Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਨਾਮਵਾਰ ਕਵੀਆਂ ਤੇ ਸ਼ਹਿਰ ਵਾਸੀਆਂ ਵਲੋਂ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲਗਾਉਣ ਲਈ ਵਿਧਾਇਕ ਸ਼ੈਰੀ ਕਲਸੀ ਦੀ ਕੀਤੀ ਸਰਾਹਨਾ

ਨਾਮਵਾਰ ਕਵੀਆਂ ਤੇ ਸ਼ਹਿਰ ਵਾਸੀਆਂ ਵਲੋਂ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲਗਾਉਣ ਲਈ ਵਿਧਾਇਕ ਸ਼ੈਰੀ ਕਲਸੀ ਦੀ ਕੀਤੀ ਸਰਾਹਨਾ

ਬਟਾਲਾ ( ਅਵਿਨਾਸ਼ ਸ਼ਰਮਾ )

7 ਮਈ : ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਸਮਾਗਮ ਦੌਰਾਨ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲੋਕ ਅਰਪਨ ਕੀਤਾ ਗਿਆ। ਇਸ ਮੌਕੋ ਪੰਜਾਬ ਦੇ ਨਾਮਵਰ ਕਵੀ ਪਦਮ ਸ੍ਰੀ ਸੁਰਜੀਤ ਪਾਤਰ, ਪ੍ਰਸਿੱਧ ਕਵੀ ਪ੍ਰੋਫੈਸਰ ਗੁਰਭਜਨ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਐਸ.ਪੀ ਪਿ੍ਰਥੀਪਾਲ ਸਿੰਘ, ਤੇਜਿੰਦਰਪਾਲ ਸਿੰਘ ਸੰਧੂ, ਰਾਜੀਵ ਬਟਾਲਵੀ ਅਤੇ ਡਾ. ਰਵਿੰਦਰ ਆਦਿ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਦੇ ਦਿਲੀ ਤਮੰਨਾ ਸੀ ਕਿ ਸ਼ਿਵ ਬਟਾਲਵੀ, ਜਿਨਾਂ ਨੇ ਬਟਾਲਾ ਸ਼ਹਿਰ ਦੇ ਨਾਂਅ ਪੂਰੀ ਦੁਨੀਆ ਵਿੱਚ ਰੋਸ਼ਨ ਕੀਤਾ, ਉਨਾਂ ਦਾ ਆਦਮ ਕੱਦ ਬੁੱਤ ਸਥਾਪਿਤ ਕੀਤਾ ਜਾਵੇ। ਅੱਜ ਸ਼ਿਵ ਬਟਾਲਵੀ ਆਡੋਟੋਰੀਅਮ ਦੇ ਐਂਟਰੀ ਗੇਟ ਦੇ ਨਜ਼ਦੀਕ ਸ਼ਿਵ ਕੁਮਾਰ ਬਟਾਲਵੀ ਦਾ ਆਦਮ ਕੱਦ ਬੁੱਤ ਲੋਕ ਅਰਪਨ ਕੀਤਾ ਗਿਆ ਹੈ, ਜਿਸ ਨਾਲ ਉਨਾਂ ਦੇ ਮਨ ਨੂੰ ਪੂਰੀ ਤਸੱਲੀ ਹੈ।

ਉਨਾਂ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਤੇ ਸੁੰਦਰੀਕਰਨ ਲਈ ਉਹ ਦ੍ਰਿੜ ਸੰਕਲਪ ਹਨ ਅਤੇ ਸ਼ਹਿਰ ਵਾਸੀਆਂ ਦੀ ਸੇਵਾ ਲਈ ਉਹ ਦਿਨ ਰਾਤ ਤੱਤਪਰ ਹਨ। ਉਨਾਂ ਕਿਹਾ ਕਿ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਨੂੰ ਚੋੜਿਆਂ ਤੇ ਸੁੰਦਰ ਬਣਾਇਆ ਜਾ ਰਿਹਾ ਹੈ ਅਤੇ ਬਟਾਲੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਤੇ ਪ੍ਰਫੁੱਲਤ ਕਰਨ ਲਈ ਉਹ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ।

ਇਸ ਮੌਕੇ ਨਾਮਵਾਰ ਕਵੀਆਂ ਤੇ ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋੋਂ ਸ਼ਿਵ ਬਟਾਲਵੀ ਦੇ ਆਦਮ ਕੱਦ ਬੁੱਤ ਲਗਾਉਣ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨਾਂ ਵਲੋਂ ਲਗਾਤਾਰ ਸ਼ਹਿਰ ਦੀ ਬੇਸ਼ਕੀਮਤੀ ਵਿਰਾਸਤ ਨੂੰ ਸੰਭਾਲਣ ਲਈ ਜ਼ਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਅੱਜ ਸ਼ਿਵ ਬਟਾਵਲੀ ਦਾ ਬੁੱਤ ਲੋਕ ਅਰਪਨ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।

————–ਕੈਪਸ਼ਨ—

ਵਿਧਾਇਕ ਸ਼ੈਰੀ ਕਲਸੀ ਪੰਜਾਬ ਦੇ ਨਾਮਵਰ ਕਵੀਆਂ ਦੀ ਮੋਜੂਦਗੀ ਵਿੱਚ ਸ਼ਿਵ ਬਟਾਲਵੀ ਦਾ ਬੁੱਤ ਲੋਕ ਅਰਪਨ ਕਰਦੇ ਹੋਏ।