Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਐੱਸ.ਐੱਸ.ਪੀ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜਾ

ਐੱਸ.ਐੱਸ.ਪੀ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜਾ

ਬਟਾਲਾ ਪੁਲਿਸ ਸਮੁੱਚੀ ਚੋਣ ਪ੍ਰੀਕ੍ਰਿਆ ਨੂੰ ਅਮਨ-ਪੂਰਵਕ ਨੇਪਰੇ ਚਾੜਨ ਲਈ ਵਚਨਬੱਧ : ਐੱਸ.ਐੱਸ.ਪੀ.ਬਟਾਲਾ

ਬਟਾਲਾ, 31 ਜਨਵਰੀ (  ਅਵਿਨਾਸ਼ ਸ਼ਰਮਾ) – ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਬਟਾਲਾ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਵਿਧਾਨ ਸਭਾ ਚੋਣਾਂ ਨੂੰ ਅਮਨ-ਸ਼ਾਂਤੀ ਤੇ ਨਿਰਪੱਖ ਮਹੌਲ ਵਿੱਚ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਇਸਦੇ ਨਾਲ ਹੀ ਸੁਰੱਖਿਆ ਫੋਰਸਾਂ ਵੱਲੋਂ ਈ.ਵੀ.ਐੱਮ ਦੇ ਸਟੋਰੇਜ ਸੈਂਟਰਾਂ (ਸਟਰਾਂਗ ਰੂਮ) ਦੀ ਵੀ ਨਿਗਰਾਨੀ ਹਰ ਸਮੇਂ ਕੀਤੀ ਜਾ ਰਹੀ ਹੈ।

ਐੱਸ.ਐੱਸ.ਪੀ. ਬਟਾਲਾ ਸ੍ਰੀ ਗੌਰਵ ਤੂਰਾ (ਆਈ.ਪੀ.ਐੱਸ) ਵੱਲੋਂ ਅੱਜ ਬਟਾਲਾ ਵਿਖੇ ਈ.ਵੀ.ਐੱਮ. ਮਸ਼ੀਨਾਂ ਦੇ ਸਟਰਾਂਗ ਰੂਮਜ਼ ਦੀ ਸੁਰੱਖਿਆ ਦਾ ਜਾਇਜਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਸੁਰੱਖਿਆ ਦਸਤੇ ਦੀ ਹਾਜ਼ਰੀ ਚੈੱਕ ਕਰਨ ਦੇ ਨਾਲ ਸਾਰੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਸੁਰੱਖਿਆ ਅਮਲੇ ਨੂੰ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ।

ਐੱਸ.ਐੱਸ.ਪੀ. ਬਟਾਲਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਜ਼ਾਹਰ ਕਰਦਿਆਂ ਕਿਹਾ ਕਿ ਬਟਾਲਾ ਪੁਲਿਸ ਸਮੁੱਚੀ ਚੋਣ ਪ੍ਰੀਕ੍ਰਿਆ ਨੂੰ ਅਮਨ-ਪੂਰਵਕ ਨੇਪਰੇ ਚਾੜਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਸੁਰੱਖਿਆ ਬਲਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਅਤੇ ਹਰ ਵਿਅਕਤੀ ਉੱਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਚੋਣਾਂ ਪੂਰੀ ਤਰਾਂ ਸ਼ਾਂਤਮਈ ਮਾਹੌਲ ਵਿੱਚ ਸੰਪਨ ਹੋਣਗੀਆਂ।