Prime Punjab Times

Latest news
ਮੇਜਰ (ਡਾ.) ਸੁਮਿਤ ਮੁੱਧ ਨੇ ਏ.ਡੀ.ਸੀ. (ਜਨਰਲ) ਵਜੋਂ ਸੰਭਾਲਿਆ ਅਹੁਦਾ ਕੈਂਸਰ ਦੀ ਪਛਾਣ ਸੰਬੰਧੀ ਸਾਨੂੰ ਜਾਗਰੂਕ ਹੋਣ ਦੀ ਲੋੋੜ : ਡਾ.ਸੁਦੇਸ਼ ਰਾਜਨ ਐਨ.ਐਸ.ਐੱਸ ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਪੰਜਾਬ 'ਚ ਗੜ੍ਹਦੀਵਾਲਾ ਸਮੇਤ 104 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ  ਗੜ੍ਹਦੀਵਾਲਾ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾਪੂਰਵਕ ਮਨਾਇਆ ਪਾਕਿਸਤਾਨੀ ਡਰੋਨ ਰਾਹੀਂ ਸਰਹੱਦ ਪਾਰ ਭੇਜੀ ਗਈ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬੀਐੱਸਐੱਫ ਅਤੇ ਪੁਲਿਸ ਨੇ ਕ... ਪੈਨਸ਼ਨਰਾਂ ਦੇ ਹੱਕਾਂ ਦੀ ਅਣਦੇਖੀ ਵਿਰੁੱਧ ਸਰਕਾਰ ’ਤੇ ਵਰ੍ਹੇ ਸੂਬਾ ਪ੍ਰਧਾਨ ਨਰੇਸ਼ ਕੁਮਾਰ, 13 ਨਵੰਬਰ ਨੂੰ.... ਪ੍ਰਾਚੀਨ ਪਾਂਡਵ ਸਰੋਵਰ ਮੰਦਰ ਦਸੂਹਾ ਵਿਖੇ ਕੱਲ੍ਹ ਹੋਵੇਗਾ ਤਿੰਨ ਭਵਿਆ ਮੰਦਰਾਂ ਦੇ ਨਿਰਮਾਣ ਕਾਰਜ ਦਾ ਸ਼ਿਲਾਨਿਆਸ ਸਮਾਰੋਹ ਅੰਗਰੇਜ਼ੀ ਵਿਭਾਗ ਵੱਲੋਂ ਟ੍ਰਿਬਿਊਨ ਪ੍ਰੈੱਸ ਹਾਊਸ, ਜਲੰਧਰ ਵਿਖੇ ਉਦਯੋਗਿਕ ਦੌਰੇ ਦਾ ਆਯੋਜਨ
ADVERTISEMENT
You are currently viewing ਕੈਂਸਰ ਦੀ ਪਛਾਣ ਸੰਬੰਧੀ ਸਾਨੂੰ ਜਾਗਰੂਕ ਹੋਣ ਦੀ ਲੋੋੜ : ਡਾ.ਸੁਦੇਸ਼ ਰਾਜਨ

ਕੈਂਸਰ ਦੀ ਪਛਾਣ ਸੰਬੰਧੀ ਸਾਨੂੰ ਜਾਗਰੂਕ ਹੋਣ ਦੀ ਲੋੋੜ : ਡਾ.ਸੁਦੇਸ਼ ਰਾਜਨ

