Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ

ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ

ਗੜ੍ਹਦੀਵਾਲਾ 18 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਗੜ੍ਹਦੀਵਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਕਾਲਜ ਲਾਇਬ੍ਰੇਰੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਿੱਚ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨ, ਸਾਹਿਤਕ ਚੇਤਨਾ ਦਾ ਵਿਕਾਸ ਕਰਨ ਅਤੇ ਆਲੋਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੁਸਤਕ ਪੜ੍ਹਨ ਅਤੇ ਪੁਸਤਕ ਰਿਵਿਊ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਆਪਣੀ ਪਸੰਦ ਦੀਆਂ ਪੁਸਤਕਾਂ ਪੜ੍ਹੀਆਂ ਅਤੇ ਪੜ੍ਹੀ ਹੋਈ ਪੁਸਤਕ ਬਾਰੇ ਆਪਣੇ ਵਿਚਾਰ ਸਾਥੀ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੁਸਤਕ ਰਿਵਿਊ ਵੀ ਪੇਸ਼ ਕੀਤੇ ਗਏ, ਜਿਸ ਵਿੱਚ ਉਨ੍ਹਾਂ ਨੇ ਪੁਸਤਕ ਦੀਆਂ ਵਿਸ਼ੇਸ਼ਤਾਵਾਂ, ਮਹੱਤਤਾ ਅਤੇ ਸਮਕਾਲੀ ਪ੍ਰਸੰਗਿਕਤਾ ਬਾਰੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੇ ਕਿਹਾ ਕਿ ਪੁਸਤਕ ਪੜ੍ਹਨ ਨਾਲ ਸ਼ਬਦ-ਭੰਡਾਰ ਵਿੱਚ ਵਾਧਾ ਹੁੰਦਾ ਹੈ, ਭਾਸ਼ਾਈ ਸਮਰੱਥਾ ਵਿਕਸਿਤ ਹੁੰਦੀ ਹੈ ਅਤੇ ਕਿਸੇ ਵਿਸ਼ੇ ਨੂੰ ਵੱਖ-ਵੱਖ ਦ੍ਰਿਸ਼ਟੀਕੋਣਾਂ ਤੋਂ ਸਮਝਣ ਦੀ ਯੋਗਤਾ ਪੈਦਾ ਹੁੰਦੀ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਵਿੰਦਰ ਕੌਰ ਨੇ ਕਿਹਾ ਕਿ ਅਜੋਕੇ ਡਿਜ਼ੀਟਲ ਯੁੱਗ ਵਿੱਚ ਵਿਦਿਆਰਥੀਆਂ ਨੂੰ ਪੁਸਤਕਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਕਾਲਜ ਲਾਇਬ੍ਰੇਰੀਅਨ ਸ੍ਰੀ ਦਵਿੰਦਰ ਕੁਮਾਰ ਵੱਲੋਂ ਵੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਅਤੇ ਲਾਇਬ੍ਰੇਰੀ ਦੀਆਂ ਸਹੂਲਤਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪੁਸਤਕਾਂ ਪੜ੍ਹਨਾ ਵਿਦਿਆਰਥੀਆਂ ਲਈ ਗਿਆਨਵਰਧਕ ਹੋਣ ਦੇ ਨਾਲ ਨਾਲ ਪੁਸਤਕ ਪੜ੍ਹਨ-ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵੱਲ ਇੱਕ ਸਾਰਥਕ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਪੁਸਤਕ ਰਿਵਿਊ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਤਰਕਪੂਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਸਤਵੰਤ ਕੌਰ ਅਤੇ ਮੈਡਮ ਬਲਜਿੰਦਰ ਕੌਰ ਵੀ ਹਾਜ਼ਰ ਸਨ।