Prime Punjab Times

Latest news
*ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ...
ADVERTISEMENT
You are currently viewing ਸੜਕ ਸੁਰੱਖਿਆ ਮਹੀਨਾ : ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ : ਡਿਪਟੀ ਕਮਿਸ਼ਨਰ

ਸੜਕ ਸੁਰੱਖਿਆ ਮਹੀਨਾ : ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 16 ਜਨਵਰੀ (ਬਿਊਰੋ) 

ਪੁਲਿਸ, ਟਰਾਂਸਪੋਰਟ ਤੇ ਸਕੂਲ ਸਿੱਖਿਆ ਵਿਭਾਗ ਨੂੰ ਐਨ. ਜੀ.ਓਜ਼ ਨਾਲ ਮਿਲ ਕੇ ਜਾਗਰੂਕਤਾ ਰੈਲੀ ਤੇ ਸੈਮੀਨਾਰ ਕਰਨ ਦੀ ਲੋੜ ’ਤੇ ਜ਼ੋਰ

: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਸੜਕ ਸੁਰੱਖਿਆ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਹਾਦਸਿਆਂ ਦੀ ਰੋਕਥਾਮ ਲਈ ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ।

ਸੜਕ ਸੁਰੱਖਿਆ ਮਹੀਨਾ ਸਬੰਧੀ ਕੀਤੀ ਮੀਟਿੰਗ ਦੌਰਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਆਵਾਜਾਈ ਦੌਰਾਨ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਮੁਕੰਮਲ ਪਾਲਣਾ ਨਾਲ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ ਜਿਸ ਲਈ ਲੋਕਾਂ ਦਾ ਸਹਿਯੋਗ ਅਤੇ ਨਿਯਮਾਂ ਦੀ ਪਾਲਣਾ ਅਤਿ ਅਹਿਮ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਬਾਰੇ ਸਾਰਿਆਂ ਨੂੰ ਜਾਗਰੂਕ ਅਤੇ ਸਿੱਖਿਅਤ ਹੋਣਾ ਚਾਹੀਦਾ ਹੈ ਤਾਂ ਜੋ ਸੜਕੀ ਆਵਾਜਾਈ ਪੂਰੀ ਤਰ੍ਹਾਂ ਸੁਰੱਖਿਅਤ ਰਹੇ। ਉਨ੍ਹਾਂ ਕਿਹਾ ਕਿ ਜਨਵਰੀ 2025 ਨੂੰ ਸੜਕ ਸੁਰੱਖਿਆ ਮਹੀਨੇ ਵਜੋਂ ਮਨਾਉਣ ਦੀ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਤਹਿਤ ਸੜਕੀ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਮੌਜੂਦ ਐਨ.ਜੀ.ਓਜ਼, ਪੁਲਿਸ ਅਤੇ ਆਰ.ਟੀ.ਓ ਨੂੰ ਸਕੂਲਾਂ, ਕਾਲਜਾਂ, ਬਾਜਾਰਾਂ ਅਤੇ ਜਨਤਕ ਥਾਵਾਂ ’ਤੇ ਸੜਕ ਸੁਰੱਖਿਆ ਸਬੰਧੀ ਰੈਲੀ ਅਤੇ ਸੈਮੀਨਾਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ‘ਮਾਈ ਭਾਰਤ ਪੋਰਟਲ’ ’ਤੇ ਨੌਜਵਾਨਾਂ ਨੂੰ ਸੜਕ ਸੁਰੱਖਿਆ ਪ੍ਰਤੀਯੋਗਤਾਵਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਲਈ ਕਿਹਾ ਜਿਸ ਲਈ ਸਕੂਲਾਂ ਅਤੇ ਕਾਲਜਾਂ ਵਿਚ ਸੜਕ ਸੁਰੱਖਿਆ ਸਹੁੰ, ਵਰਕਸ਼ਾਪਾਂ ਅਤੇ ਨੁਕੜ ਨਾਟਕ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੋਟਰ ਵਹੀਕਲ ਐਕਟ ਦਾ ਜ਼ਮੀਨੀ ਪੱਧਰ ’ਤੇ  ਪਾਲਣਾ ਯਕੀਨੀ ਬਣਾਈ ਜਾਵੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ।

        ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ, ਐਂਮਰਜੈਂਸੀ ਸੰਭਾਲ, ‘ਗੁਡ ਸਮੈਰਿਟਨਸ’ ਦੇ ਨਿਯਮਾਂ ਪ੍ਰਤੀ ਵੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।ਉਨ੍ਹਾਂ ਕਿਹਾ ਕਿ ਸੜਕ ਕਿਨਾਰੇ ਲੱਗੇ ਘਾਹ-ਬੂਟੀ ਨੂੰ ਸਾਫ ਕਰਵਾਇਆ ਜਾਵੇ ਤਾਂ ਜੋ ਸੜਕ ’ਤੇ ਬਣੀ ਸਫੇਟ ਪੱਟੀ ਵਾਹਨ ਚਾਲਕਾਂ ਨੂੰ ਸਾਫ ਦਿਖਾਈ ਦੇਵੇ। ਉਨ੍ਹਾਂ ਕਿਹਾ ਕਿ ਹਰ ਵਾਹਨ ’ਤੇ ਰਿਫਲੈਕਟਰ ਲੱਗਾ ਹੋਣਾ ਜ਼ਰੂਰੀ ਹੈ ਕਿਉਂਕਿ ਵਾਹਨਾਂ ’ਤੇ ਰਿਫਲੈਕਟਰ ਨਾ ਹੋਣ ਕਾਰਨ ਹਨੇਰੇ ਅਤੇ ਧੁੰਦ ਵਿਚ ਹਾਦਸੇ ਹੋ ਜਾਂਦੇ ਹਨ। ਉਨ੍ਹਾਂ ਰਿਜਨਲ ਟਰਾਂਸਪੋਰਟ ਅਥਾਰਟੀ ਅਤੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਵਾਹਨਾਂ ’ਤੇ ਰਿਫਲੈਕਟਰ ਲਗਾਉਣ ਦੇ ਕੰਮਾਂ ਨੂੰ ਮਹਿੰਮ ਦੇ ਰੂਪ ਵਿਚ ਲਿਆਉਣ ਅਤੇ ਲੋਕਾਂ ਵਿਚ ਟ੍ਰੈਫਿਕ ਨਿਯਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਐਸ.ਡੀ.ਐਮ ਸੰਜੀਵ ਸ਼ਰਮਾ ਤੋਂ ਇਲਾਵਾ ਸਿਵਲ ਅਤੇ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।