Prime Punjab Times

Latest news
ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ...
ADVERTISEMENT
You are currently viewing ਪਿੰਡ ਘੋਗਰਾ,ਢੋਲਵਾਹਾ ਤੇ ਸ਼ਾਮਚੁਰਾਸੀ ’ਚ ਦੁਬਾਰਾ ਸ਼ੁਰੂ ਕੀਤੇ ਗਏ ਸੇਵਾ ਕੇਂਦਰ

ਪਿੰਡ ਘੋਗਰਾ,ਢੋਲਵਾਹਾ ਤੇ ਸ਼ਾਮਚੁਰਾਸੀ ’ਚ ਦੁਬਾਰਾ ਸ਼ੁਰੂ ਕੀਤੇ ਗਏ ਸੇਵਾ ਕੇਂਦਰ

ਪਿੰਡ ਘੋਗਰਾ,ਢੋਲਵਾਹਾ ਤੇ ਸ਼ਾਮਚੁਰਾਸੀ ’ਚ ਦੁਬਾਰਾ ਸ਼ੁਰੂ ਕੀਤੇ ਗਏ ਸੇਵਾ ਕੇਂਦਰ

ਹੁਸ਼ਿਆਰਪੁਰ, 27 ਜੂਨ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਲੋਕਾਂ ਤੱਕ ਬੇਹਤਰ ਨਾਗਰਿਕ ਸੇਵਾਵਾਂ ਪਹੁੰਚਾਉਣ ਲਈ ਜ਼ਿਲ੍ਹੇ ਦੇ 3 ਸੇਵਾ ਕੇਂਦਰਾਂ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਵਿਚ ਪਿੰਡ ਘੋਗਰਾ, ਪਿੰਡ ਢੋਲਵਾਹਾ ਤੇ ਸ਼ਾਮਚੁਰਾਸੀ ਦੇ ਸੇਵਾ ਕੇਂਦਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ 3 ਸੇਵਾ ਕੇਂਦਰਾਂ ਨੂੰ ਮਿਲਾ ਕੇ ਜ਼ਿਲ੍ਹੇ ਵਿਚ 28 ਸੇਵਾ ਕੇਂਦਰ ਲੋਕਾਂ ਨੂੰ ਨਾਗਰਿਕ ਸੇਵਾਵਾਂ ਦੇਣ ਦਾ ਕੰਮ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ, ਇਸ ਲਈ ਸਰਕਾਰ ਵਲੋਂ ਸਮੇਂ-ਸਮੇਂ ’ਤੇ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 425 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੁਵਿਧਾ ਨੂੰ ਦੇਖਦੇ ਹੋਏ ਸੇਵਾ ਕੇਂਦਰ ਪੂਰਾ ਹਫ਼ਤਾ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ, ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਲੈਣ ਦੀ ਅਪੀਲ ਕੀਤੀ।

error: copy content is like crime its probhihated