Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 2 ਕਰੋੜ 58 ਲੱਖ ਦੀ ਠੱਗੀ ਮਾਰਨ ਵਾਲੇ ਗਰੋਹ ਦੇ ਤਿੰਨ ਮੈਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ*

ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 2 ਕਰੋੜ 58 ਲੱਖ ਦੀ ਠੱਗੀ ਮਾਰਨ ਵਾਲੇ ਗਰੋਹ ਦੇ ਤਿੰਨ ਮੈਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ*

ਮੁਕੇਰੀਆਂ / ਦਸੂਹਾ (ਚੌਧਰੀ) 

10 ਜੁਲਾਈ : ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕਰੀਬ 30-35 ਨੋਜਵਾਨਾਂ ਨਾਲ 2 ਕਰੋੜ 58 ਲੱਖ ਦੀ ਠੱਗੀ ਮਾਰਨ ਵਾਲੇ ਗਰੋਹ ਦੇ ਤਿੰਨ ਮੈਬਰਾਂ ਨੂੰ ਕਾਬੂ ਕਰਨ ਵਿੱਚ ਮੁਕੇਰੀਆਂ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਪੁਤਰ ਜਗੀਰ ਸਿੰਘ ਵਾਸੀ ਡੇਰਾ ਸੈਦਾ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ (ਜਾਅਲੀ ਬਣਿਆ ਸਬ ਇੰਸਪੈਕਟਰ), ਰੋਹਿਤ ਕੁਮਾਰ ਉਰਫ ਬਲਵੰਤ ਸਿੰਘ ਗਿੱਲ ਪੁੱਤਰ ਲਛਮੀ ਦਾਸ ਵਾਸੀ ਸਹਾਏਪੁਰ ਥਾਣਾ ਡਵੀਜਨ ਨੰਬਰ 07 ਜਲੰਧਰ (ਜਾਅਲੀ ਬਣਿਆ ਡੀ.ਐਸ.ਪੀ ਵਿਜੀਲੈਸ) ਅਤੇ ਹਰਜੀਤ ਸਿੰਘ ਪੁਤਰ ਕੀਰਤ ਸਿੰਘ ਵਾਸੀ ਸਹਾਏਪੁਰ ਥਾਣਾ ਬੁੱਲੋਵਾਲ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਸ. ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਭੋਲੇ ਭਾਲੇ ਨੋਜਵਾਨਾਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕਰੀਬ 30-35 ਨੋਜਵਾਨਾਂ ਨਾਲ 2 ਕਰੋੜ 58 ਲੱਖ ਦੀ ਠੱਗੀ ਮਾਰਨ ਵਾਲੇ ਗਰੋਹ ਦੇ ਤਿੰਨ ਮੈਬਰਾਂ ਨੂੰ ਕਾਬੂ ਕਰਨ ਵਿੱਚ ਮੁਕੇਰੀਆਂ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ।

ਜਿਸ ਸਬੰਧੀ ਪ੍ਰੈਸ ਕਾਨਫਰੰਸ ਕਰਦੇ ਹੋਏ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਅਤੇ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਮੁਕੇਰੀਆਂ ਨੇ ਦੱਸਿਆ ਕਿ ਇਹ ਗਰੋਹ ਜਿਸ ਦਾ ਸਰਗਨਾ ਬਲਵਿੰਦਰ ਸਿੰਘ ਪੁਤਰ ਜਗੀਰ ਸਿੰਘ ਵਾਸੀ ਡੇਰਾ ਸੈਦਾ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਜੋ ਆਪਣੇ ਆਪ ਨੂੰ ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਅਤੇ ਰੋਹਿਤ ਕੁਮਾਰ ਉਰਫ ਬਲਵੰਤ ਸਿੰਘ ਗਿੱਲ ਪੁੱਤਰ ਲਛਮੀ ਦਾਸ ਵਾਸੀ ਸਹਾਏਪੁਰ ਥਾਣਾ ਡਵੀਜਨ ਨੰਬਰ 07 ਜਲੰਧਰ ਜਿਲਾ ਜਲੰਧਰ ਜੋ ਆਪਣੇ ਆਪ ਨੂੰ ਵਿਜੀਲੈਂਸ ਦਾ ਡੀ.ਐਸ.ਪੀ ਦੱਸਦਾ ਹੈ। ਇਸ ਗਰੋਹ ਦੇ ਹੋਰ ਮੈਂਬਰ ਹਰਜੀਤ ਸਿੰਘ ਪੁਤਰ ਕੀਰਤ ਸਿੰਘ ਵਾਸੀ ਸਹਾਏਪੁਰ ਥਾਣਾ ਬੂਲੋਵਾਲ ਜਿਲਾ ਹੁਸ਼ਿਆਰਪੁਰ ਅਤੇ ਬਲਵੀਰ ਸਿੰਘ ਉਰਫ ਸ਼ੀਵਾ ਪੁਤਰ ਪਰਤਾਪ ਸਿੰਘ ਵਾਸੀ ਦੇਵਾ ਕਲੌਨੀ ਥਾਣਾ ਮੁਕੇਰੀਆਂ ਜੋ ਵੀ ਆਪਣੇ ਆਪ ਨੂੰ ਮੁਲਾਜਮ ਦੱਸਦੇ ਸਨ। ਇਸ ਗਰੋਹ ਵੱਲੋ ਮੁਕੇਰੀਆ ਇਲਾਕੇ ਦੇ ਕਰੀਬ 30-35 ਨੋਜਵਾਨਾਂ ਨੂੰ ਪੰਜਾਬ ਪੁਲਿਸ ਵਿੱਚ ਸਿਪਾਹੀ ਭਰਤੀ ਕਰਾਉਣ ਦੇ ਨਾਮ ਤੇ ਕਰੀਬ 2 ਕਰੋੜ 58 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਗਰੋਹ ਵੱਲੋ ਭੋਲੇ ਭਾਲੇ ਨੋਜਵਾਨਾਂ ਨੂੰ ਉਹਨਾਂ ਦੇ ਪੰਜਾਬ ਪੁਲਿਸ ਦੇ ਸਿਪਾਹੀ ਰੈਕ ਦੇ ਜਾਅਲੀ ਆਈ.ਡੀ ਕਾਰਡ ਅਤੇ ਜੁਆਨਿੰਗ ਲੈਟਰ ਬਣਾ ਕੇ ਪੁਲਿਸ ਦੀਆਂ ਵਰਦੀਆਂ ਪਵਾ ਕੇ ਆਰਮੀ ਦੀ ਦੁਸ਼ਹਿਰਾ ਗਰਾਉਡ ਜਲੰਧਰ ਅਤੇ ਅੰਮ੍ਰਿਤਸਰ ਅਤੇ ਫਿਲੋਰ ਕਿਰਾਏ ਦੇ ਕਮਰੇ ਲੈ ਕੇ ਟਰੇਨਿੰਗ ਕਰਵਾਉਦੇ ਸਨ ਅਤੇ ਉਹਨਾ ਦੇ ਬੈਕ ਦੇ ਅਕਾਉਟ ਖੁੱਲਵਾ ਕੇ ਉਸ ਵਿੱਚ 2-3 ਮਹੀਨੇ ਦੀ ਤਨਖਾਹ 8 ਤੋਂ 10 ਹਜਾਰ ਰੁਪਏ ਪਾਉਂਦੇ ਸਨ। ਮੁਕੇਰੀਆਂ ਪੁਲਿਸ ਨੇ ਤਿੰਨਾਂ ਦੋਸ਼ੀਆਂ ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।