Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਨੇ ਸਥਾਪਨਾ ਦਿਵਸ ਮਨਾਇਆ 

ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਨੇ ਸਥਾਪਨਾ ਦਿਵਸ ਮਨਾਇਆ 

ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਨੇ ਸਥਾਪਨਾ ਦਿਵਸ ਮਨਾਇਆ 

ਬਲਾਚੌਰ 4 ਅਪ੍ਰੈਲ (ਜਤਿੰਦਰਪਾਲ ਸਿੰਘ ਕਲੇਰ) :  ਅੱਜ ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਵੱਲੋਂ  ਸਕੂਲ ਦਾ ਸਥਾਪਨਾ ਦਿਵਸ ਮਨਾਇਆ ਗਿਆ । ਇਸ ਮੌਕੇ ਤੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ  ।ਇਸ ਮੌਕੇ ਤੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਸ੍ਰੀਮਤੀ ਸੁਬ੍ਹਾ ਰਾਠੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ  ਉਨ੍ਹਾਂ ਦੱਸਿਆ ਕਿ ਰਿਆਤ ਇੰਟਰਨੈਸ਼ਨਲ ਸਕੂਲ ਦੀ ਸਥਾਪਨਾ  4 ਅਪਰੈਲ 2004 ਵਿੱਚ  ਕੀਤੀ ਗਈ ਸੀ। ਉਸ ਦਿਨ ਤੋਂ ਹੀ ਸਕੂਲ ਨੇ ਬੇਮਿਸਾਲ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਕੇ ਸੈਂਕੜੇ, ਡਾਕਟਰ ,ਇੰਜਨੀਅਰ ,ਅਧਿਆਪਕ ਅਤੇ ਹੋਰ ਅਧਿਕਾਰੀ ਸਮਾਜ ਨੂੰ ਦੇ ਕੇ  ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ ।  ਅੱਜ ਹੀ ਸਕੂਲ ਵੱਲੋਂ ਆਪਣੇ ਇਸ ਵਿੱਦਿਅਕ ਸੈਸ਼ਨ  ਦੇ ਪਹਿਲੇ ਦਿਨ ਦੀ ਸ਼ੁਰੂਆਤ ਕੀਤੀ  ਹੈ ।ਇਸ ਮੌਕੇ ਤੇ ਪਾਠੀ ਸਿੰਘ ਸਹਿਬਾਨਾਂ ਵੱਲੋਂ  ਸ੍ਰੀ ਸੁਖਮਨੀ ਸਾਹਿਬ ਦਾ ਪਾਠ ਪੜ੍ਹਿਆ ਗਿਆ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਮਨੋਹਰ ਕੀਰਤਨ  ਕੀਤਾ ।ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਤੋਂ ਵੱਧ ਤੋਂ ਵੱਧ ਗਿਆਨ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਇਸ ਮੌਕੇ ਉਨ੍ਹਾਂ ਨੇ ਸਕੂਲ ਦੀਆਂ ਹੋਰ  ਗਤੀਵਿਧੀਆਂ ਐਨ ਸੀ ਸੀ ,ਐੱਨ ਐੱਸ ਐੱਸ ,ਸਕਾਊਟਸ ਐਂਡ ਗਾਈਡੈਂਸ ਆਦਿ ਉੱਤੇ ਵੀ ਚਾਨਣਾ ਪਾਇਆ  ਅਤੇ ਵਿਦਿਆਰਥੀਆਂ ਦੀ ਸਫਲਤਾ ਦੀ ਕਾਮਨਾ ਕੀਤੀ  ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਰਹੇ  ।ਕੜਾਹ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ  । ਰਿਆਤ ਗਰੁੱਪ ਦੇ ਚੇਅਰਮੈਨ ਸ.ਐੱਨਐੱਸ ਰਿਆਤ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਸਕੂਲ ਦੇ ਸਥਾਪਨਾ ਦਿਵਸ  ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਿਹਨਤ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ  ।

ਫੋਟੋ : ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਵਿਖੇ ਸਥਾਪਨਾ ਦਿਵਸ ਮਨਾਏ ਜਾਣ ਦੇ ਵੱਖ ਵੱਖ ਦ੍ਰਿਸ਼।