Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੰਜਾਬ ਸਰਕਾਰ ਨੇ ਘੱਟ ਸਮੇਂ ’ਚ ਕਰਵਾਏ ਸੂਬੇ ’ਚ ਰਿਕਾਰਡਤੋੜ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਨੇ ਘੱਟ ਸਮੇਂ ’ਚ ਕਰਵਾਏ ਸੂਬੇ ’ਚ ਰਿਕਾਰਡਤੋੜ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਨੇ ਘੱਟ ਸਮੇਂ ’ਚ ਕਰਵਾਏ ਸੂਬੇ ’ਚ ਰਿਕਾਰਡਤੋੜ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ

–ਕੈਬਨਿਟ ਮੰਤਰੀ ਨੇ 38 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਅੱਜੋਵਾਲ ਤੋਂ ਆਦਮਵਾਲ ਜਾਣ ਵਾਲੀ ਲਿੰਕ ਰੋਡ ਨੂੰ ਚੌੜਾ ਕਰਨ ਦੇ ਕਾਰਜ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 16 ਮਈ(ਬਿਊਰੋ) :  ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਘੱਟ ਸਮੇਂ ਵਿਚ ਸੂਬੇ ਵਿਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਹਨ, ਜਿਸ ਨਾਲ ਲੋਕਾਂ ਨੂੰ ਕਾਫ਼ੀ ਫਾਇਦਾ ਹੋਇਆ ਹੈ। ਉਹ 38 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਅੱਜੋਵਾਲ ਤੋਂ ਆਦਮਵਾਲ ਜਾਣ ਵਾਲੀ 1.54 ਕਿਲੋਮੀਟਰ ਲੰਬੀ ਲਿੰਕ ਰੋਡ ਨੂੰ ਚੌੜਾ ਕਰਨ ਦੇ ਕਾਰਜ ਦਾ ਉਦਘਾਟਨ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨੂੰ ਲੈ ਕੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕ ਦੀ ਚੌੜਾਈ ਨੂੰ 10 ਫੁੱਟ ਤੋਂ ਵਧਾ ਕੇ 14 ਫੁੱਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਬਹੁਤ ਤੇਜ਼ੀ ਨਾਲ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਇਸ ਤੋਂ ਬਾਅਦ ਪਿੰਡਾਂ ਦੇ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਵਾਲੇ ਪ੍ਰੋਜੈਕਟਾਂ ਦਾ ਕੰਮ ਕੀਤਾ ਜਾਵੇਗਾ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਲੋਕਾਂ ਦੀਆਂ ਸੁਵਿਧਾਵਾਂ ਨੂੰ ਦੇਖਦੇ ਹੋਏ ਵਿਕਾਸ ਕਾਰਜ ਕਰਵਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰ ਰਹੀ ਹੈ। ਇਸ ਮੌਕੇ ਐਕਸੀਅਨ ਰਜਿੰਦਰ ਗੋਤਰਾ, ਐਸ.ਡੀ.ਓ. ਗੁਰਮੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।