈਂ ਦੇ ਓਵਰ ਫਲੋਅ ਪਾਣੀ ਨੇ ਬਰਬਾਦ ਕੀਤੀ ਕਿਸਾਨਾਂ ਦੀ ਹਜਾਰਾਂ ਏਕੜ ਝੋਨੇ ਦੀ ਫਸਲ

ਰਾਵਲਪਿੰਡੀ-ਮਲਕਪੁਰ ਬੇਈਂ ਦੇ ਓਵਰ ਫਲੋਅ ਪਾਣੀ ਨੇ ਬਰਬਾਦ ਕੀਤੀ ਕਿਸਾਨਾਂ ਦੀ ਹਜਾਰਾਂ ਏਕੜ ਝੋਨੇ ਦੀ ਫਸਲ

ਫਗਵਾੜਾ  (ਲਾਲੀ ਦਾਦਰ )

*ਪ੍ਰਸ਼ਾਸਨ ਤੇ ਸਰਕਾਰ ਤੋਂ ਕੀਤੀ ਮੁਆਵਜੇ ਦੀ ਮੰਗ

15 ਜੁਲਾਈ : ਬੇਸ਼ਕ ਪਿਛਲੇ ਕੁਝ ਦਿਨਾਂ ਤੋਂ ਫਗਵਾੜਾ ਇਲਾਕੇ ‘ਚ ਬਰਸਾਤ ਨਹੀਂ ਹੋਈ ਪਰ ਰਾਵਲਪਿੰਡੀ-ਮਲਕਪੁਰ ਬੇਂਈ ਦੇ ਓਵਰ ਫਲੋਅ ਹੋਏ ਪਾਣੀ ਨਾਲ ਨੇੜਲੇ ਪਿੰਡਾਂ ਲੱਖਪੁਰ, ਰਾਵਲਪਿੰਡੀ, ਸਾਹਨੀ, ਮਲਕਪੁਰ, ਸੰਗਤਪੁਰ, ਨਸੀਰਾਬਾਦ ਸਮੇਤ ਕਰੀਬ ਇਕ ਦਰਜਨ ਪਿੰਡਾਂ ‘ਚ ਕਿਸਾਨਾਂ ਦੀ ਹਜਾਰਾਂ ਏਕੜ ਝੋਨੇ ਦੀ ਫਸਲ ਤਬਾਹ ਹੋ ਗਈ ਹੈ ਅਤੇ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂ ਸੰਤੋਖ ਸਿੰਘ ਲੱਖਪੁਰ, ਨਿਰਮਲਜੀਤ ਸਿੰਘ ਸਰਪੰਚ ਲੱਖਪੁਰ, ਕਾਮਰੇਡ ਰਣਦੀਪ ਸਿੰਘ ਰਾਣਾ ਸਾਹਨੀ, ਪਰਮਜੀਤ ਸਿੰਘ, ਬਲਜਿੰਦਰ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ ਢੱਡਵਾਲ ਆਦਿ ਨੇ ਦੱਸਿਆ ਕਿ ਨਾਲ ਲੱਗਦੇ ਸੂਬੇ ਹਿਮਾਚਲ ਪ੍ਰਦੇਸ਼ ‘ਚ ਹੋ ਰਹੀ ਭਾਰੀ ਬਰਸਾਤ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਨਾਲ ਬੇਂਈ ਦੇ ਪਾਣੀ ਦਾ ਪੱਧਰ ਬਹੁਤ ਵਧਿਆ ਹੋਇਆ ਹੈ ਅਤੇ ਇਸ ਵਧੇ ਜਲ ਸਤਰ ਦੀ ਮਾਰ ਉਹਨਾਂ ਨੂੰ ਝੱਲਣੀ ਪੈ ਰਹੀ ਹੈ। ਉਹਨਾਂ ਦੱਸਿਆ ਕਿ ਸਿਰਫ ਫਸਲ ਹੀ ਨਹੀਂ ਬਲਕਿ ਡੰਗਰਾਂ ਦਾ ਚਾਰਾ ਵੀ ਇਸ ਕੁਦਰਤੀ ਆਫਤ ਦੀ ਭੇਂਟ ਚੜ੍ਹ ਗਿਆ ਹੈ। ਉਹਨਾਂ ਲੋਕਲ ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੇ ਨੁਕਸਾਨ ਦੀ ਜਲਦੀ ਤੋਂ ਜਲਦੀ ਪੂਰਤੀ ਕੀਤੀ ਜਾਵੇ। ਇੱਥੇ ਦੱਸਣ ਯੋਗ ਹੈ ਕਿ ਖੇਤਾਂ ਵਿਚ ਪਾਣੀ ਦਾ ਪੱਧਰ ਇੰਨਾ ਜਿਆਦਾ ਹੈ ਕਿ ਕਿਸਾਨਾਂ ਦੀਆਂ ਮੋਟਰਾਂ ਵੀ ਨੱਕੋ-ਨੱਕ ਡੁਬ ਗਈਆਂ ਹਨ। ਇਸ ਮੌਕੇ ਸੁਖਵਿੰਦਰ ਸਿੰਘ ਬਿੱਲਾ ਸਾਹਨੀ, ਰਣਜੀਤ ਸਿੰਘ ਸਾਹਨੀ, ਸੰਦੀਪ ਸਿੰਘ, ਬਲਰਾਜ ਸਿੰਘ, ਮੇਜਰ ਸਿੰਘ, ਜਰਨੈਲ ਸਿੰਘ, ਹਰਨੇਕ ਸਿੰਘ, ਸਤਨਾਮ ਸਿੰਘ, ਹਰਭਜਨ ਸਿੰਘ, ਸਤਵਿੰਦਰ ਸਿੰਘ, ਰਵੀ ਰਾਵਲਪਿੰਡੀ, ਬਿੰਦਰ ਸਿੰਘ ਰਾਵਲਪਿੰਡੀ, ਕੁਲਵੰਤ ਸਿੰਘ ਨੰਬਰਦਾਰ, ਲੈਂਬਰ ਸਿੰਘ, ਮੋਹਨ ਸਿੰਘ ਆਦਿ ਹਾਜਰ ਸਨ।
ਤਸਵੀਰ ਸਮੇਤ।