Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ : ਡਿਪਟੀ ਕਮਿਸ਼ਨਰ

ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ : ਡਿਪਟੀ ਕਮਿਸ਼ਨਰ

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਕੀਤੀ ਹਦਾਇਤ
ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਘਰ ਜਾ ਕੇ ਕੀਤਾ ਜਾਵੇਗਾ ਸਨਮਾਨ

ਹੁਸ਼ਿਆਰਪੁਰ, 19 ਜਵਨਰੀ ( ਬਿਊਰੋ ) : ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਸ੍ਰੀਮਤੀ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਸਨਮਾਨ ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ’ਤੇ ਵਿਲੱਖਣ ਪ੍ਰਾਪਤੀ ਵਾਲੀਆਂ ਸਖਸ਼ੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ, ਜਿਸ ਲਈ ਵਿਭਾਗਾਂ ਦੇ ਮੁਖੀ ਆਪਣੇ ਅਧੀਨ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਲਿਸਟਾਂ ਸਮੇਂ ਸਿਰ ਸਬੰਧਤ ਦਫ਼ਤਰ ਪਹੁੰਚਾਉਣ। ਉਨ੍ਹਾਂ ਗਣਤੰਤਰ ਦਿਵਸ ’ਤੇ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਬੰਦੋਬਸਤ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।
ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਗਣਤੰਤਰ ਦਿਵਸ ’ਤੇ ਡਿਊਟੀ ਨਿਭਾਉਣ ਵਾਲੇ ਸਟਾਫ਼ ਦਾ ਕੋਵਿਡ ਟੀਕਾਕਰਨ ਮੁਕੰਮਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਸਾਫ-ਸਫਾਈ, ਪੀਣ ਵਾਲੇ ਪਾਣੀ, ਆਰਜ਼ੀ ਟੁਆਇਲਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ  ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ੍ਰੀ ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਐਸ.ਪੀ. ਸ੍ਰੀ ਅਸ਼ਵਨੀ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਸ਼ਿਵਰਾਜ ਸਿੰਘ ਬੱਲ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਸੁਖਵਿੰਦਰ ਸਿੰਘ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਸਰਬਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।