Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ (ਹੁਸ਼ਿਆਰਪੁਰ) ਵਿਖੇ ਨੈਕ ਦੀ ਤਿਆਰੀ ਸੰਬੰਧੀ ਸ. ਸੁਖਮਿੰਦਰ ਸਿੰਘ (ਸਿੱਖਿਆ ਸਕੱਤਰ) ਦੀ ਕਾਲਜ ਫੇਰੀ

ਖ਼ਾਲਸਾ ਕਾਲਜ,ਗੜ੍ਹਦੀਵਾਲਾ (ਹੁਸ਼ਿਆਰਪੁਰ) ਵਿਖੇ ਨੈਕ ਦੀ ਤਿਆਰੀ ਸੰਬੰਧੀ ਸ. ਸੁਖਮਿੰਦਰ ਸਿੰਘ (ਸਿੱਖਿਆ ਸਕੱਤਰ) ਦੀ ਕਾਲਜ ਫੇਰੀ

ਗੜ੍ਹਦੀਵਾਲਾ (ਚੌਧਰੀ) 

12 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ, ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਨੈਕ ਦੀ ਤਿਆਰੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਨੇ ਕਾਲਜ ਫੇਰੀ ਪਾਈ। ਉਹਨਾਂ ਦੇ ਨਾਲ ਅਸਿਸਟੈਂਟ ਡਾਇਰੈਕਟਰ ਡਾ. ਅਮਨਪ੍ਰੀਤ ਸਿੰਘ, ਪ੍ਰਿੰਸੀਪਲ ਡਾ. ਰਜਿੰਦਰ ਕੌਰ (ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵੂਮੈਨ ਝਾੜ ਸਾਹਿਬ ) ਅਤੇ ਡਾ. ਸੁਨੀਤਾ ਕੌਸ਼ਲ (ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵੂਮੈਨ ਝਾੜ ਸਾਹਿਬ) ਵੀ ਕਾਲਜ ਪਹੁੰਚੇ। ਕਾਲਜ ਪਹੁੰਚਣ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਕੱਤਰ ਸਾਹਿਬ ਅਤੇ ਬਾਕੀ ਪਤਵੰਤੇ ਸੱਜਣਾਂ ਦਾ ਰਸਮੀ ਸਵਾਗਤ ਕੀਤਾ। ਟੀਮ ਦੇ ਮੈਂਬਰਾਂ ਨੇ ਕਾਲਜ ਦੇ ਵੱਖ-ਵੱਖ ਵਿਭਾਗਾਂ ਅਤੇ ਕਾਲਜ ਕੈਂਪਸ ਦਾ ਨਿਰੀਖਣ ਕੀਤਾ। ਉਹਨਾਂ ਨੇ ਨੈਕ ਸੰਬੰਧੀ ਚਰਚਾ ਕੀਤੀ ਅਤੇ ਲੋੜੀਂਦੇ ਸੁਧਾਰ ਲਈ ਆਪਣੇ ਅਨੁਭਵ ਸਾਂਝੇ ਕੀਤੇ। ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਨਾਲ ਗੱਲਬਾਤ ਕਰਦਿਆਂ ਉਹਨਾਂ ਕਾਲਜ ਨੂੰ ਹੋਰ ਵਧੇਰੇ ਸਚੱਜੇ ਢੰਗ ਨਾਲ ਚਲਾਉਣ ਲਈ ਸੁਝਾਅ ਦਿੱਤੇ। ਅੰਤ ਵਿੱਚ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਾਲਜ ਫੇਰੀ ਲਈ ਅਤੇ ਉਹਨਾਂ ਵਲੋਂ ਦਿੱਤੇ ਸਾਰਥਕ ਸੁਝਾਵਾਂ ਲਈ ਟੀਮ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।