Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ  ਗੜ੍ਹਦੀਵਾਲਾ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾਪੂਰਵਕ ਮਨਾਇਆ ਪਾਕਿਸਤਾਨੀ ਡਰੋਨ ਰਾਹੀਂ ਸਰਹੱਦ ਪਾਰ ਭੇਜੀ ਗਈ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬੀਐੱਸਐੱਫ ਅਤੇ ਪੁਲਿਸ ਨੇ ਕ... ਪੈਨਸ਼ਨਰਾਂ ਦੇ ਹੱਕਾਂ ਦੀ ਅਣਦੇਖੀ ਵਿਰੁੱਧ ਸਰਕਾਰ ’ਤੇ ਵਰ੍ਹੇ ਸੂਬਾ ਪ੍ਰਧਾਨ ਨਰੇਸ਼ ਕੁਮਾਰ, 13 ਨਵੰਬਰ ਨੂੰ.... ਪ੍ਰਾਚੀਨ ਪਾਂਡਵ ਸਰੋਵਰ ਮੰਦਰ ਦਸੂਹਾ ਵਿਖੇ ਕੱਲ੍ਹ ਹੋਵੇਗਾ ਤਿੰਨ ਭਵਿਆ ਮੰਦਰਾਂ ਦੇ ਨਿਰਮਾਣ ਕਾਰਜ ਦਾ ਸ਼ਿਲਾਨਿਆਸ ਸਮਾਰੋਹ ਅੰਗਰੇਜ਼ੀ ਵਿਭਾਗ ਵੱਲੋਂ ਟ੍ਰਿਬਿਊਨ ਪ੍ਰੈੱਸ ਹਾਊਸ, ਜਲੰਧਰ ਵਿਖੇ ਉਦਯੋਗਿਕ ਦੌਰੇ ਦਾ ਆਯੋਜਨ  ਡਾ. ਸ਼ਬਨਮ ਕੌਰ ਜੀ ਦੇ ਜਨਮਦਿਨ ਦੇ ਉਪਲਕਸ਼ ਵਿੱਚ ਕੇ.ਐਮ.ਐਸ. ਕਾਲਜ ਵਿਖੇ ਖੂਨਦਾਨ ਅਤੇ ਸਿਹਤ ਜਾਂਚ ਕੈਂਪ ਸਫਲਤਾਪੂਰਵਕ ... ਸਵਰਗੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਜਨਮਦਿਨ 'ਤੇ ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਲਗਾਏ ਪੌਦੇ ਅਤੇ 10 ਨਵੰਬਰ ਨੂੰ ... ਡਾ. ਸ਼ਬਨਮ ਕੌਰ ਜੀ ਦੀ ਯਾਦ 'ਚ KMS ਕਾਲਜ ਦਸੂਹਾ ਵੱਲੋਂ 10 ਨਵੰਬਰ ਨੂੰ ਪਹਿਲਾ ਸਲਾਨਾ ਖੂਨਦਾਨ ਅਤੇ ਸਿਹਤ ਜਾਂਚ ਕੈਂਪ :... DAV ਪਬਲਿਕ ਸਕੂਲ 'ਚ ਕਰਵਾਏ ਗਏ ਰੰਗੋਲੀ ਅਤੇ ਕਾਰਡ ਮੇਕਿੰਗ ਮੁਕਾਬਲੇ
ADVERTISEMENT
You are currently viewing ਗਣਤੰਤਰ ਦਿਵਸ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਸਰਗਰਮ : ਆਸ਼ਿਕਾ ਜੈਨ

ਗਣਤੰਤਰ ਦਿਵਸ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਸਰਗਰਮ : ਆਸ਼ਿਕਾ ਜੈਨ

ਹੁਸ਼ਿਆਰਪੁਰ, 12 ਜਨਵਰੀ (ਬਿਊਰੋ) 

–ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ‘ਚ ਹੋਈ ਉੱਚ ਪੱਧਰੀ ਸਮੀਖਿਆ ਮੀਟਿੰਗ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁਲਿਸ ਲਾਈਨ ਸਥਿਤ ਕਾਨਫਰੰਸ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਮਾਗਮ ਨੂੰ ਮਾਣਮੱਤੇ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਇਕ ਰਾਸ਼ਟਰੀ ਤਿਉਹਾਰ ਹੈ, ਜਿਸ ਨੂੰ ਪੂਰੇ ਅਨੁਸ਼ਾਸਨ, ਦੇਸ਼ ਭਗਤੀ ਦੀ ਭਾਵਨਾ ਅਤੇ ਉੱਚ ਮਿਆਰਾਂ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਇਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ, ਪਰੇਡ ਰਿਹਰਸਲ, ਸੱਭਿਆਚਾਰਕ ਪ੍ਰੋਗਰਾਮ, ਸਟੇਜ ਪ੍ਰਬੰਧ, ਸੱਦੇ ਗਏ ਮਹਿਮਾਨਾਂ ਲਈ ਸਹੂਲਤਾਂ, ਟ੍ਰੈਫਿਕ ਪ੍ਰਬੰਧਨ, ਸਫ਼ਾਈ, ਸਿਹਤ ਸੇਵਾਵਾਂ ਅਤੇ ਐਮਰਜੈਂਸੀ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਰੱਖਣ ਦੇ ਨਿਰਦੇਸ਼ ਦਿੱਤੇ, ਜਦੋਂ ਕਿ ਸਿਹਤ ਵਿਭਾਗ ਨੂੰ ਐਂਬੂਲੈਂਸਾਂ ਅਤੇ ਮੈਡੀਕਲ ਸਟਾਫ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਵਾਲੀ ਥਾਂ ‘ਤੇ ਸਾਫ਼-ਸਫ਼ਾਈ, ਸਜਾਵਟ, ਨਿਰਵਿਘਨ ਬਿਜਲੀ ਅਤੇ ਪਾਣੀ ਦੀ ਸਪਲਾਈ ਅਤੇ ਬੈਠਣ ਦੇ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਸੱਭਿਆਚਾਰਕ ਪ੍ਰੋਗਰਾਮਾਂ ਨੂੰ ਆਕਰਸ਼ਕ ਅਤੇ ਦੇਸ਼ ਭਗਤੀ ਨਾਲ ਭਰਪੂਰ ਬਣਾਉਣ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਜ਼ਿਲ੍ਹਾ ਪ੍ਰਸ਼ਾਸਨ ਦੀ ਤਸਵੀਰ ਨੂੰ ਦਰਸਾਉਂਦਾ ਹੈ, ਇਸ ਲਈ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸਾਰੇ ਵਿਭਾਗ ਮਿਲ ਕੇ ਜ਼ਿੰਮੇਵਾਰੀ ਨਾਲ ਕੰਮ ਕਰਨਗੇ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫਲ ਬਣਾਉਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਪੀ ਮਨਪ੍ਰੀਤ ਸ਼ੀਂਹਮਾਰ, ਆਰ.ਟੀ.ਓ ਅਮਨਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।