ਗੜ੍ਹਦੀਵਾਲਾ 11 ਨਵੰਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ.ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ  ਦੀ ਅਗਵਾਈ ਹੇਠ ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ ।ਇਸ ਮੌਕੇ ਲਿਵਾਸਾ ਹਸਪਤਾਲ ਹੁਸ਼ਿਆਰਪੁਰ ਵਲੌਂ ਨਿਸ਼ੁਲਕ ਮੋਬਾਈਲ ਕੈਂਸਰ ਸਕ੍ਰੀਨਿੰਗ ਕੈਂਪ ਵੀ ਲਗਾਇਆ ਗਿਆ ਜਿਸ ਵਿਚ ਲਗਭਗ 34 ਲੋਕਾਂ ਦੀ ਸਕ੍ਰੀਨਿੰਗ ਕੀਤੀ ਗਈ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਜੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਕੈਂਸਰ ਇਕ ਭਿਆਨਕ ਬਿਮਾਰੀ ਹੇੈ ਜਿਸ ਦਾ ਨਾਮ ਸੁਣਦਿਆ ਹੀ ਹਰ ਵਿਆਕਤੀ ਡਰ ਜਾਂਦਾ ਹੈੇੇ।ਕੈਂਸਰ ਦੀ ਬਿਮਾਰੀ ਦੀ ਪਛਾਣ ਸਬੰਧੀ ਸਾਨੂੰ ਜਾਗਰੂਕ ਹੋੌਣ ਦੀ ਲੋੋੜ ਹੈੇ। ਕੈਂਸਰ ਦੇ ਮੁੱਖ ਕਾਰਨ ਤੰਬਾਕੂ ਸੇਵਨ, ਸਿਗਰਟਨੌੋਸ਼ੀ, ਅਸ਼ੁਧ ਵਾਤਾਵਰਨ ਆਦਿ ਹੁੰਦੇ ਹਨ। ਕੈਂਸਰ ਦੀ ਬਿਮਾਰੀ ਦੇ ਮੁੱਖ ਲੱਛਣ ਪਿਸ਼ਾਬ ਵਿਚ ਖੂਨ ਆਉਣਾ,ਸਰੀਰ ਵਿੱਚ ਗੰਡ ਜਾ ਗਿਲਟੀ ਦਾ ਹੋਣਾ, ਭੁੱਖ ਘਟ ਲਗਣਾ, ਆਵਾਜ਼ ਵਿਚ ਭਾਰੀਪਣ, ਮੂੰਹ ਵਿੱਚ ਨਾਂ ਠੀਕ ਹੋਣ ਵਾਲੇ ਛਾਲੇ ਅਤੇ ਮਹਾਂਮਾਰੀ ਤੋਂ ਇਲਾਵਾ ਖੂਨ ਪੈਣਾ ਆਦਿ ਹਨ।ਜੇਕਰ ਕਿਸੇ ਵਿਆਕਤੀ ਵਿੱਚ ਇਹ ਲੱਛਣ ਪਾਏ ਜਾਣ ਤਾਂ ਨਜਦੀਕੀ ਸਿਹਤ ਕੈਂਦਰ ਵਿਖੇ ਤੁਰੰਤ ਡਾਕਟਰੀ ਜ਼ਾਂਚ ਅਤੇ ਟੈਸਟ ਕਰਵਾਉਣੇ ਚਾਹਿਦੇ ਹਨ। ਇਸ ਮੌਕੇ ਉਨ੍ਹਾ ਵੱਖ ਵੱਖ ਤਰ੍ਹਾ ਦੇ ਕੈਸਰ ਜਿਵੇ ਕਿ ਬੱਚੇਦਾਨੀ ਦੇ ਮੂੰਹ ਦਾ ਕੈਸਰ,ਛਾਤੀ ਦੇ ਕੈਸਰ ਅਤੇ ਮੂੰਹ ਦੇ ਕੈਸਰ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਕੈਂਸਰ ਦੀ ਭਿਆਨਕ ਬਿਮਾਰੀ ਬਾਰੇ ਜੇਕਰ ਪਹਿਲੇ ਸਟੇਜ ਤੇ ਹੀ ਇਸ ਦਾ ਪਤਾ ਲੱਗ ਜਾਵੇ ਤਾਂ ਇਸ ਦਾ ਇਲਾਜ ਪੁੂਰੀ ਤਰ੍ਹਾਂ ਸੰਭਵ ਹੈ। ਕੈਸਰ ਮਾਹਿਰ ਮੈਡੀਕਲ ਅਫਸਰਾਂ ਦੁਆਰਾ ਮੁਡਲੇ ਸਿਹਤ ਕੇਂਦਰ ਵਿਖੇ ਆਮ ਲੋਕਾ ਦੀ ਮੁਫਤ ਜਾਚ ਕੀਤੀ ਜਾਂਦੀ ਹੈ ਅਤੇ ਘਰਾਂ ਦੇ ਨੇੜੇ ਮੁਫ਼ਤ ਜਾਂਚ ਲਈ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਤਾਇਨਾਤ ਕਮਿਊਨਿਟੀ ਹੈਲਥ ਅਫਸਰ ਵੱਲੋਂ ਗੈਰ-ਸੰਚਾਰੀ ਬਿਮਾਰੀਆਂ ਖਾਸ ਤੌਰ ‘ਤੇ ਕੈਂਸਰ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਇਹਨਾਂ ਬੀਮਾਰੀਆਂ ਦੀ ਮੁੱਢਲੇ ਪੜਾਵਾਂ ‘ਤੇ ਜਾਂਚ ਕਰਕੇ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ ।ਕੈਂਸਰ ਜਾਚ ਪੜਤਾਲ ਕਰਨ ਉਪਰੰਤ ਮਰੀਜਾਂ ਨੂੰ ੳੱੁਚ ਪੱਧਰੀ ਹਸਪਤਾਲਾਂ ਵਿਖੇ ਰੈਫਰ ਕੀਤਾ ਜਾਂਦਾ ਹੈ ।
ਜਸਤਿੰਦਰ ਸਿੰਘ ਬੀ.ਈ.ਈ ਨੇ ਕਿਹਾ ਕਿ ਸਰਕਾਰ ਦੁਆਰਾ ਪ੍ਰਧਾਨ ਮੰਤਰੀ ਕੈਂਸਰ ਰਾਹਤ ਕੋੋਸ਼ ਦੁਆਰਾ ਮਰੀਜ ਦਾ 1.50 ਲੱਖ ਰੁ ਤੱਕ ਦਾ ਨਗਦੀ ਰਹਿਤ ਇਲਾਜ ਮੁਫਤ ਕੀਤਾ ਜਾਂਦਾ ਹੈ। ਉਨ੍ਹਾ ਲੋਕਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਬਿਮਾਰੀ ਨੂੰ ਜੱੜ੍ਹੋ ਖਤਮ ਕਰਨ ਲਈ ਇਕਜੁੱਟ ਹੋੋਣਾ ਚਾਹਿਦਾ ਹੈ ਅਤੇ ਲੋੋਕਾਂ ਨੂੰ ਕੈਂਸਰ ਪ਼੍ਰਤੀ ਜਾਗਰੂਕ ਕਰਨਾ ਚਾਹਿਦਾ ਹੈ ਤਾਕਿ ਸੰਹਤਮੰਦ ਜੀਵਨ ਬਣਾਉਣ ਲਈ ਲੋਕਾਂ ਨੂੰ ਵੀ ਪ੍ਰੇਰਿਤ ਕੀਤਾ ਜਾ ਸਕੇ ।ਇਸ ਮੌੌਕੇ ਡਾ. ਜਗਤਾਰ ਸਿੰਘ, ਡਾ. ਅਭਿਤੋਜ ਸਿੰਘ, ਡਾ.ਸਾਹਿਲ ਆਦਿਆ, ਡਿਪਟੀ ਮੈਨੇਜਰ ਵਿਕਾਸ ਠਾਕੁਰ, ਡਾ.ਜਸਪ੍ਰੀਤ ਸਿੰਘ,ਲਖਵਿੰਦਰ ਕੌਰ,ਰਾਜੇਸ਼ ਕੁਮਾਰੀ,ਗਗਨਪ੍ਰੀਤ ਕੌਰ,ਸੁਰਿੰਦਰ ਕੌੌਰ, ਅਨੀਤਾ,ਹਰਮਿੰਦਰ ਕੌੌਰ, ਅਰਸ਼ਪ੍ਰੀਤ,ਸ਼ਿਖਾ, ਤਾਨਿਆ,ਅਰਸ਼ਦੀਪ, ਗੁਰਪ੍ਰੀਤ ਕੌਰ ਅਤੇ ਸਮੂਹ ਸਟਾਫ ਹਾਜਰ ਸੀ ।