Prime Punjab Times

Latest news
ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ' ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜ... ​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ...
ADVERTISEMENT
You are currently viewing ਪਿੰਡ ਕੋਟਲਾ ਸ਼ਾਹੀਆਂ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਵਿਸ਼ੇਸ਼ ਸਨਮਾਨ

ਪਿੰਡ ਕੋਟਲਾ ਸ਼ਾਹੀਆਂ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਵਿਸ਼ੇਸ਼ ਸਨਮਾਨ

ਪਿੰਡ ਕੋਟਲਾ ਸ਼ਾਹੀਆਂ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਵਿਸ਼ੇਸ਼ ਸਨਮਾਨ

ਨਿਰਸਵਾਰਥ ਲੋਕ ਸੇਵਾ ਅਤੇ ਅਵਾਮ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੀ ਮੇਰਾ ਮੁੱਖ ਮਕਸਦ : ਵਿਧਾਇਕ ਸ਼ੈਰੀ ਕਲਸੀ

ਬਟਾਲਾ, 21 ਮਾਰਚ ( ਅਵਿਨਾਸ਼ ) :  ਪਿੰਡ ਕੋਟਲਾ ਸ਼ਾਹੀਆਂ ਦੇ ਸਮੂਹ ਨਿਵਾਸੀਆਂ, ਸੁਰਜੀਤ ਸਪੋਰਟਸ ਐਸੋਸੀਏਸ਼ਨ ਅਤੇ  ਕਮਲਜੀਤ ਯਾਦਗਾਰੀ ਖੇਡਾਂ ਦੀ ਸਮੁੱਚੀ ਟੀਮ ਵੱਲੋਂ ਇੱਕ ਵਿਸ਼ੇਸ਼ ਸਮਾਗਮ ਕਰਕੇ ਬਟਾਲਾ ਵਿਧਾਨ ਸਭਾ ਹਲਕੇ ਤੋਂ ਜਿੱਤੇ ਨੌਜਵਾਨ ਵਿਧਾਇਕ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ) ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਪਿੰਡ ਕੋਟਲਾ ਸ਼ਾਹੀਆਂ ਵਿਧਾਇਕ ਸ਼ੈਰੀ ਕਲਸੀ ਦਾ ਜੱਦੀ ਪਿੰਡ ਹੈ ਅਤੇ ਉਸਦੇ ਵਿਧਾਇਕ ਬਣਨ ’ਤੇ ਪਿੰਡ ਵਾਸੀ ਬੇਹੱਦ ਖੁਸ਼ ਹਨ।

ਪਿੰਡ ਕੋਟਲਾ ਸ਼ਾਹੀਆਂ ਦੇ ਨਿਵਾਸੀਆਂ ਅਤੇ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਏ ਸਨਮਾਨ ਸਮਾਰੋਹ ਵਿੱਚ ਵਿਧਾਇਕ ਸ਼ੈਰੀ ਕਲਸੀ ਅਤੇ ਉਨ੍ਹਾਂ ਦੀ ਮਾਤਾ ਸ੍ਰੀਮਤੀ ਬਲਬੀਰ ਕੌਰ ਕਲਸੀ, ਧਰਮ ਪਤਨੀ ਸ੍ਰੀਮਤੀ ਰਾਜਬੀਰ ਕੌਰ ਕਲਸੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪਿੰਡ ਦੇ ਵਸਨੀਕ ਅਤੇ ਪੰਜਾਬ ਪੁਲਿਸ ਵਿੱਚ ਬਤੌਰ ਐੱਸ.ਪੀ. ਸੇਵਾਵਾਂ ਨਿਭਾ ਰਹੇ ਸ. ਪ੍ਰਿਥੀਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਿੰਡ ਦੇ ਹੋਣਹਾਰ ਨੌਜਵਾਨ ਸ਼ੈਰੀ ਕਲਸੀ ਉੱਪਰ ਬੇਹੱਦ ਮਾਣ ਹੈ ਜੋ ਛੋਟੀ ਉਮਰੇ ਹੀ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਲੀਡ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਦੇ ਨਾਲ ਸਮੁੱਚੇ ਇਲਾਕੇ ਨੂੰ ਵਿਧਾਇਕ ਸ਼ੈਰੀ ਕਲਸੀ ਤੋਂ ਵੱਡੀਆਂ ਆਸਾਂ ਹਨ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਜਿਸ ਤਰਾਂ ਸ਼ੈਰੀ ਕਲਸੀ ਦੇ ਅੰਦਰ ਲੋਕ ਸੇਵਾ ਦਾ ਜ਼ਜ਼ਬਾ ਹੈ ਉਹ ਲੋਕਾਂ ਦੀਆਂ ਆਸਾਂ ’ਤੇ ਜਰੂਰ ਖਰ੍ਹੇ ਉਤਰਗੇ।

