Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਲੁੱਟ-ਖੋਹ ਮਾਮਲੇ ‘ਚ ਲੋੜੀਂਦੇ ਦੋ ਵਿਅਕਤੀ ਆਏ ਪੁਲਿਸ ਅੜਿੱਕੇ

ਲੁੱਟ-ਖੋਹ ਮਾਮਲੇ ‘ਚ ਲੋੜੀਂਦੇ ਦੋ ਵਿਅਕਤੀ ਆਏ ਪੁਲਿਸ ਅੜਿੱਕੇ

ਗੜ੍ਹਦੀਵਾਲਾ 26 ਅਗਸਤ (ਚੌਧਰੀ / ਯੋਗੇਸ਼ ਗੁਪਤਾ) 

: ਜਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕੱਸਦੇ ਹੋਏ ਸਰਬਜੀਤ ਸਿੰਘ ਬਾਹੀਆ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵਾਈਜ਼ਰ ਅਤੇ,ਡੀਐਸਪੀ ਸਬ-ਡਵੀਜ਼ਨ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਸਬ ਇੰਸਪੈਕਟਰ ਗੁਰਸਾਹਿਬ ਸਿੰਘ ਦੀ ਅਗਵਾਈ ਹੇਠ ਸਥਾਨਕ ਪੁਲਿਸ ਵਲੋਂ ਲੁੱਟ-ਖੋਹ ਮਾਮਲੇ ਵਿੱਚ ਲੋੜੀਂਦੇ ਦੋ ਵਿਅਕਤੀਆਂ ਨੂੰ ਗਿ੍ਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਥਾਣਾ ਮੁੱਖੀ ਸਬ-ਇੰਸਪੈਕਟਰ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਸੋਮ ਨਾਥ ਪੁੱਤਰ ਰੁਲੀਆ ਰਾਮ ਵਾਸੀ ਜੁਝਾਰ ਚਠਿਆਲ ਥਾਣਾ ਗੜ੍ਹਦੀਵਾਲਾ ਜਿਲ੍ਹਾ ਹੁਸਿਆਰਪੁਰ ਮਿਤੀ 22-8-2024 ਨੂੰ ਗੜਦੀਵਾਲਾ  ਪੀ ਐਨ ਬੀ ਬੈਂਕ ਤੋਂ 14 ਹਜਾਰ ਰੁਪਏ ਕਢਵਾ ਕੇ ਪੈਦਲ ਹੀ ਵਾਪਿਸ ਆਪਣੇ ਪਿੰਡ ਨੂੰ ਜਾ ਰਿਹਾ ਸੀ ਤਾਂ ਜਦੋਂ ਮੈਂ ਕਪਿਲਾ ਸਵੀਟ ਸੋਪ ਦੇ ਸਾਹਮਣੇ 1:30/1-45 ਦੁਪਹਿਰ ਨੂੰ ਦੋ ਵਿਅਕਤੀ ਮੋਟਰ ਸਾਇਕਲ ਪਲਟੀਨਾ ਰੰਗ ਕਾਲਾ ਪਰ ਸਵਾਰ ਵਲੋਂ ਪਿੱਛਿਓ ਆਏ ਜਿਨ੍ਹਾਂ ਉੱਕਤ ਸ਼ਿਕਾਇਤ ਕਰਤਾ ਦੇ ਸੱਜ ਹੱਥ ਵਿੱਚ ਫੜਿਆ ਕਪੜੇ ਦੇ ਝੋਲੇ ਨੂੰ ਖੋਹ ਕੇ ਲੈ ਗਏ।

ਜਿਸ ਵਿੱਚ ਪੀੜਤ ਵਿਅਕਤੀ ਦੀ ਘਰਵਾਲੀ ਸੰਯੋਗਤਾ ਰਾਣੀ ਦੀਆਂ ਬੈਂਕ ਦੀਆਂ ਕਾਪੀਆਂ ਅਤੇ 14 ਹਜਾਰ ਰੁਪਏ ਸਨ ।ਜਿਸ ਸਬੰਧੀ ਪੁਲਿਸ ਵਲੋਂ ਉੱਕਤ ਵਿਅਕਤੀ ਦੇ ਬਿਆਨਾਂ ਸੂਰਤ ਜੁਰਮ 304(2) BNS ਤਹਿਤ ਮਾਮਲਾ ਦਰਜ ਕਰਕੇ ਏਐਸਆਈ ਦਿਲਦਾਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਮਾਮਲੇ ਵਿੱਚ ਨਾਮਜਦ ਨਾਜਰ ਸਿੰਘ ਪੁੱਤਰ ਹਰਵਿੰਦਰ ਸਿੰਘ ਅਤੇ ਪਰਮਜੋਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀਆਨ ਚੋਹਕਾ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਨੂੰ ਗਿ੍ਫਤਾਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਦੀ ਗਈ।ਇਸ ਮੌਕੇ ਥਾਣਾ ਮੁਖੀ ਸਬ-ਇੰਸਪੈਕਟਰ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਉੱਕਤ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ।ਜਿਸ ਉਪਰੰਤ ਹੋਰ ਵੀ ਖੁਲਾਸਾ ਹੋਣ ਦੀ ਸੰਭਾਵਨਾ ਹੈ।