Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਹਰ ਛੋਟੇ ਤੇ ਵੱਡੇ ਫੂਡ ਬਿਜਨੈਸ ਓਪਰੇਟਰ ਲਈ ਰਜਿਸਟਰੇਸ਼ਨ ਜਾਂ ਲਾਇਸੰਸ ਅਤੀ ਜ਼ਰੂਰੀ : DHO ਡਾ ਲਖਵੀਰ ਸਿੰਘ

ਹਰ ਛੋਟੇ ਤੇ ਵੱਡੇ ਫੂਡ ਬਿਜਨੈਸ ਓਪਰੇਟਰ ਲਈ ਰਜਿਸਟਰੇਸ਼ਨ ਜਾਂ ਲਾਇਸੰਸ ਅਤੀ ਜ਼ਰੂਰੀ : DHO ਡਾ ਲਖਵੀਰ ਸਿੰਘ

ਗੜ੍ਹਦੀਵਾਲਾ ਵਿਖੇ ਫ਼ੂਡ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸੰਬੰਧੀ ਲਗਾਇਆ ਗਿਆ ਫੂਡ ਸੇਫਟੀ ਕੈੰਪ

ਗੜ੍ਹਦੀਵਾਲਾ : (ਯੋਗੇਸ਼ ਗੁਪਤਾ,ਚੌਧਰੀ)

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫੂਡ ਸੇਫਟੀ ਟੀਮ ਹੁਸ਼ਿਆਰਪੁਰ ਵਲੋਂ ਗੜ੍ਹਦੀਵਾਲਾ ਵਿਖੇ ਸ਼ਨੀਵਾਰ ਫੂਡ ਸੇਫਟੀ ਕੈੰਪ ਦਾ ਆਜੋਜਨ ਜੰਜ ਘਰ ਸ਼੍ਰੀ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਕਿੱਤਾ ਗਿਆ ।

0ਜਿਸ ਵਿਚ ਜਿਲਾ ਸਹਿਤ ਅਫਸਰ ਡਾ ਲਖਵੀਰ ਸਿੰਘ ਨੇ ਆਪਣੀ ਟੀਮ ਨਾਲ ਸ਼ਿਰਕਤ ਕਿੱਤੀ। ਜਿਸ ਵਿਚ ਖਾਣ ਪੀਣ ਵਾਲਿਆਂ ਛੋਟੀਆਂ ਅਤੇ ਸਾਰੀਆਂ ਵੱਡਿਆ ਦੁਕਾਨਾਂ ਰੇਹੜੀ ਅਤੇ ਫੜੀਆਂ ਵਾਲੇ ਆਦਿ ਸਮੇਤ ਭਾਰੀ ਗਿਣਤੀ ਚ ਐਫਬੀਓਜ ਲਾਇਸੈਂਸ ਅਤੇ ਰਜਿਸਟ੍ਰੇਸ਼ਨਾਂ ਬਨਾਉਣ ਲਇ ਸ਼ਾਮਿਲ ਹੋਏ । ਸਬ ਤੋਂ ਪਹਿਲਾਂ ਡਾ ਲਖਵੀਰ ਸਿੰਘ ਨੂ ਆਪਣੀ ਜਨਮ ਭੂਮੀ ਤੇ ਪੁੱਜਣ ਤੇ ਵਪਾਰ ਮੰਡਲ ਵਲੋਂ ਸਵਾਗਤ ਕਿੱਤਾ ਗਿਆ । ਇਸ ਦੌਰਾਨ 120 ਦੇ ਕਰੀਬ ਐਫਬੀਓਜ ਦੇ ਰਜਿਸਟ੍ਰੇਸ਼ਨਾਂ ਅਤੇ 20 ਦੇ ਕਰੀਬ ਦੁਕਾਨਦਾਰਾਂ ਦੇ ਲਾਇਸੈਂਸ ਬਣਾਉਣ ਲਈ ਕਾਗਜ਼ਾਤ ਜਮਾਂ ਕਿੱਤੇ ਗਏ ।  ਇਸ ਮੌਕੇ ਤੇ ਜਿਲਾ ਸਹਿਤ ਅਫਸਰ ਡਾ ਲਖਵੀਰ ਸਿੰਘ ਨੇ ਗੜ੍ਹਦੀਵਾਲਾ ਵਿਖੇ ਸਾਰੇ ਫ਼ੂਡ ਬਿਜਨਸ ਓਪਰੇਟਰਾਂ ਨੂੰ ਸੰਬੋਧਤ ਕਰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਿਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬੇਹੇ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ । ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜ਼ਨੈਸ ਆਪਰੇਟਰ (ਐਫ.ਬੀ.ਓ) ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਐਫ.ਬੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ। ਇਸ ਦੌਰਾਨ ਓਹਨਾ ਨਾਲ਼ ਫੂਡ ਇੰਸਪੈਕਟਰ ਮੁਨੀਸ਼ ਸੋਢੀ ਅਤੇ ਵਪਾਰ ਮੰਡਲ ਦੇ ਮੋਹਤਵਾਰ ਅਤੇ ਦੁਕਾਨਦਾਰ ਹਾਜਰ ਸਨ ।