Prime Punjab Times

Latest news
*ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ...
ADVERTISEMENT
You are currently viewing ਆਰ.ਜੇ. ਫਿਲਮ ਪ੍ਰੋਡਕਸ਼ਨ ਹਾਉਸ ਨੇ ਰਿਲੀਜ ਕੀਤੀ ਸ਼ਾਰਟ ਫਿਲਮ ‘ਪਰਾਲੀ ਨਾ ਸਾੜ ਬੰਦਿਆ’

ਆਰ.ਜੇ. ਫਿਲਮ ਪ੍ਰੋਡਕਸ਼ਨ ਹਾਉਸ ਨੇ ਰਿਲੀਜ ਕੀਤੀ ਸ਼ਾਰਟ ਫਿਲਮ ‘ਪਰਾਲੀ ਨਾ ਸਾੜ ਬੰਦਿਆ’

ਫਗਵਾੜਾ  ( ਲਾਲੀ)

* ਪ੍ਰਸ਼ਾਸਨ ਅਤੇ ਪੁਲਿਸ ਦੇ ਅਧਿਕਾਰੀਆਂ ਨੇ ਕੀਤੀ ਉਪਰਾਲੇ ਦੀ ਸ਼ਲਾਘਾ

: ਆਰ.ਜੇ. ਫਿਲਮ ਪ੍ਰੋਡਕਸ਼ਨ ਹਾਊਸ ਵਲੋਂ ਲੋਕਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦੀ ਸ਼ਾਰਟ ਫਿਲਮ ‘ਪਰਾਲੀ ਨਾ ਸਾੜ ਬੰਦਿਆ’ ਤਿਆਰ ਕੀਤੀ ਗਈ ਹੈ। ਜਿਸ ਨੂੰ ਜਸ਼ਨਜੀਤ ਸਿੰਘ ਐਸ.ਡੀ.ਐਮ. ਫਗਵਾੜਾ, ਸਰਬਜੀਤ ਰਾਏ ਐਸ.ਪੀ. (ਇਨਵੈਸਟੀਗੇਸ਼ਨ) ਅਤੇ ਡੀ.ਪੀ.ਆਰ.ਓ. ਸੁਬੇਗ ਸਿੰਘ ਵਲੋਂ ਸਾਂਝੇ ਤੌਰ ਤੇ ਰਿਲੀਜ ਕੀਤਾ ਗਿਆ। ਐਸ.ਡੀ.ਐਮ. ਫਗਵਾੜਾ ਨੇ ਫਿਲਮ ਦੇ ਪ੍ਰੋਡਿਉਸਰ ਰੀਤ-ਪ੍ਰੀਤ ਪਾਲ ਸਿੰਘ ਅਤੇ ਡਾਇਰੈਕਟਰ ਜਰਨੈਲ ਸਿੰਘ ਭਮਰਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਲੋਕਸਭਾ ਚੋਣਾਂ ਸਮੇਂ ਵੀ ਆਰ.ਜੇ. ਫਿਲਮਜ ਵਲੋਂ ਵੋਟਰਾਂ ਨੂੰ ਜਾਗਰੁਕ ਕਰਨ ਲਈ ਸ਼ਾਰਟ ਫਿਲਮ ਬਣਾਈ ਗਈ ਸੀ। ਉਹਨਾਂ ਹੋਰ ਪ੍ਰੋਡਕਸ਼ਨ ਹਾਉਸਾਂ ਅਤੇ ਸਮਾਜ ਸੇਵੀ ਜੱਥੇਬੰਦੀਆਂ ਨੂੰ ਵੀ ਪੁਰਜੋਰ ਅਪੀਲ ਕੀਤੀ ਕਿ ਅਜਿਹੇ ਜਾਗਰੁਕਤਾ ਵਾਲੇ ਉਪਰਾਲਿਆਂ ਲਈ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ। ਐਸ.ਪੀ. ਇਨਵੈਸਟੀਗੇਸ਼ਨ ਸਰਬਜੀਤ ਰਾਏ ਨੇ ਕਿਹਾ ਕਿ ਪਰਾਲੀ ਸਾੜਨ ਨਾ ਪੈਦਾ ਹੋਣ ਵਾਲਾ ਧੂਏਂ ਦਾ ਕਿੰਨਾ ਨੁਕਸਾਨ ਹੈ, ਇਸ ਦੀ ਪ੍ਰਤੱਖ ਤਸਵੀਰ ਪੇਸ਼ ਕਰਦੀ ਇਹ ਫਿਲਮ ਬਹੁਤ ਹੀ ਸ਼ਲਾਘਾਯੋਗ ਹੈ। ਡੀ.ਪੀ.ਆਰ.ਓ. ਸੁਬੇਗ ਸਿੰਘ ਨੇ ਫਿਲਮ ਦੀ ਸਫਲਤਾ ਲਈ ਆਰ.ਜੇ. ਫਿਲਮਜ ਦੀ ਸਮੁੱਚੀ ਟੀਮ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। ਫਿਲਮ ਦੇ ਪ੍ਰੋਡਿਉਸਰ ਰੀਤ ਪ੍ਰੀਤ ਪਾਲ ਸਿੰਘ ਨੇ ਦੱਸਿਆ ਕਿ 7 ਮਿਨਟ 30 ਸੈਕੇਂਡ ਦੀ ਇਸ ਫਿਲਮ ਵਿਚ ਸਲਵਿੰਦਰ ਸਿੰਘ ਜੱਸੀ, ਅਭਿਲਾਸ਼ਾ ਬਾਲੀ, ਬਬਿਤਾ ਬਾਂਸਲ, ਦੇਵ ਵਿਰਕ, ਚਮਨ ਲਾਲ ਸੂੰਢ, ਗੁਰਦੀਪ ਸਿੰਘ ਵਿਰਕ ਨੇ ਆਪਣੀ ਭੂਮਿਕਾ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਇਆ ਹੈ। ਫਿਲਮ ਦੀ ਅਡੀਟਿੰਗ ਰਾਜੇਸ਼ ਅਧਿਆਏ ਨੇ ਪ੍ਰਭਾਵੀ ਢੰਗ ਨਾਲ ਕੀਤੀ ਹੈ। ਉਹਨਾਂ ਦੱਸਿਆ ਕਿ ਇਸ ਸ਼ਾਰਟ ਫਿਲਮ ਨੂੰ ਯੂ ਟਯੂਬ ਚੈਨਲ ਉੱਪਰ ਦੇਖਿਆ ਜਾ ਸਕਦਾ ਹੈ। ਉਹਨਾਂ ਸਮੂਹ ਦਰਸ਼ਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਫਿਲਮ ਨੂੰ ਦੇਖ ਕੇ ਅਤੇ ਲਾਈਕ ਤੇ ਕਮੇਂਟ ਰਾਹੀਂ ਫਿਲਮ ਦੀ ਸਮੁੱਚੀ ਟੀਮ ਦੀ ਹੌਸਲਾ ਅਫਜਾਈ ਕੀਤੀ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਵੀ ਰੀਤ ਪ੍ਰੀਤ ਪਾਲ ਸਿੰਘ ਸਮੇਤ ਆਰ.ਜੇ. ਫਿਲਮ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।