Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਨੁਸੂਚਿਤ ਜਾਤੀ ਵਰਗ ਨੂੰ ਨਿਆਂ ਦਿਵਾਉਣ ਲਈ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ ਜ਼ਿੰਮੇਵਾਰੀ : ਵਿਜੈ ਸਾਂਪਲਾ

ਅਨੁਸੂਚਿਤ ਜਾਤੀ ਵਰਗ ਨੂੰ ਨਿਆਂ ਦਿਵਾਉਣ ਲਈ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ ਜ਼ਿੰਮੇਵਾਰੀ : ਵਿਜੈ ਸਾਂਪਲਾ

ਅਨੁਸੂਚਿਤ ਜਾਤੀ ਵਰਗ ਨੂੰ ਨਿਆਂ ਦਿਵਾਉਣ ਲਈ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ ਜ਼ਿੰਮੇਵਾਰੀ : ਵਿਜੈ ਸਾਂਪਲਾ

– ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਨੂੰ ਹੁਸ਼ਿਆਰਪੁਰ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤਾ ਗਾਰਡ ਆਫ਼ ਆਨਰ

ਹੁਸ਼ਿਆਰਪੁਰ, 4 ਮਈ (ਬਿਊਰੋ ) : ਚੇਅਰਮੈਨ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ, ਭਾਰਤ ਸਰਕਾਰ ਸ੍ਰੀ ਵਿਜੈ ਸਾਂਪਲਾ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਨੂੰ ਨਿਆਂ ਦਿਵਾਉਣ ਲਈ ਸਰਕਾਰ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਵਿਅਕਤੀ ਨਾਲ ਅਨਿਆਂ ਨਹੀਂ ਹੋਣ ਦਿੱਤਾ ਜਾਵੇਗਾ। ਉਹ ਚੇਅਰਮੈਨ ਬਣਨ ਉਪਰੰਤ ਅੱਜ ਪਹਿਲੀ ਵਾਰ ਹੁਸ਼ਿਆਰਪੁਰ ਵਿਖੇ ਪੁੱਜੇ ਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਹਨਾਂ ਨੂੰ ਪੀ.ਡਬਲਯੂ.ਡੀ. ਰੈਸਟ ਹਾਊਸ ਵਿਖੇ ਗਾਰਡ ਆਫ ਆਨਰ ਵੀ ਦਿੱਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਵਿਜੈ ਸਾਂਪਲਾ ਨੇ ਕਿਹਾ ਕਿ ਉਹ ਪਹਿਲਾਂ ਵੀ ਚੇਅਰਮੈਨ ਦੇ ਅਹੁਦੇ ’ਤੇ ਹੁੰਦਿਆਂ ਇਸ ਵਰਗ ਨੂੰ ਇਨਸਾਫ਼ ਦਿਵਾਉਣ ਵਿਚ ਕਾਮਯਾਬ ਹੋਏ ਸਨ ਅਤੇ ਉਸ ਸਮੇਂ ਕਮਿਸ਼ਨ ਨੂੰ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਦਰ 80 ਫੀਸਦੀ ਤੋਂ ਵੱਧ ਰਹੀ ਸੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਦੁਬਾਰਾ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਸ੍ਰੀ ਵਿਜੈ ਸਾਂਪਲਾ ਦਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਪਰੰਤ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨਾਲ ਮੌਜੂਦਾ ਹਾਲਾਤ ਬਾਰੇ ਗੱਲਬਾਤ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਨੁਸੂਚਿਤ ਜਾਤੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਹੋਰ ਵੀ ਜ਼ਿਲ੍ਹਾ ਅਧਿਕਾਰੀ ਅਤੇ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।