Prime Punjab Times

Latest news
ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ADVERTISEMENT
You are currently viewing ਰਿਕਵਰੀ ਮਾਮਲਿਆਂ ‘ਤੇ ਗੰਭੀਰਤਾ ਨਾਲ ਕੰਮ ਕਰਨ ਮਾਲ ਅਧਿਕਾਰੀ : ਆਸ਼ਿਕਾ ਜੈਨ

ਰਿਕਵਰੀ ਮਾਮਲਿਆਂ ‘ਤੇ ਗੰਭੀਰਤਾ ਨਾਲ ਕੰਮ ਕਰਨ ਮਾਲ ਅਧਿਕਾਰੀ : ਆਸ਼ਿਕਾ ਜੈਨ

ਹੁਸ਼ਿਆਰਪੁਰ, 10 ਜੂਨ (ਪ੍ਰਾਈਮ ਪੰਜਾਬ ਟਾਈਮਜ਼) 

ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ

:  ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਾਰੇ ਮਾਲ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਗੰਭੀਰਤਾ ਦਿਖਾਉਣ ਅਤੇ ਡਿਫਾਲਟਰਾਂ ਦੀ ਸੂਚੀ ਤਿਆਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰਨ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ‘ਈਜ਼ੀ ਰਜਿਸਟ੍ਰੇਸ਼ਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਇਸ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਤਹਿਸੀਲ ਕੰਪਲੈਕਸ ਦੇ ਨਵੀਨੀਕਰਨ ਦੇ ਕੰਮ ‘ਤੇ ਚਰਚਾ ਕਰਦੇ ਹੋਏ ਨਿਰਮਾਣ ਏਜੰਸੀਆਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਗੁਣਵੱਤਾ ਨਾਲ ਕੰਮ ਪੂਰਾ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖਸਰਾ-ਵਾਰ ਮੈਪਿੰਗ ਅਤੇ ਜਮ੍ਹਾਂਬੰਦੀ ਅੱਪਡੇਟ ਵਰਗੇ ਕੰਮਾਂ ਨੂੰ ਤੇਜ਼ ਕਰਨ ਦੀ ਲੋੜ ਜ਼ਾਹਰ ਕੀਤੀ। ਉਨ੍ਹਾਂ ਲੰਬਿਤ ਇੰਤਕਾਲ (ਮਿਊਟੇਸ਼ਨ) ਮਾਮਲਿਆਂ ਨੂੰ ਜਲਦੀ ਨਿਪਟਾਉਣ ਦੇ ਨਿਰਦੇਸ਼ ਦਿੰਦੇ ਹੋਏ ਵਿਸ਼ੇਸ਼ ਤੌਰ ‘ਤੇ ਜਲ ਸਰੋਤ ਵਿਭਾਗ ਦੇ ਲੰਬਿਤ ਇੰਤਕਾਲਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣ ਲਈ ਕਿਹਾ। ਪੀ.ਐਲ.ਆਰ.ਐਸ. ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ, ਉਨ੍ਹਾਂ ਨੇ ਮੁਸਾਵੀ ਦੇ ਡਿਜੀਟਾਈਜ਼ੇਸ਼ਨ ਨੂੰ ਜਲਦੀ ਪੂਰਾ ਕਰਨ ‘ਤੇ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਜ਼ਮੀਨ ਪ੍ਰਾਪਤੀ ਮਾਮਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਪ੍ਰੋਜੈਕਟ ਏਜੰਸੀਆਂ ਦੇ ਹਿੱਤਾਂ ਵਿਚਕਾਰ ਸੰਤੁਲਨ ਬਣਾਈ ਰੱਖਦੇ ਹੋਏ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ। ਮੀਟਿੰਗ ਵਿੱਚ ਅਧਿਕਾਰੀਆਂ ਨੂੰ ਪਾਰਦਰਸ਼ਤਾ, ਸਮਾਂਬੱਧਤਾ ਅਤੇ ਜਵਾਬਦੇਹੀ ਨਾਲ ਕੰਮ ਕਰਨ ਦਾ ਸੁਨੇਹਾ ਦਿੰਦਿਆਂ ਆਸ਼ਿਕਾ ਜੈਨ ਨੇ ਕਿਹਾ ਕਿ ਮਾਲੀਆ ਪ੍ਰਣਾਲੀ ਆਮ ਲੋਕਾਂ ਨਾਲ ਸਬੰਧਤ ਹੈ, ਇਸ ਲਈ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ ਗੜ੍ਹਸ਼ੰਕਰ ਹਰਬੰਸ ਸਿੰਘ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ, ਆਰ.ਟੀ.ਓ ਸੰਜੀਵ ਕੁਮਾਰ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

error: copy content is like crime its probhihated