Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਬਟਾਲਾ ( ਅਵਿਨਾਸ਼ ਸ਼ਰਮਾ )

ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ

ਗਣਤੰਤਰ ਦਿਵਸ ਮੌਕੇ ਬਟਾਲਾ ਵਿਖੇ ਐੱਸ.ਡੀ.ਐੱਮ. ਡਾ. ਸ਼ਾਇਰੀ ਭੰਡਾਰੀ ਲਹਿਰਾਉਣਗੇ ਤਿਰੰਗਾ ਝੰਡਾ

ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਦਿੱਤੀ ਸ਼ਾਨਦਾਰੀ ਪੇਸ਼ਕਾਰੀ

 24 ਜਨਵਰੀ : ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਤਹਿਸੀਲਦਾਰ ਲਖਵਿੰਦਰ ਸਿੰਘ ਤੇ ਸ੍ਰੀ ਜਗਬਿੰਦਰ ਸਿੰਘ ਐਸ.ਪੀ (ਹੈੱਡਕੁਆਟਰ) ਬਟਾਲਾ ਵਲੋ ਕੀਤਾ ਗਿਆ।

ਇਸ ਉਪਰੰਤ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ 26 ਜਨਵਰੀ ਨੂੰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਚਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਬਟਾਲਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਡਾ. ਸ਼ਾਇਰੀ ਭੰਡਾਰੀ ਅਦਾ ਕਰਨਗੇ। ਫੁੱਲ ਡਰੈੱਸ ਰਿਹਰਸਲ ਉਪਰੰਤ ਤਹਿਸੀਲਦਾਰ ਲਖਵਿੰਦਰ ਸਿੰਘ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਤੇ ਸਮੂਹ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਦੀ ਹਦਾਇਤ ਕੀਤੀ।

ਅੱਜ ਦੀ ਫੁੱਲ-ਡਰੈੱਸ ਰਿਹਰਸਲ ਦੌਰਾਨ ਡੀ.ਐੱਸ.ਪੀ. ਲਲਿਤ ਕੁਮਾਰ, ਐਸ. ਆਈ ਗੁਰਮੁੱਖ ਸਿੰਘ, ਸ਼ਸ਼ੀ ਭੂਸ਼ਨ ਵਰਮਾ, ਪ੍ਰੋ. ਜਸਬੀਰ ਸਿੰਘ, ਮੈਡਮ ਨੀਟਾ ਭਾਟੀਆ ਅਤੇ ਪੁਲਿਸ ਤੇ ਸਿਵਲ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

—————————