Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲੇ 7 ਦੁਕਾਨਦਾਰਾਂ ਦੇ ਕੱਟੇ ਚਲਾਨ

ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲੇ 7 ਦੁਕਾਨਦਾਰਾਂ ਦੇ ਕੱਟੇ ਚਲਾਨ

ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲੇ 7 ਦੁਕਾਨਦਾਰਾਂ ਦੇ ਕੱਟੇ ਚਲਾਨ

ਸਾਡਾ ਮੁੱਖ ਮਕਸਦ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਹੈ ਨਾਂ ਕਿ ਪੈਸਾ ਇਕੱਠਾ ਕਰਨਾ ਜਾਂ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ:-ਹੈਲਥ ਇੰਸਪੈਕਟਰ ਭੁਪਿੰਦਰ

ਪਠਾਨਕੋਟ 29 ਜੁਲਾਈ (ਅਵਿਨਾਸ਼ ਸ਼ਰਮਾ, ਤਰੁਣ, ਰੋਹਿਤ ) ਸਿਵਲ ਸਰਜਨ ਪਠਾਨਕੋਟ ਡਾ ਰੁਬਿੰਦਰ ਕੌਰ‌ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਬਿੰਦੂ ਗੁਪਤਾ ਦੇ ਹੁਕਮਾਂ ਅਨੁਸਾਰ ਅੱਜ ਹੈਲਥ ਇੰਸਪੈਕਟਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਪਿੰਡ ਗੜਮੱਲ ਵਿਚ ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲੇ 7 ਖੋਖਿਆਂ ਅਤੇ ਇਕ ਸਵੀਟਸ ਸ਼ਾਪ ਵਾਲਿਆਂ ਦੇ ਚਲਾਨ ਕੱਟੇ । ਇਹ ਸ਼ਰੇਆਮ ਖੁਲੀਆਂ ਸਿਗਰਟਾਂ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੋਵੇਂ ਵੇਚ ਰਹੇ ਸਨ ਜੋ ਕਿ ਕੋਟਪਾ ਐਕਟ ਦੀ ‌ਉਲਗਣਾ ਹੈ। ਕਿਉਂਕਿ ਖਾਣ ਪੀਣ ਵੇਚਣ ਵਾਲੇ ਤੰਬਾਕੂ ਪਰੋਡੈਕਟ ਨਹੀਂ ਵੇਚ ਸਕਦੇ । ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਡਾ ਮੁੱਖ ਮੰਤਵ ਲੋਕਾਂ ਨੂੰ ਤੰਬਾਕੂ ਦੀ ਭੈੜੀ ਅਲਾਮਤ ਤੋਂ ਰੋਕਣਾ ਹੈ ਨਾਂ ਕਿ ਕਿਸੇ ਨੂੰ ਪ੍ਰੇਸ਼ਾਨ ਕਰਨਾ ਅਤੇ ਪੈਸਾ ਇਕੱਠਾ ਕਰਨਾ । ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਵਰਗੀਆਂ ਕਈ ਭਿਆਨਕ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਕਦੇ ਵੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਦੋਸਤਾਂ ਮਿੱਤਰਾਂ ਰਿਸ਼ਤੇਦਾਰਾਂ ਨੂੰ ਵੀ ਇਸਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਚਾਹੀਦਾ ਹੈ ।ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਰੋਕਥਾਮ ਲਈ ਸਰਕਾਰ ਵਲੋਂ ਕੋਟਪਾ ਐਕਟ 2003 ਵੀ ਲਾਗੂ ਕੀਤਾ ਗਿਆ ਹੈ ਜਿਸ ਦੇ ਤਹਿਤ ਧਾਰਾ ਨੰ 4 ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਧਾਰਾ ਨੰਬਰ 5 ਤਹਿਤ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਤੇ ਸਿੱਧੇ ਅਸਿੱਧੇ ਇਸ਼ਤਿਹਾਰ ਬਾਜ਼ੀ ਤੇ ਰੋਕ , ਧਾਰਾ ਨੰ 6 ਏ ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ 6 ਬੀ ਕਿਸੇ ਵੀ ਸਿੱਖਿਅਕ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ ਨੰ 7 ਬਿਨਾਂ ਸਿਹਤ ਚਿਤਾਵਨੀ ਦੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ । ਕੀਤਾ । ਇਸ ਮੋਕੇ ਤੇ ਹੈਲਥ ਇੰਸਪੈਕਟਰ ਦਿਲਬਾਗ ਸਿੰਘ, ਸ਼ਰਨਜੀਤ ਸਿੰਘ , ਅਰੁਣ ਕੁਮਾਰ ਸਿਹਤ ਵਰਕਰ ਆਦਿ ਹਾਜ਼ਰ ਸਨ ।

error: copy content is like crime its probhihated