Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ...
ADVERTISEMENT
You are currently viewing ਅਮੀਰ ਵਿਰਸੇ ਅਤੇ ਸਭਿਆਚਾਰ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਤਿਉਹਾਰ : ਕੋਮਲ ਮਿੱਤਲ

ਅਮੀਰ ਵਿਰਸੇ ਅਤੇ ਸਭਿਆਚਾਰ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਤਿਉਹਾਰ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 
ਨਗਰ ਨਿਗਮ ਦਫ਼ਤਰ ’ਚ ਮਨਾਏ ਤੀਆਂ ਦੇ ਤਿਉਹਾਰ ਮੌਕੇ ਡਿਪਟੀ ਕਮਿਸ਼ਨਰ ਅਤੇ ਕੈਬਨਿਟ ਮੰਤਰੀ ਦੀ ਧਰਮ ਪਤਨੀ ਵਿਭਾ ਸ਼ਰਮਾ ਨੇ ਕੀਤੀ ਸ਼ਿਰਕਤ
ਨਗਰ ਨਿਗਮ ਦੀਆਂ ਮਹਿਲਾ ਕੌਂਸਲਰਾਂ ਤੇ ਮਹਿਲਾ ਸਟਾਫ਼ ਵਲੋਂ ਆਯੋਜਿਤ ਕੀਤਾ ਗਿਆ ਸਮਾਗਮ

11 ਅਗਸਤ : ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਨੇ ਕਿਹਾ ਕਿ ਤਿਉਹਾਰ ਸਾਨੂੰ ਆਪਣੇ ਅਮੀਰ ਵਿਰਸੇ ਅਤੇ ਸਭਿਆਚਾਰ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਇਸ ਲਈ ਸਾਨੂੰ ਖੁਸ਼ੀ ਅਤੇ ਉਤਸ਼ਾਹ ਨਾਲ ਆਪਣੇ ਤਿਉਹਾਰ ਮਨਾਉਣੇ ਚਾਹੀਦੇ ਹਨ। ਉਹ ਅੱਜ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਆਯੋਜਿਤ ਤੀਆਂ ਸਬੰਧੀ ਕਰਵਾਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਧਰਮ ਪਤਨੀ ਵਿਭਾ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਤੋਂ ਇਲਾਵਾ ਹੋਰ ਮਹਿਲਾ ਕੌਂਸਲਰ ਅਤੇ ਨਗਰ ਨਿਗਮ ਦਾ ਮਹਿਲਾ ਸਟਾਫ਼ ਵੀ ਮੌਜੂਦ ਸੀ। ਇਸ ਮੌਕੇ ਸਾਰਿਆਂ ਨੇ ਚਰਖਾ ਕੱਤ ਕੇ ਅਤੇ ਗਿੱਧਾ ਪਾ ਕੇ ਇਸ ਤਿਉਹਾਰ ਦੀ ਪੁਰਾਤਨ ਪ੍ਰੰਪਰਾ ਦਾ ਆਨੰਦ ਮਾਣਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਸਾਡੇ ਅਮੀਰ ਵਿਰਸੇ ਦੀ ਪਹਿਚਾਣ ਹਨ ਅਤੇ ਸਾਨੂੰ ਹਮੇਸ਼ਾ ਇਸ ਨੂੰ ਯਾਦ ਰੱਖਦੇ ਹੋਏ ਆਪਣੀ ਨੌਜਵਾਨ ਪੀੜ੍ਹੀ ਨੂੰ ਇਸ ਨਾਲ ਜੋੜ ਕੇ ਰੱਖਣਾ ਹੈ। ਉਨ੍ਹਾਂ ਕਿਹਾ ਕਿ ਸਾਉਣ ਮਹੀਨੇ ਵਿਚ ਤੀਆਂ ਦਾ ਤਿਉਹਾਰ ਬੇਸ਼ੱਕ ਆਧੁਨਿਕਤਾ ਦੇ ਚੱਲਦਿਆਂ ਅਲੋਪ ਹੁੰਦਾ ਜਾ ਰਿਹਾ ਹੈ, ਪਰੰਤੂ ਫਿਰ ਵੀ ਕਈ ਸੰਸਥਾਵਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਆਪਣੇ ਬੱਚਿਆਂ, ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਸੰਸਕ੍ਰਿਤੀ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਦੌਰਾਨ ਨਗਰ ਨਿਗਮ ਦੀਆਂ ਮਹਿਲਾ ਕੌਂਸਲਰਾਂ ਅਤੇ ਮਹਿਲਾ ਸਟਾਫ਼ ਵਲੋਂ ਪੁਰਾਤਨ ਰਵਾਇਤ ਅਨੁਸਾਰ ਲੋਕ ਗੀਤ ਗਾਏ ਗਏ ਅਤੇ ਬੋਲੀਆਂ ਪਾ ਕੇ ਗਿੱਧੇ ਵਿਚ ਧਮਾਲ ਮਚਾਈ ਗਈ।