Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖੋਜ ਕਾਰਜ ਪ੍ਰਣਾਲੀ ਦੀ ਸਿੱਖਿਆ ਸੰਬੰਧੀ ਇਤਿਹਾਸ ਵਿਭਾਗ ਦੁਆਰਾ ਸੈਮੀਨਾਰ ਕਰਵਾਇਆ

ਖੋਜ ਕਾਰਜ ਪ੍ਰਣਾਲੀ ਦੀ ਸਿੱਖਿਆ ਸੰਬੰਧੀ ਇਤਿਹਾਸ ਵਿਭਾਗ ਦੁਆਰਾ ਸੈਮੀਨਾਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ.ਕਿਊ ਏ.ਸੀ. ਵਲੋਂ ਖੋਜ ਕਾਰਜ ਪ੍ਰਣਾਲੀ ਦੀ ਸਿੱਖਿਆ ਸੰਬੰਧੀ ਇਤਿਹਾਸ ਵਿਭਾਗ ਦੁਆਰਾ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਵਿੱਚ ਪ੍ਰੋ. ਜਤਿੰਦਰ ਕੁਮਾਰ ਸਹਿਗਲ ਅਸਿਸਟੈਂਟ ਪ੍ਰੋਫੈਸਰ ਇਤਿਹਾਸ ਵਿਭਾਗ (ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫਾਰ ਵੂਮੈਨ, ਦਸੂਹਾ) ਵਲੋਂ ਬੇਸ਼ਕੀਮਤੀ ਜਾਣਕਾਰੀ ਦਿੱਤੀ ਗਈ। ਜਿਸ ਵਿੱਚ ਖੋਜ ਕਾਰਜ ਪ੍ਰਣਾਲੀ ਦੀ ਮਹੱਤਤਾ, ਵਿਸ਼ਾ ਚੌਣ, ਖੋਜ ਤਰੀਕੇ ਅਤੇ ਖੋਜ ਰਿਪੋਰਟ ਆਦਿ ਬਾਰੇ ਬੜੇ ਵਿਸਥਾਰ ਵਿੱਚ ਵਿਦਿਆਰਥੀਆਂ ਨੂੰ ਸਮਝਾਇਆ ਅਤੇ ਇਸ ਵਿਸ਼ੇ ਬਾਰੇ ਪ੍ਰੇਰਿਤ ਕੀਤਾ ਕਿ ਜਗਿਆਸਾ ਜੀਵਨ ਵਿੱਚ ਬਹੁਤ ਜ਼ਰੂਰੀ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆ ਨੂੰ ਆਪਣੇ ਜੀਵਨ ਵਿੱਚ ਖੋਜ ਕਾਰਜ ਪ੍ਰਣਾਲੀ ਦੀ ਮਹੱਤਤਾ ਬਾਰੇ ਦੱਸਿਆ।ਇਸ ਮੋਕੇ ਇਤਿਹਾਸ ਵਿਭਾਗ ਦੇ ਮੁਖੀ ਮੈਡਮ ਮਨਜੀਤ ਕੌਰ ਬਾਜਵਾ ਅਤੇ ਵਿਦਿਆਰਥੀ ਹਾਜ਼ਰ ਸਨ।