Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing “ਰਿਸਰਚ ਪੇਪਰ ਰਾਈਟਿੰਗ: ਫਰੋਮ ਆਈਡੀਆ ਟੂ ਪਬਲਿਕੇਸ਼ਨ” ਉੱਪਰ ਵੈਬੀਨਾਰ ਕਰਵਾਇਆ

“ਰਿਸਰਚ ਪੇਪਰ ਰਾਈਟਿੰਗ: ਫਰੋਮ ਆਈਡੀਆ ਟੂ ਪਬਲਿਕੇਸ਼ਨ” ਉੱਪਰ ਵੈਬੀਨਾਰ ਕਰਵਾਇਆ

ਗੜ੍ਹਦੀਵਾਲਾ(ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਵਿਭਾਗ ਅਤੇ ਆਈ.ਆਈ.ਸੀ ਵੱਲੋਂ “ਰਿਸਰਚ ਪੇਪਰ ਰਾਈਟਿੰਗ: ਫਰੋਮ ਆਈਡੀਆ ਟੂ ਪਬਲਿਕੇਸ਼ਨ” ਉੱਪਰ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਬੱਬਰ ਅਕਾਲੀ ਖ਼ਾਲਸਾ ਕਾਲਜ, ਗੜਸ਼ੰਕਰ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਅਜੈ ਦੱਤਾ ਨੇ ਬਹੁਤ ਹੀ ਸੌਖੇ ਢੰਗ ਨਾਲ ਇੱਕ ਖੋਜ ਪੱਤਰ ਲਿਖਣ ਦੇ ਨੁਕਤੇ ਸਮਝਾਏ। ਉਹਨਾਂ ਨੇ ਕੰਪਿਊਟਰ ਸਾਇੰਸ ਦੇ ਪੱਖੋਂ ਵੱਖ-ਵੱਖ ਰਿਸਰਚ ਸਿਸਟਮ ਅਤੇ ਡਾਟਾਬੇਸ ਕਲੈਕਸ਼ਨ ਵੈਬਸਾਈਟ ਬਾਰੇ ਜਾਣਕਾਰੀ ਦਿੱਤੀ। ਅਜੋਕੇ ਸਮੇਂ ਚ ਖੋਜ ਲਈ ਵਰਤੀਆਂ ਜਾਣ ਵਾਲੀਆਂ ਵੈਬਸਾਈਟ ਦੀ ਉਦਾਹਰਣ ਦੇ ਕੇ ਬੱਚਿਆਂ ਨੂੰ ਖੋਜ ਪੱਤਰ ਨੂੰ ਸੁਚੱਜੇ ਢੰਗ ਨਾਲ ਤਿਆਰ ਕਰਨ ਦੀ ਵਿਧੀ ਦੱਸੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਵੱਲੋਂ ਡਾ. ਅਜੈ ਦੱਤਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕੰਪਿਊਟਰ ਸਾਇੰਸ ਦੇ ਮੁਖੀ ਮੈਡਮ ਕਮਲਜੀਤ ਕੌਰ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।