ਗੜ੍ਹਦੀਵਾਲਾ 13 ਮਈ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਰੀਰਕ ਸਿੱਖਿਆ ਵਿਭਾਗ ਵੱਲੋਂ ਇੱਕ ਦਿਨਾਂ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਵਿਸ਼ਾ ‘ਖੋਜ ਵਿਧੀ ਅਤੇ ਖਿਡਾਰੀਆਂ ਦੀ ਜੀਵਨ ਸ਼ੈਲੀ’ ਦੀ ਗੁਣਵੱਤਾ ਸੀ । ਇਸ ਸੈਮੀਨਾਰ ਦੇ ਮੁੱਖ ਮਹਿਮਾਨ ਡਾ.ਲਖਬੀਰ ਕੌਰ (ਮੁਖੀ, ਸਰੀਰਕ ਸਿੱਖਿਆ ਵਿਭਾਗ, ਜੀ.ਟੀ.ਬੀ. ਕਾਲਜ, ਦਸੂਹਾ ) ਨੇ ਖੋਜ ਵਿਧੀ ਦੇ ਆਧੁਨਿਕ ਪੱਖਾਂ ਅਤੇ ਖਿਡਾਰੀਆਂ ਦੀ ਜੀਵਨ ਸ਼ੈਲੀ, ਮਾਨਸਿਕ ਸਿਹਤ ਅਤੇ ਸਮਾਜਿਕ ਚੁਨੌਤੀਆਂ ਬਾਰੇ ਵਿਸਥਾਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਡਾ. ਲਖਬੀਰ ਕੌਰ ਨੇ ਖਿਡਾਰੀਆਂ ਦੇ ਰੋਜ਼ਾਨਾ ਜੀਵਨ ਵਿੱਚ ਆਉਣ ਵਾਲੀਆਂ ਚੁਨੌਤੀਆਂ ਤੇ ਬਾਰੇ ਵਿਸਥਾਰ- ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਸ੍ਰੀ ਸੰਜੀਵ ਸਿੰਘ ਨੇ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਖੋਜ ਵਿਧੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਖਿਡਾਰੀਆਂ ਦੀ ਜੀਵਨ ਸ਼ੈਲੀ ਨੂੰ ਵਿਗਿਆਨਿਕ ਢੰਗ ਨਾਲ ਸਮਝਣ ਦੀ ਕੋਸ਼ਿਸ਼ ਕਰਨਾ ਹੈ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਮੈਡਮ ਸੀਮਾ ਕੁਮਾਰੀ ਨੇ ਦੱਸਿਆ ਕਿ ਖਿਡਾਰੀਆਂ ਦੀ ਆਧੁਨਿਕ ਜੀਵਨ ਸ਼ੈਲੀ ਦੇ ਵਿੱਚ ਖੁਰਾਕ, ਨੀਂਦ ,ਆਨੰਦ ਅਤੇ ਮਨੋਦਸ਼ਾ ਬਾਰੇ ਵੀ ਖੋਜ ਦੀ ਲੋੜ ਹੈ ਤਾਂ ਜੋ ਖਿਡਾਰੀ ਆਪਣੇ ਪ੍ਰਦਰਸ਼ਨ ਨੂੰ ਹੋਰ ਉੱਚ ਪੱਧਰੀ ਬਣਾ ਸਕਣ। ਸੈਮੀਨਾਰ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਵਾਲ-ਜਵਾਬ ਅਧਾਰਿਤ ਖੁੱਲੀ ਚਰਚਾ ਕੀਤੀ । ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਹੋਰ ਸਿੱਖਿਆਤਮਕ ਅਤੇ ਖੇਡ ਸਬੰਧੀ ਗਤੀਵਿਧੀਆਂ ਜਾਰੀ ਰਹਿਣੀਆਂ ਚਾਹੀਦੀਆਂ ਹਨ ।ਉਹਨਾਂ ਨੇ ਕਿਹਾ ਕਿ ਖੇਡਾਂ ਅਤੇ ਸਰੀਰਕ ਸਿੱਖਿਆ ਸਿਰਫ਼ ਤੰਦਰੁਸਤੀ ਹੀ ਨਹੀਂ ਸਗੋਂ ਮਨੋਵਿਗਿਆਨਿਕ ਵਿਕਾਸ ਲਈ ਵੀ ਜ਼ਰੂਰੀ ਹੁੰਦੀਆਂ ਹਨ। ਇਸ ਸ੍ਰੀ ਸੰਜੀਵ ਕੁਮਾਰ, ਮੈਡਮ ਸੀਮਾ ਕੁਮਾਰੀ, ਮੈਡਮ ਹਰਜੋਤ ਕੌਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।