ਗੜ੍ਹਦੀਵਾਲਾ 21 ਮਈ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ ( ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਗਣਿਤ ਵਿਭਾਗ ਦੀ ਰਾਮਾਨੁਜ ਮੈਥੇਮੈਟੀਕਲ ਸੁਸਾਇਟੀ ਵੱਲੋਂ ਵਿਦਿਆਰਥੀਆਂ ਲਈ ‘ਖੋਜ ਵਿਧੀ ਵਿਧਾਨ’ ਵਿਸ਼ੇ ਉੱਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ “ਰੀਸਰਚ ਮੈਥਡੋਲੋਜੀ” (Research Methodology) ਵਿਸ਼ੇ ‘ਤੇ ਕੇਂਦਰਤ ਸੀ। ਸੈਮੀਨਾਰ ਦੇ ਮੁੱਖ ਵਕਤਾ ਮੈਡਮ ਗੁਰਪ੍ਰੀਤ ਕੌਰ (ਗਣਿਤ ਵਿਭਾਗ ਦੇ ਮੁਖੀ) ਨੇ ਪਾਵਰ ਪੁਆਇੰਟ ਪ੍ਰਜ਼ੇਂਟੇਸ਼ਨ ਰਾਹੀਂ ਵਿਦਿਆਰਥੀਆਂ ਨੂੰ ਰੀਸਰਚ , ਡਾਟਾ ਵਿਸ਼ਲੇਸ਼ਣ ਅਤੇ ਲਿਖਤੀ ਰਚਨਾ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੋਜ ਦੇ ਮਹੱਤਵ ਤੋਂ ਜਾਣੂੰ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਗਣਿਤ ਵਿਭਾਗ ਦੇ ਇਸ ਉੱਦਮ ਦੀ ਸ਼ਾਲਾਘਾ ਕੀਤੀ ਅਤੇ ਭਵਿੱਖ ਵਿਚ ਇਸ ਤਰ੍ਹਾਂ ਦੇ ਹੋਰ ਲੈਕਚਰ ਕਰਵਾਉਣ ਲਈ ਪ੍ਰੇਰਿਆ ਅਤੇ ਵਿਦਿਆਰਥੀਆਂ ਨੂੰ ਅੱਗੇ ਵੀ ਅਕਾਦਮਿਕ ਸਰਗਰਮੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਹ ਸੈਮੀਨਾਰ ਵਿਦਿਆਰਥੀਆਂ ਲਈ ਇੱਕ ਸਿਖਣਯੋਗ ਅਤੇ ਪ੍ਰੇਰਣਾਦਾਇਕ ਅਨੁਭਵ ਸਾਬਤ ਹੋਇਆ। ਇਸ ਮੌਕੇ ਗਣਿਤ ਵਿਭਾਗ ਮੁੱਖੀ ਮੈਡਮ ਗੁਰਪ੍ਰੀਤ ਕੌਰ, ਮੈਡਮ ਦਲਜੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