Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing ਇਨਕਲਾਬ ਮੇਲਾ – ਪਹਿਲੇ ਦਿਨ ਕੁਲਵਿੰਦਰ ਬਿੱਲਾ ਅਤੇ ਕੰਵਰ ਗਰੇਵਾਲ ਨੇ ਕੀਲੇ ਦਰਸ਼ਕ

ਇਨਕਲਾਬ ਮੇਲਾ – ਪਹਿਲੇ ਦਿਨ ਕੁਲਵਿੰਦਰ ਬਿੱਲਾ ਅਤੇ ਕੰਵਰ ਗਰੇਵਾਲ ਨੇ ਕੀਲੇ ਦਰਸ਼ਕ

ਨਵਾਂਸ਼ਹਿਰ 28 ਸਤੰਬਰ (ਐਸ ਕੇ ਜੋਸ਼ੀ) 

–ਸ਼ਹੀਦ ਭਗਤ ਸਿੰਘ ‘ਤੇ ਆਧਾਰਿਤ ਕੋਰਿਓਗ੍ਰਾਫੀਆਂ ਅਤੇ ਨਾਟਕਾਂ ਤੋਂ ਇਲਾਵਾ ਗਿੱਧੇ-ਭੰਗੜੇ ਦੀਆਂ ਪਈਆਂ ਧਮਾਲਾਂ

–ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਰਹੇ ਵਿਸ਼ੇਸ਼ ਖਿੱਚ ਦਾ ਕੇਂਦਰ

: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਇਨਕਲਾਬ ਮੇਲੇ ਦੇ ਪਹਿਲੇ ਦਿਨ ਅੱਜ ਪ੍ਰਸਿੱਧ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅਤੇ ਕੰਵਰ ਗਰੇਵਾਲ ਨੇ ਆਪਣੀ ਗਾਇਕੀ ਰਾਹੀਂ ਦਰਸ਼ਕਾਂ ਨੂੰ ਕੀਲ ਲਿਆ। ਦੇਸ਼ ਭਗਤੀ, ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਗੀਤਾਂ ਤੋਂ ਇਲਾਵਾ ਉਨ੍ਹਾਂ ਆਪਣੇ ਪ੍ਰਸਿੱਧ ਗੀਤਾਂ ਰਾਹੀਂ ਖੂਬ ਰੰਗ ਬੰਨ੍ਹਿਆ ਅਤੇ ਪੂਰਾ ਪੰਡਾਲ ਝੂੰਮਣ ਲਾ ਦਿੱਤਾ। ਵੱਡੀ ਗਿਣਤੀ ਵਿਚ ਦੂਰੋਂ-ਨੇੜਿਓਂ ਆਏ ਹਜ਼ਾਰਾਂ ਦਰਸ਼ਕਾਂ ਨੇ ਪ੍ਰੋਗਰਾਮ ਦਾ ਖੂਬ ਆਨੰਦ ਮਾਣਿਆ।
ਇਸ ਦੌਰਾਨ ਰੰਗ ਕਲਾ ਮੰਚ ਅਤੇ ਵੱਖ- ਵੱਖ ਕਾਲਜਾਂ-ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ‘ਤੇ ਆਧਾਰਿਤ ਕੋਰਿਓਗ੍ਰਾਫੀਆਂ ਅਤੇ ਨਾਟਕਾਂ ਤੋਂ ਇਲਾਵਾ ਗਿੱਧੇ-ਭੰਗੜੇ ਦੀਆਂ ਖੂਬ ਧਮਾਲਾਂ ਪਈਆਂ।
ਇਸ ਤੋਂ ਇਲਾਵਾ ਫਸਲੀ ਰਹਿੰਦ-ਖੂੰਹਦ ਅਤੇ ਪਰਾਲੀ ਨਾ ਸਾੜ ਕੇ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੰਦੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਤਿਆਰ ਕਰਵਾਈ ਗਈ ਇਕ ਵਿਸ਼ੇਸ਼ ਵੀਡੀਓ ਕਲਿੱਪ ਵੀ ਖਾਸ ਚਰਚਾ ਦਾ ਵਿਸ਼ਾ ਬਣੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੀ ਬਜਾਈ ਬਹੁਤ ਸੀ ਭਲਕੇ 29 ਸਤੰਬਰ ਨੂੰ ਹਾਂ ਮੇਲੇ ਦੇ ਦੂਜੇ ਅਤੇ ਆਖਰੀ ਦਿਨ ਪ੍ਰਸਿੱਧ ਗਾਇਕਾ ਰਾਣੀ ਰਣਦੀਪ, ਜਸਬੀਰ ਜੱਸੀ ਅਤੇ ਕਰਮਜੀਤ ਅਨਮੋਲ ਆਪਣੇ ਹੁਨਰ ਦਾ ਮੁਜ਼ਾਹਰਾ ਕਰਨਗੇ। ਇਸ ਤੋਂ ਇਲਾਵਾ ਕੋਰੀਓਗ੍ਰਾਫੀਆਂ, ਨਾਟਕ ਲੁੱਡੀ, ਗਿੱਧਾ, ਭੰਗੜਾ ਆਦਿ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣਗੇ। ਉਹਨਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਕੇ ਮੇਲੇ ਦਾ ਆਨੰਦ ਮਾਨਣ।