ਗੜ੍ਹਦੀਵਾਲਾ 19 ਮਾਰਚ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰ. ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ। ਵਿਦਿਆਰਥੀਆਂ ਨੂੰ ਪ੍ਰੋ. ਜਤਿੰਦਰ ਕੌਰ ( ਧਾਰਮਿਕ ਅਧਿਆਪਕਾ ), ਪ੍ਰੋ. ਗੁਰਮੁੱਖ ਪ੍ਰੀਤ ਸਿੰਘ, ਪ੍ਰੋ. ਇੰਦਰਜੀਤ ਕੌਰ, ਪ੍ਰੋ. ਜੋਤੀ ਦੀ ਅਗਵਾਈ ਵਿਚ ਗੁਰਦੁਆਰਾ ਬਾਬਾ ਬਕਾਲਾ ਸਾਹਿਬ, ਗੁਰਦੁਆਰਾ ਗੋਇੰਦਵਾਲ ਸਾਹਿਬ, ਗੁਰਦੁਆਰਾ ਖਡੂਰ ਸਾਹਿਬ ਦੇ ਦਰਸ਼ਨ ਕਰਨ ਲਈ ਲੈ ਕੇ ਗਏ। ਵਿਦਿਆਰਥੀਆਂ ਨੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੇ ਨਾਲ-ਨਾਲ ਇਤਿਹਾਸ ਦੀ ਜਾਣਕਾਰੀ ਵੀ ਪ੍ਰਾਪਤ ਕੀਤੀ। ਵਿਦਿਆਰਥੀਆਂ ਨੇ ਇਸ ਟੂਰ ਦਾ ਬਹੁਤ ਆਨੰਦ ਮਾਣਿਆ।