Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਘੋਗਰਾ,ਢੋਲਬਾਹਾ ਤੇ ਸ਼ਾਮਚੁਰਾਸੀ ’ਚ ਦੁਬਾਰਾ ਸ਼ੁਰੂ ਕੀਤੇ ਗਏ ਸੇਵਾ ਕੇਂਦਰ : ਸੰਦੀਪ ਹੰਸ

ਘੋਗਰਾ,ਢੋਲਬਾਹਾ ਤੇ ਸ਼ਾਮਚੁਰਾਸੀ ’ਚ ਦੁਬਾਰਾ ਸ਼ੁਰੂ ਕੀਤੇ ਗਏ ਸੇਵਾ ਕੇਂਦਰ : ਸੰਦੀਪ ਹੰਸ

ਘੋਗਰਾ,ਢੋਲਬਾਹਾ ਤੇ ਸ਼ਾਮਚੁਰਾਸੀ ’ਚ ਦੁਬਾਰਾ ਸ਼ੁਰੂ ਕੀਤੇ ਗਏ ਸੇਵਾ ਕੇਂਦਰ : ਸੰਦੀਪ ਹੰਸ
–ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਲੈਣ ਦੀ ਕੀਤੀ ਅਪੀਲ
–ਜ਼ਿਲ੍ਹੇ ’ਚ 28 ਸੇਵਾ ਕੇਂਦਰਾਂ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ 425 ਤਰ੍ਹਾਂ ਦੀਆਂ ਸੇਵਾਵਾਂ
–ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਪੂਰਾ ਹਫ਼ਤਾ ਖੁੱਲ੍ਹ ਰਹੇ ਹਨ ਸੇਵਾ ਕੇਂਦਰ
ਹੁਸ਼ਿਆਰਪੁਰ, 22 ਜੁਲਾਈ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਲੋਕਾਂ ਤੱਕ ਬੇਹਤਰ ਨਾਗਰਿਕ ਸੇਵਾਵਾਂ ਪਹੁੰਚਾਉਣ ਲਈ ਜ਼ਿਲ੍ਹੇ ਦੇ ਤਿੰਨ ਸੇਵਾ ਕੇਂਦਰਾਂ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਵਿਚ ਪਿੰਡ ਘੋਗਰਾ, ਪਿੰਡ ਢੋਲਬਾਹਾ ਤੇ ਸ਼ਾਮਚੁਰਾਸੀ ਦੇ ਸੇਵਾ ਕੇਂਦਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਸੇਵਾ ਕੇਂਦਰਾਂ ਨੂੰ ਮਿਲਾ ਕੇ ਜ਼ਿਲ੍ਹੇ ਵਿਚ 28 ਸੇਵਾ ਕੇਂਦਰ ਲੋਕਾਂ ਨੂੰ ਨਾਗਰਿਕ ਸੇਵਾਵਾਂ ਦੇਣ ਹਿੱਤ ਕੰਮ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ, ਇਸ ਲਈ ਸਰਕਾਰ ਵਲੋਂ ਸਮੇਂ-ਸਮੇਂ ’ਤੇ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 425 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਸੇਵਾ ਕੇਂਦਰ ਪੂਰਾ ਹਫ਼ਤਾ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ, ਸ਼ਨੀਵਾਰ ਤੇ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਲੋਕਾਂ ਤੱਕ ਸੇਵਾਵਾਂ ਪਹੁੰਚਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਲੈਣ ਦੀ ਅਪੀਲ ਕੀਤੀ।