Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਖੜੇ ਟਰੱਕ ਦੇ ਪਿੱਛੇ ਟਕਰਾਈ ਕਾਰ, ਡਰਾਈਵਰ ਜਖਮੀ 

ਖੜੇ ਟਰੱਕ ਦੇ ਪਿੱਛੇ ਟਕਰਾਈ ਕਾਰ, ਡਰਾਈਵਰ ਜਖਮੀ 

ਗੜ੍ਹਦੀਵਾਲਾ 30 ਨਵੰਬਰ (ਚੌਧਰੀ / ਯੋਗੇਸ਼ ਗੁਪਤਾ) 

: ਬੀਤੀ ਰਾਤ ਗੜ੍ਹਦੀਵਾਲਾ ਦਸੂਹਾ ਰੋੜ ਤੇ  ਨੇੜੇ ਚੁੰਗੀ ਗੜ੍ਹਦੀਵਾਲਾ ਵਿਖੇ ਇੱਕ ਕਾਰ ਸੜਕ ਕਿਨਾਰੇ ਖੜੇ ਟਰੱਕ ਦੇ ਪਿੱਛੇ ਟਕਰਾ ਗਈ। ਜਿਸ ਵਿਚ ਕਾਰ ਸਵਾਰ ਨੌਜਵਾਨ ਜਖਮੀ ਹੋ ਗਿਆ। ਇਹ ਹਾਦਸਾ ਰਾਤ 8.45 ਦੇ ਕਰੀਬ ਵਾਪਰਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏ ਐਸ ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਰਾਤ 8.48 ਤੇ 1 12 ਨੰਬਰ ਤੋ ਕਾਲ ਆਈ ਕਿ ਗੜ੍ਹਦੀਵਾਲਾ ਚੁੰਗੀ ਨੇੜੇ ਇੱਕ ਸੜਕ ਹਾਦਸਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੈਂ  ਆਪਣੀ ਟੀਮ ਕਾਂਸਟੇਬਲ ਮਨਪ੍ਰੀਤ ਸਿੰਘ, ਕਾਂਸਟੇਬਲ ਅਰਸ਼ਦੀਪ ਸਿੰਘ ਤੇ ਕਾਂਸਟੇਬਲ ਸ਼ਿਵ ਕੁਮਾਰ 8.56 ਤੇ ਘਟਨਾ ਵਾਲੀ ਥਾਂ ਤੇ ਪਹੁੰਚ ਗਏ। ਤਾਂ ਦੇਖਿਆ ਕਿ ਇੱਕ ਕਾਰ ਨੰਬਰ PB08CN0781ਜੋ ਖੜ੍ਹੇ ਟਰੱਕ ਨੰਬਰ PB07AC7474 ਦੇ ਪਿੱਛੇ ਟਕਰਾਈ ਹੋਈ ਸੀ। ਇਸ ਘਟਨਾ ਵਿਚ ਇੱਕ ਨੌਜਵਾਨ ਜਖਮੀ ਹੋਇਆ ਸੀ। ਜਖਮੀ ਨੌਜਵਾਨ ਦੀ ਪਛਾਣ ਕਪਿਲ ਦੇਵ ਵਾਸੀ ਗਗਰੇਟ ਹਿਮਾਚਲ ਪ੍ਰਦੇਸ਼ ਵਲੋਂ ਹੋਈ। ਜਿਸ ਨੂੰ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਨਿਜੀ ਹਸਪਤਾਲ ਗੜ੍ਹਦੀਵਾਲਾ ਵਿਖੇ ਲੈ ਜਾਇਆ ਗਿਆ। ਸੜਕ ਸੁਰੱਖਿਆ ਫੋਰਸ ਵਲੋਂ ਮੌਕੈ ਟਰੈਕਟਰ ਮੰਗਵਾ ਕੇ ਦੁਰਘਟਨਾ ਗ੍ਰਸਤ ਹੋਏ ਵਾਹਨਾਂ ਨੂੰ ਰੋਡ ਤੋਂ ਹਟਾਇਆ ਗਿਆ ਅਤੇ ਸੁਰਖਿਆ ਲਈ ਵਾਹਨਾਂ ਤੇ ਰਿਫਲੈਕਟਰ ਟੇਪਾਂ ਲਗਾਈਆਂ ਗਈਆਂ ਅਤੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ ਗਿਆ।