Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦੁਸਹਿਰੇ ਦੀਆਂ ਤਿਆਰੀਆਂ ਸਬੰਧੀ ਕੈਬਨਿਟ ਮੰਤਰੀ ਜਿੰਪਾ ਦੀ ਅਗਵਾਈ ਹੇਠ……

ਦੁਸਹਿਰੇ ਦੀਆਂ ਤਿਆਰੀਆਂ ਸਬੰਧੀ ਕੈਬਨਿਟ ਮੰਤਰੀ ਜਿੰਪਾ ਦੀ ਅਗਵਾਈ ਹੇਠ……

ਹੁਸ਼ਿਆਰਪੁਰ(ਬਿਊਰੋ) 
ਦੁਸਹਿਰੇ ਦੀਆਂ ਤਿਆਰੀਆਂ ਸਬੰਧੀ ਕੈਬਨਿਟ ਮੰਤਰੀ ਜਿੰਪਾ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼੍ਰੀ ਰਾਮ ਲੀਲਾ ਕਮੇਟੀ ਦੀ ਮੀਟਿੰਗ 
 – ਕੈਬਨਿਟ ਮੰਤਰੀ ਨੇ ਭੰਗੀ ਚੋਅ ਦੀ ਸਫ਼ਾਈ ਅਤੇ ਕਾਜਵੇਅ ਦੀ ਮੁਰੰਮਤ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ 
– ਨਗਰ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਚੋਅ ਦੇ ਕੰਢੇ ਕੋਈ ਵੀ ਰੇਹੜੀ-ਫੜ੍ਹੀ ਨਹੀਂ ਲਗਾਉਣ ਦਿੱਤੀ ਜਾਵੇਗੀ: ਡਿਪਟੀ ਕਮਿਸ਼ਨਰ
03 ਸਤੰਬਰ : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਦੁਸਹਿਰਾ ਗਰਾਊਂਡ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਦੌਰਾਨ ਕਿਹਾ ਕਿ ਹੁਸ਼ਿਆਰਪੁਰ ਦਾ ਦੁਸਹਿਰਾ ਪੂਰੇ ਸੂਬੇ ਵਿੱਚ ਮਸ਼ਹੂਰ ਹੈ, ਇਸ ਲਈ ਇਸ ਦੀਆਂ ਤਿਆਰੀਆਂ ਵਿੱਚ ਪ੍ਰਸ਼ਾਸਨਿਕ ਪੱਧਰ ’ਤੇ ਕੋਈ ਕਮੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੁਸਹਿਰਾ ਗਰਾਊਂਡ ਦਾ ਦੌਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਇਸ ਦੀ ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਅਤੇ ਕਾਜ਼ਵੇਅ ਦੀ ਮੁਰੰਮਤ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।  ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਹੰਸ, ਐਸ.ਐਸ.ਪੀ ਸ੍ਰੀ ਸਰਤਾਜ ਸਿੰਘ ਚਾਹਲ, ਮੇਅਰ ਸ੍ਰੀ ਸੁਰਿੰਦਰ ਕੁਮਾਰ ਅਤੇ ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਪ੍ਰਵੀਨ ਸੈਣੀ ਵੀ ਹਾਜ਼ਰ ਸਨ।
 ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮੇਲੇ ਦੇ ਸੁਚੱਜੇ ਪ੍ਰਬੰਧਾਂ ਨੂੰ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ।  ਉਨ੍ਹਾਂ ਕਿਹਾ ਕਿ ਦੁਸਹਿਰੇ ਦੇ ਮੱਦੇਨਜ਼ਰ ਵਿਵਸਥਾ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣੀ ਚਾਹੀਦੀ।  ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਦੁਸਹਿਰਾ ਦੇਖਣ ਲਈ ਲੱਖਾਂ ਦੀ ਗਿਣਤੀ ਵਿੱਚ ਲੋਕ ਦੂਰ-ਦੂਰ ਤੋਂ ਆਉਂਦੇ ਹਨ, ਇਸ ਲਈ ਸਫ਼ਾਈ ਆਦਿ ਦੇ ਪ੍ਰਬੰਧ ਅਗਾਊਂ ਹੀ ਯਕੀਨੀ ਬਣਾਏ ਜਾਣ।
 ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਏਗਾ।  ਇਸ ਦੌਰਾਨ ਉਨ੍ਹਾਂ ਕਿਹਾ ਕਿ ਚੋਅ ਬੰਧ ’ਤੇ ਰੇਹੜੀਆਂ ਤੇ ਫੜ੍ਹੀਆਂ ਲਾਉਣ ਤੋਂ ਪਹਿਲਾਂ ਨਗਰ ਨਿਗਮ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ ਜੇਕਰ ਕੋਈ ਬਿਨਾਂ ਨਗਰ ਨਿਗਮ ਦੀ ਮੰਜੂਰੀ ਦੇ ਰੇਹੜੀ-ਫੜੀ ਲਗਾਇਆ ਪਾਇਆ ਜਾਂਦਾ ਹੈ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
 ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸ਼੍ਰੀ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ, ਜਨਰਲ ਸਕੱਤਰ ਡਾ. ਬਿੰਦੂਸਾਰ ਸ਼ੁਕਲਾ, ਪ੍ਰਦੀਪ ਹਾਂਡਾ, ਦਲੀਪ ਓਹਰੀ, ਵਰਿੰਦਰ ਸ਼ਰਮਾ ਬਿੰਦੂ, ਸੰਜੀਵ ਐਰੀ, ਸੁਭਾਸ਼ ਗੁਪਤਾ, ਅਜੇ ਜੈਨ, ਕੌਂਸਲਰ ਪ੍ਰਦੀਪ ਕੁਮਾਰ ਬਿੱਟੂ , ਵਿਜੇ ਅਗਰਵਾਲ, ਅਨਮੋਲ ਜੈਨ, ਮੋਹਿਤ ਸੈਣੀ, ਵਰਿੰਦ ਵੈਦ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।