ਹੁਸ਼ਿਆਰਪੁਰ, 14 ਦਸੰਬਰ (ਬਿਊਰੋ) : ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫ਼ਸਰ 41-ਉੜਮੁੜ ਦਰਬਾਰਾ ਸਿੰਘ ਨੇ ਵਿਧਾਨ ਸਭਾ ਚੋਣਾਂ ਸਬੰਧੀ ਹਲਕਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਡੀ.ਐਸ.ਪੀ. ਟਾਂਡਾ ਰਾਜ ਕੁਮਾਰ, ਨਾਇਬ ਤਹਿਸੀਲਦਾਰ ਟਾਂਡਾ ਨਿਰਮਲ ਸਿੰਘ, ਨਾਇਬ ਤਹਿਸੀਲਦਾਰ ਗੜ੍ਹੀਦਵਾਲ ਸੁਖਵਿੰਦਰ ਸਿੰਘ, ਵਧੀਕ ਏ.ਈ.ਆ.ਓ. ਮਹੇਸ਼ ਕੁਮਾਰ, ਐਸ.ਐਚ.ਓ. ਟਾਂਡਾ ਵਿਕਰਮ ਸਿੰਘ ਅਤੇ ਮਾਸਟਰ ਟਰੇਨਰ ਹਰਪ੍ਰੀਤ ਸਿੰਘ ਵੀ ਸ਼ਾਮਲ ਹੋਏ।
ਰਿਟਰਨਿੰਗ ਅਫ਼ਸਰ 41-ਉੜਮੁੜ ਦਰਬਾਰਾ ਸਿੰਘ ਨੇ ਮੀਟਿੰਗ ਦੌਰਾਨ ਵਨਰੇਬਿਲਿਟੀ ਮੈਪਿੰਗ ਸਬੰਧੀ ਸਮੂਹ ਸੁਪਰਵਾਈਜ਼ਰ ਤੇ ਪੁਲਿਸ ਸਟਾਫ਼ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਸਮੂਹ ਸੁਪਰਵਾਈਜ਼ਰਾਂ ਨੂੰ ਆਪਣੇ ਅਧੀਨ ਆਉਂਦੇ ਬੂਥਾਂ ਦਾ ਨਿਰੀਖਣ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੀਆਂ ਚੋਣਾਂ ਦੌਰਾਨ ਕਿਸੇ ਵੀ ਵੋਟਰ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਮੂਹ ਸੁਪਰਵਾਈਜਰਾਂ ਨੂੰ ਸਮੇਂ-ਸਮੇਂ ’ਤੇ ਚੋਣਾਂ ਨਾਲ ਸਬੰਧਤ ਸੂਚਨਾ ਭੇਜਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਸਵੀਪ ਨੋਡਲ ਅਫ਼ਸਰ ਨੂੰ ਜਿਨ੍ਹਾਂ ਬੂਥਾਂ ’ਤੇ ਪਿਛਲੀਆਂ ਚੋਣਾਂ ਦੌਰਾਨ ਘੱਟ ਪੋÇਲੰਗ ਹੋਈ ਸੀ, ਉਨ੍ਹਾਂ ’ਤੇ ਵਿਸ਼ੇਸ਼ ਧਿਆਨ ਦੇ ਕੇ ਸਵੀਪ ਗਤੀਵਿਧੀਆਂ ਕਰਵਾਉਣ ਲਈ ਕਿਹਾ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜਿਵੇਂ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋਵੇਗਾ ਸਾਰੀਆਂ ਟੀਮਾਂ ਤੁਰੰਤ ਆਪਣਾ ਕੰਮ ਸ਼ੁਰੂ ਕਰ ਦੇਣ। ਅਖੀਰ ਵਿਚ ਉਨ੍ਹਾਂ ਨੇ ਸਾਰਿਆਂ ਨੂੰ ਪੂਰੀ ਮਿਹਨਤ, ਲਗਨ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਨ ਲਈ ਕਿਹਾ।ਇਸ ਮੌਕੇ ਭੂਸ਼ਨ ਕੁਮਾਰ ਸ਼ਰਮਾ, ਡਿਪਟੀ ਸੀ.ਈ.ਓ. ਅਜੇ ਕੁਮਾਰ, ਰਮਨਦੀਪ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।