Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਰਾਵਲਪਿੰਡੀ ਪੁਲਿਸ ਨੇ ਨਾਕਾਬੰਦੀ ਕਰਕੇ ਕੀਤੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

ਰਾਵਲਪਿੰਡੀ ਪੁਲਿਸ ਨੇ ਨਾਕਾਬੰਦੀ ਕਰਕੇ ਕੀਤੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

ਫਗਵਾੜਾ (ਲਾਲੀ ਦਾਦਰ )

* ਸਮਾਜ ਵਿਰੋਧੀ ਅਨਸਰ ਬਖਸ਼ੇ ਨਹੀਂ ਜਾਣਗੇ – ਕਾਂਤੀ ਰਾਣੀ

9 ਜਨਵਰੀ : ਬੀਤੀ ਰਾਤ ਫਗਵਾੜਾ ਇਲਾਕੇ ‘ਚ ਲੁਟੇਰਾ ਗਿਰੋਹ ਵਲੋਂ ਇਕ ਕਾਰ ਦੀ ਹੋਈ ਲੁੱਟ ਖੋਹ ਅਤੇ ਲੁਟੇਰਿਆਂ ਦਾ ਪਿੱਛਾ ਕਰਨ ਸਮੇਂ ਗੋਲੀ ਲੱਗਣ ਨਾਲ ਥਾਣਾ ਸਿਟੀ ਫਗਵਾੜਾ ‘ਚ ਤਾਇਨਾਤ ਪੁਲਿਸ ਮੁਲਾਜਮ ਦੀ ਹੋਈ ਮੌਤ ਤੋਂ ਬਾਅਦ ਹਰਕਤ ਵਿਚ ਆਈ ਥਾਣਾ ਰਾਵਲਪਿੰਡੀ ਪੁਲਿਸ ਵਲੋਂ ਐਸ.ਐਸ.ਪੀ.ਕਪੂਰਥਲਾ ਨਵਨੀਤ ਸਿੰਘ ਬੈਂਸ (ਆਈ.ਪੀ. ਐਸ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੰਢੀ ਮੁਹਿਮ ਤਹਿਤ ਥਾਣਾ ਮੁਖੀ ਕਾਂਤੀ ਰਾਣੀ ਦੀ ਅਗਵਾਈ ਹੇਠ ਹੁਸ਼ਿਆਰਪੁਰ ਰੋਡ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਸਬ-ਇੰਸਪੈਕਟਰ ਕਾਂਤੀ ਰਾਣੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਥਾਣਾ ਰਾਵਲਪਿੰਡੀ ਖੇਤਰ ‘ਚ ਲਾਅ ਐਂਡ ਆਰਡਰ ਨਾਲ ਖਿਲਵਾੜ ਦੀ ਬਿਲਕੁਲ ਇਜਾਜਤ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਉਹਨਾਂ ਡਰੱਗ ਮਾਫੀਆ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕੀਤੀ ਕਿ ਇਲਾਕੇ ‘ਚ ਆਪਣੀਆਂ ਗਤੀਵਿਧੀਆਂ ਨੂੰ ਬੰਦ ਕਰ ਦੇਣ ਨਹੀਂ ਤਾਂ ਕਾਨੂੰਨ ਸਖਤੀ ਨਾਲ ਆਪਣਾ ਕੰਮ ਕਰੇਗਾ।

ਕੈਪਸ਼ਨ- ਫਗਵਾੜਾ ਦੇ ਹੁਸ਼ਿਆਰਪੁਰ ਰੋਡ ਵਿਖੇ ਨਾਕਾਬੰਦੀ ਦੌਰਾਨ ਇੱਕ ਕਾਰ ਦੇ ਦਸਤਾਵੇਜ ਚੈੱਕ ਕਰਦੇ ਹੋਏ ਥਾਣਾ ਮੁਖੀ ਕਾਂਤੀ ਰਾਣੀ ਅਤੇ ਹੋਰ।