Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੂਬੇ ਦੇ ਹਰ ਖੇਤਰ ’ਚ ਕਰਵਾਏ ਜਾਣਗੇ ਰਿਕਾਰਡਤੋੜ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ

ਸੂਬੇ ਦੇ ਹਰ ਖੇਤਰ ’ਚ ਕਰਵਾਏ ਜਾਣਗੇ ਰਿਕਾਰਡਤੋੜ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ

ਸੂਬੇ ਦੇ ਹਰ ਖੇਤਰ ’ਚ ਕਰਵਾਏ ਜਾਣਗੇ ਰਿਕਾਰਡਤੋੜ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ

–ਕੈਬਨਿਟ ਮੰਤਰੀ ਨੇ 7 ਲੱਖ 44 ਹਜ਼ਾਰ ਰੁਪਏ ਦੀ ਲਾਗਤ ਨਾਲ ਵਰਧਮਾਨ ਸਪੀਨਿੰਗ ਮਿੱਲ ਦੇ ਨਾਲ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 8 ਅਪੈ੍ਲ(ਬਿਊਰੋ) : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਹਰ ਖੇਤਰ ਦੀ ਨੁਹਾਰ ਸੰਵਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਿਕਾਰਡਤੋੜ ਵਿਕਾਸ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹੋਣ ਨਾਲ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਹ ਫਗਵਾੜਾ ਰੋਡ ਸਥਿਤ ਵਰਧਮਾਨ ਸਪੀਨਿੰਗ ਮਿੱਲ ਦੇ ਨਾਲ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬੈਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵਿਸ਼ੇਸ਼ ਤੌਰ ’ਤੇ ਵਿਕਾਸ ਕਾਰਜ ਕਰਵਾਏ ਜਾ  ਰਹੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਾਰਡ ਵਿਚ ਨਿਵਾਸੀਆਂ ਦੀ ਸੁਵਿਧਾ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਜ਼ਰੂਰੀ ਕੰਮ ਜੰਗੀ ਪੱਧਰ ’ਤੇ ਮੁਕੰਮਲ ਕੀਤੇ ਜਾਣਗੇ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਵੀ ਮੌਜੂਦ ਸਨ।