ਇਸ ਤੋਂ ਪਹਿਲਾਂ ਵਿਧਾਇਕ ਸ਼ੈੈਰੀ ਕਲਸੀ ਦਾ ਪਿੰਡ ਵਾਸੀਆਂ ਨੇ ਢੋਲ ਨਗਾਰਿਆ ਤੇ ਵੱਖ-ਵੱਖ ਵੰਨਗੀਆ ਨਾਲ ਸ਼ਹਾਨਾ ਸਵਾਗਤ ਕੀਤਾ ਅਤੇ ਭੰਗੜੇ ਪਾਏ। ਪਿੰਡ ਦੇ ਖੇਡ ਸਟੇਡੀਅਮ ਦੇ ਵਿੱਚ ਸਵਾਗਤ ਲਈ ਸਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ। ਪਿੰਡ ਦੇ ਲੋਕਾਂ ਨੇ ਭੰਗੜੇ ਪਾਉਦਿਆਂ ਵਿਧਾਇਕ ਸੈਰੀ ਕਲਸੀ ਨੂੰ ਪਿੰਡ ਦਾ ਚੱਕਰ ਲਿਵਾਇਆ ਅਤੇ ਪਿੰਡ ਦੇ ਦੋਹਾਂ ਗੁਰਦਵਾਰਾ ਸਾਹਿਬਾਨਾਂ ਦੇ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਸਾਥੀਆਂ ਸਮੇਤ ਮੱਥਾ ਟੇਕਿਆ ਅਤੇ ਪ੍ਰਬੰਧਕਾਂ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਨਾਲ ਸਨਮਾਨਤ ਕੀਤਾ।

ਪਿੰਡ ਕੋਟਲਾ ਸ਼ਾਹੀਆਂ ਦੇ ਸਮੂਹ ਪਿੰਡ ਵਾਸੀਆਂ ਵੱਲੋਂ ਦਿੱਤੇ ਪਿਆਰ ਤੇ ਸਤਿਕਾਰ ਦਾ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਅੱਜ ਜਿਸ ਵੀ ਮੁਕਾਮ ’ਤੇ ਹਨ ਆਪਣੇ ਬਜ਼ੁਰਗਾਂ ਅਤੇ ਭੈਣ-ਭਰਾਵਾਂ ਦੇ ਅਸ਼ੀਰਵਾਦ ਦੇ ਸਦਕਾ ਹੀ ਹਨ। ਉਨ੍ਹਾਂ ਕਿਹਾ ਕਿ ਪਿੰਡ ਕੋਟਲਾ ਸ਼ਾਹੀਆਂ ਮੇਰਾ ਆਪਣਾ ਪਿੰਡ ਹੈ ਅਤੇ ਮੇਰੇ ਆਪਣਿਆਂ ਵੱਲੋਂ ਦਿੱਤਾ ਗਿਆ ਇਹ ਪਿਆਰ ਤੇ ਸਤਿਕਾਰ ਉਨ੍ਹਾਂ ਨੂੰ ਹੋਰ ਵੀ ਵਧੇਰੇ ਲੋਕ ਸੇਵਾ ਲਈ ਪ੍ਰੇਰਦਾ ਰਹੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਰਾਜਨੀਤੀ ਵਿੱਚ ਸਿਰਫ ਤੇ ਸਿਰਫ ਲੋਕ ਸੇਵਾ ਲਈ ਆਏ ਹਨ ਅਤੇ ਅਵਾਮ ਦਾ ਜੀਵਨ ਪੱਧਰ ਉੱਚਾ ਚੁੱਕਣਾ ਉਨ੍ਹਾਂ ਦਾ ਮਕਸਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਬਦੀਲੀ ਦਾ ਯੁੱਗ ਸ਼ੁਰੂ ਹੋ ਗਿਆ ਹੈ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਉਹ ਲੋਕ ਪੱਖੀ ਫੈਸਲਾ ਲਿਆ ਜਾਵੇਗਾ ਜਿਸ ਨਾਲ ਸਾਡਾ ਪੰਜਾਬ ਇਕ ਵਾਰ ਫਿਰ ਰੰਗਲਾ ਪੰਜਾਬ ਬਣ ਸਕੇ। ਉਨ੍ਹਾਂ ਕਿਹਾ ਕਿ ਤੁਹਾਡਾ ਇਹ ਪਿਆਰ ਹੀ ਮੈਨੂੰ ਅੱਗੇ ਵਧਣ ਦੀ ਸ਼ਕਤੀ ਤੇ ਪ੍ਰੇਰਨਾ ਦਿੰਦਾ ਰਹੇਗਾ।

ਇਸ ਮੌਕੇ ਪਿੰਡ ਕੋਟਲਾ ਸ਼ਾਹੀਆਂ ਦੇ ਵਸਨੀਕ ਐੱਸ.ਪੀ. ਪ੍ਰਿਥੀਪਾਲ ਸਿੰਘ, ਰਛਪਾਲ ਸਿੰਘ ਪੀ.ਪੀ.ਐੱਸ. ਅਧਿਕਾਰੀ, ਆਮ ਆਦਮੀ ਪਾਰਟੀ ਦੇ ਆਗੂ ਬਲਬੀਰ ਸਿੰਘ ਪੰਨੂੰ, ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਛੀਨਾ, ਤਰੁਨ ਕਲਸੀ, ਨਿਸ਼ਾਨ ਸਿੰਘ ਰੰਧਾਵਾ, ਦਵਿੰਦਰ ਸਿੰਘ ਕਾਲਾ ਨੰਗਲ ਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

error: copy content is like crime its probhihated