Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਰਿਆਤ ਬਾਹਰਾ ਅਤੇ ਆਈ.ਟੀ.ਆਈ. ਕਾਲਜ ਵਿਖੇ ਵਿਦਿਆਰਥੀਆਂ/ਸਿਖਿਆਰਥੀਆਂ ਨੂੰ  9 ਤੇ 10 ਮਾਰਚ ਦੀ ਛੁੱਟੀ

ਰਿਆਤ ਬਾਹਰਾ ਅਤੇ ਆਈ.ਟੀ.ਆਈ. ਕਾਲਜ ਵਿਖੇ ਵਿਦਿਆਰਥੀਆਂ/ਸਿਖਿਆਰਥੀਆਂ ਨੂੰ  9 ਤੇ 10 ਮਾਰਚ ਦੀ ਛੁੱਟੀ

ਹੁਸ਼ਿਆਰਪੁਰ, 8 ਮਾਰਚ(ਬਿਊਰੋ) : ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਪਈਆਂ ਵੋਟਾਂ ਦੀ ਗਿਣਤੀ ਲਈ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਪੁਰ ਅਤੇ ਆਈ.ਟੀ.ਆਈ. ਕਾਲਜ ਹੁਸ਼ਿਆਰਪੁਰ ਵਿਖੇ ਕਾਊਟਿੰਗ ਸੈਂਟਰ ਸਥਾਪਤ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਨ੍ਹਾਂ ਕਾਊਟਿੰਗ ਸੈਂਟਰਾਂ ਵਿਚ ਮੁਕੰਮਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਮਿਤੀ 9 ਅਤੇ 10 ਮਾਰਚ ਨੂੰ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਪੁਰ ਅਤੇ ਆਈ.ਟੀ.ਆਈ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ/ਸਿਖਿਆਰਥੀਆਂ ਨੂੰ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਛੁੱਟੀ ਕੇਵਲ ਵਿਦਿਆਰਥੀਆਂ/ਸਿਖਿਆਰਥੀਆਂ ਲਈ ਹੀ ਹੋਵੇਗੀ ਅਤੇ ਉਕਤ ਅਦਾਰਿਆਂ ਦੇ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ’ਤੇ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਹੁਕਮ ਜਿਨ੍ਹਾਂ ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਸਕੂਲਾਂ, ਕਾਲਜਾਂ ਆਦਿ ਜਿਥੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨਹੀਂ ਹੋਣੀ ਹੈ, ਉਨ੍ਹਾਂ ’ਤੇ ਲਾਗੂ ਨਹੀਂ ਹੋਵੇਗਾ।

error: copy content is like crime its probhihated