Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਾਲ ਘਰਾਂ ਲਈ ਜੁਵੇਨਾਇਲ ਜਸਟਿਸ ਐਕਟ-2015 ਅਧੀਨ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

ਬਾਲ ਘਰਾਂ ਲਈ ਜੁਵੇਨਾਇਲ ਜਸਟਿਸ ਐਕਟ-2015 ਅਧੀਨ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

ਬਾਲ ਘਰਾਂ ਲਈ ਜੁਵੇਨਾਇਲ ਜਸਟਿਸ ਐਕਟ-2015 ਅਧੀਨ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

–ਕਿਹਾ,ਅਣ-ਰਜਿਸਟਰਡ ਬਾਲ ਘਰ ਦੇ ਮੁਖੀ ’ਤੇ ਐਕਟ ਮੁਤਾਬਕ ਕੀਤੀ ਜਾਵੇਗੀ ਕਾਰਵਾਈ

ਹੁਸ਼ਿਆਰਪੁਰ, 18 ਮਈ(ਬਿਊਰੋ) :  ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ ਵਿਚ 0 ਤੋਂ 18 ਸਾਲ ਤੱਕ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਆਂਗ ਬੱਚਿਆਂ ਲਈ ਚੱਲ ਰਹੇ ਬਾਲ ਘਰਾਂ ਨੂੰ ਜੁਵੇਨਾਇਲ ਜਸਟਿਸ ਐਕਟ-2015 ਦੀ ਧਾਰਾ 41 (1) ਅਧੀਨ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬਾਲ ਘਰ ਉਕਤ ਐਕਟ ਅਧੀਨ ਰਜਿਸਟਰਡ ਨਹੀਂ ਹਨ, ਉਨ੍ਹਾਂ ਬਾਲ ਘਰਾਂ ਦੇ ਮੁਖੀ ’ਤੇ ਜੁਵੇਨਾਇਲ ਜਸਟਿਸ ਐਕਟ-2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਤਹਿਤ ਇਕ ਸਾਲ ਦੀ ਸਜ਼ਾ ਜਾਂ ਇਕ ਲੱਖ ਰੁਪਏ ਜ਼ੁਰਮਾਨਾ ਜਾਂ ਦੋਨੇ ਹੀ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜੁਵੇਨਾਇਲ ਜਸਟਿਸ ਐਕਟ-2015 ਅਨੁਸਾਰ ਅਜਿਹਾ ਕੋਈ ਵੀ ਬਾਲ ਘਰ ਜੋ ਕਿਸੇ ਸਰਕਾਰੀ, ਗੈਰ-ਸਰਕਾਰੀ ਸੰਸਥਾ ਵਲੋਂ ਚਲਾਇਆ ਜਾ ਰਿਹਾ ਹੈ ਅਤੇ ਜਿਸ ਵਿਚ 0 ਤੋਂ 18 ਸਾਲ ਤੱਕ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਆਂਗ ਬੱਚਿਆਂ ਦੇ ਰਹਿਣ, ਖਾਣ-ਪੀਣ ਅਤੇ ਦੇਖ-ਭਾਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਂਦੀ ਹੈ, ਉਨ੍ਹਾਂ ਦਾ ਜੁਵੇਨਾਇਲ ਜਸਟਿਸ ਐਕਟ-2015 ਦੀ ਧਾਰਾ 41 (1) ਅਧੀਨ ਰਜਿਸਟਰ ਹੋਣਾ ਜ਼ਰੂਰੀ ਹੈ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਸਰਕਾਰੀ, ਗੈਰ-ਸਰਕਾਰੀ ਸੰਸਥਾ ਵਲੋਂ ਰਜਿਸਟ੍ਰੇਸ਼ਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜੁਵੇਨਾਇਲ ਜਸਟਿਸ (ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ) ਮਾਡਲ ਰੂਲਜ਼, 2016 ਦੇ ਫਾਰਮ 27, ਰੂਲ 21 (2) ਅਤੇ 22 (2) ਅਧੀਨ ਬਿਨੈ ਪੱਤਰ ਦਿੱਤਾ ਜਾਣਾ ਹੈ, ਜਿਸ ’ਤੇ ਜ਼ਿਲ੍ਹਾ ਪੱਧਰੀ ਨਿਰੀਖਣ ਕਮੇਟੀ ਵਲੋਂ ਉਕਤ ਬਾਲ ਘਰ ਦਾ ਨਿਰੀਖਣ ਕਰਨ ਉਪਰੰਤ ਰਾਜ ਸਰਕਾਰ ਨੂੰ ਸਮੇਤ ਸਿਫਾਰਸ਼ ਰਾਹੀਂ ਰਜਿਸਟ੍ਰੇਸ਼ਨ ਲਈ ਭੇਜਿਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਉਕਤ ਸਮੇਂ ਦੌਰਾਨ 6 ਮਹੀਨੇ ਲਈ ਰਾਜ ਸਰਕਾਰ ਵਲੋਂ ਪ੍ਰੋਵਿਜ਼ਨਲ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ ਅਤੇ ਦਸਤਾਵੇਜ਼ਾਂ ਦੀ ਮੁਕੰਮਲ ਪੜਤਾਲ ਉਪਰੰਤ 3 ਸਾਲ ਲਈ ਪੱਕੇ ਤੌਰ ’ਤੇ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਣ-ਰਜਿਸਟਰਡ ਗੈਰ ਸਰਕਾਰੀ ਸੰਸਥਾ ਚੱਲ ਰਹੀ ਹੈ, ਤਾਂ ਉਸ ਦੀ ਸੂਚਨਾ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਦਫ਼ਤਰ (98765-91722) ’ਤੇ ਦੇਣੀ ਯਕੀਨੀ ਬਣਾਈ ਜਾਵੇ।