Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਰਾਣੀ ਪੈਨਸ਼ਨ ਦੀ ਬਹਾਲੀ ਦੇ ਮੁੱਦੇ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਰੋਅ ਵਿੱਚ

ਪੁਰਾਣੀ ਪੈਨਸ਼ਨ ਦੀ ਬਹਾਲੀ ਦੇ ਮੁੱਦੇ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਰੋਅ ਵਿੱਚ

ਗੜ੍ਹਦੀਵਾਲਾ 23 ਅਕਤੂਬਰ (PPT NEWS) 

ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 27 ਅਕਤੂਬਰ ਨੂੰ ਚੱਬੇਵਾਲ ਹਲਕੇ ਵਿੱਚ ਕੀਤਾ ਜਾਵੇਗਾ ਝੰਡਾ ਮਾਰਚ – ਆਗੂ ਪ੍ਰਿੰਸ ਗੜਦੀਵਾਲਾ ,ਗੁਰਮੁੱਖ ਸਿੰਘ ਬਲਾਲਾ

ਪੰਜਾਬ ਵਿੱਚ ਯੂਨੀਫਾਈਡ ਪੈਨਸ਼ਨ ਸਕੀਮ ਕਿਸੇ ਵੀ ਸੂਰਤ ਵਿੱਚ ਨਹੀਂ ਕੀਤੀ ਜਾਵੇਗੀ ਬਰਦਾਸ਼ਤ – ਆਗੂ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਗੜਦੀਵਾਲਾ ਅਤੇ ਗੁਰਮੁੱਖ ਸਿੰਘ ਬਲਾਲਾ ਦੀ ਅਗਵਾਈ ਹੇਠ ਹੋਈ।ਇਸ ਮੌਕੇ ਜਾਣਕਾਰੀ ਦਿੰਦਿਆਂ ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਕੇਂਦਰ ਸਰਕਾਰ ਦਾ ਯੂਨੀਫਾਈਡ ਪੈਨਸ਼ਨ ਸਕੀਮ ਦਾ ਫੈਸਲਾ ਪੰਜਾਬ ਵਿੱਚ ਲਾਗੂ ਕਰਨ ਜਾ ਰਹੀ ਹੈ ਉਸਦਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਕੜੇ ਸ਼ਬਦਾਂ ਵਿੱਚ ਵਿਰੋਧ ਕਰਦੀ ਹੈ ਅਤੇ ਇਸ ਨੂੰ ਕਿਸੇ ਵੀ ਸੂਰਤ ਵਿੱਚ ਪੰਜਾਬ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਉਹਨਾਂ ਅੱਗੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦੇ ਲਾਰਾ-ਲਾਊ ਅਤੇ ਡੰਗ-ਟਪਾਊ ਰਵੱਈਏ ਦਾ ਸਖਤ ਨੋਟਿਸ ਲੈਂਦਿਆਂ ਸੂਬਾ ਪੱਧਰੀ ਐਕਸ਼ਨਾਂ ਦਾ ਐਲਾਨ ਕਰਦਿਆਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਮੌਕੇ ਉਹਨਾਂ ਦੱਸਿਆ ਕਿ 27 ਅਕਤੂਬਰ ਨੂੰ ਚਾਰੇ ਜ਼ਿਮਨੀ ਚੋਣ ਹਲਕਿਆਂ ਚੱਬੇਵਾਲ,ਡੇਰਾ ਬਾਬਾ ਨਾਨਕ,ਬਰਨਾਲਾ ਅਤੇ ਗਿੱਦੜਬਾਹਾ ਵਿੱਚ ਰੈਲੀਆਂ ਅਤੇ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੇ ਚੋਣਾਂ ਸਮੇਂ ਕੀਤੇ ਵਾਅਦਿਆਂ ਅਤੇ ਇਸ਼ਤਿਹਾਰ ਬਾਜ਼ੀ ਰਾਹੀਂ ਕੀਤੇ ਜਾ ਰਹੇ ਝੂਠੇ ਦਾਅਵਿਆਂ ਦੀ ਪੋਲ ਆਮ ਲੋਕਾਂ ਸਾਹਮਣੇ ਖੋਲ੍ਹੀ ਜਾਵੇਗੀ ।

ਉਹਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਸੀ, ਸਰਕਾਰ ਵੱਲੋਂ ਇਸ ਨੋਟੀਫਿਕੇਸ਼ਨ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ। ਮੌਜੂਦਾ ਪੰਜਾਬ ਸਰਕਾਰ ਵੱਡੇ-ਵੱਡੇ ਕੰਮਾਂ ਨੂੰ ਥੋੜ੍ਹੇ ਸਮੇਂ ਵਿੱਚ ਕਰਕੇ ਦਿਖਾਉਣ ਦਾ ਦਾਅਵਾ ਕਰਦੀ ਹੈ,ਪਰ ਖੁਦ ਦੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਲਿਖਤੀ ਕੀਤੇ ਵਾਅਦੇ ਅਤੇ ਮੁੱਖ-ਮੰਤਰੀ ਪੰਜਾਬ ਦੇ ਕੀਤੇ ਐਲਾਨ ਨੂੰ ਵੀ ਦੋ ਸਾਲ ਹੋ ਗਏ ਹਨ ਪਰ ਸਰਕਾਰ ਇਸ ਨੂੰ ਅਮਲੀ ਜਾਮਾ ਪਾਉਣ ਵਿੱਚ ਨਾਕਾਮ ਰਹੀ ਹੈ ਜਦੋਂ ਕਿ ਗੁਆਂਢੀ ਸੂਬੇ ਦੀ ਸਰਕਾਰ ਨੇ ਬਾਅਦ ਵਿੱਚ ਸਰਕਾਰ ਬਣਾ ਕੇ ਛੇ ਮਹੀਨੇ ਦੇ ਅੰਦਰ ਹੀ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਆਪਣਾ ਵਾਅਦਾ ਪੂਰਾ ਕਰ ਵਿਖਾਇਆ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਜ਼ਿਮਨੀ ਚੋਣ ਦੇ ਮੱਦੇਨਜ਼ਰ 27 ਅਕਤੂਬਰ ਨੂੰ ਚੱਬੇਵਾਲ ਹਲਕੇ ਵਿੱਚ ਇੱਕ ਵੱਡੀ ਰੈਲੀ ਕਰਕੇ ਝੰਡਾ ਮਾਰਚ ਕੀਤਾ ਜਾਵੇਗਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਤੇ ਸਰਕਾਰ ਦੀ ਵਾਅਦਾਖ਼ਿਲਾਫੀ ਦਾ ਘਰ-ਘਰ ਪ੍ਰਚਾਰ ਵੀ ਕੀਤਾ ਜਾਵੇਗਾ। ਇਸ ਦੇ ਨਾਲ਼ ਹੀ ਸੂਬਾ ਕਮੇਟੀ ਦੇ ਫੈਂਸਲੇ ਅਨੁਸਾਰ ਜਿੱਥੇ ਵੀ ਮੁੱਖ-ਮੰਤਰੀ ਪੰਜਾਬ ਜਾਣਗੇ, ਉਹਨਾਂ ਦਾ ਕਾਲੀਆਂ ਝੰਡੀਆਂ ਨਾਲ ਜ਼ਿਲ੍ਹਾ ਪੱਧਰ ਤੇ ਸਵਾਗਤ ਕੀਤਾ ਜਾਵੇਗਾ।ਇਸ ਮੌਕੇ ਸੁਖਦੀਪ ਸਿੰਘ, ਗੁਰਮੁੱਖ ਸਿੰਘ ਮਾਂਗਾ, ਸੰਧੀਰ ਬਹੱਟੀਵਾਲ, ਜਸਵਿੰਦਰ ਸਿੰਘ ਮੂਸਾ, ਸੰਜੀਵ ਕੋਈ,ਵਿਜੈ ਸਿੰਘ ਪਟਿਆਲ,ਆਦਿ ਸਾਥੀ ਹਾਜ਼ਰ ਸਨ।